ਐੱਸ. ਡੀ ਸੀਨੀਅਰ ਸੈਕੰਡਰੀ ਸਕੂਲ, ਮਲੋਟ ਵਿੱਚ CEP ਨਾਲ ਸੰਬੰਧਿਤ ਇੱਕ ਵਿਸ਼ੇਸ਼ ਸਭਾ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਜਸਪਾਲ ਮੋਗਾ

ਐੱਸ. ਡੀ ਸੀਨੀਅਰ ਸੈਕੰਡਰੀ ਸਕੂਲ, ਮਲੋਟ ਵਿਖੇ ਦੀਵਾਲੀ ਦੇ ਅਵਸਰ ਤੇ ਸਕੂਲ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਸਕੂਲ ਵਿੱਚ ਕਲਾਸ ਡੈਕੋਰੇਸ਼ਨ ਤੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਸਕੂਲ ਦੇ ਨਰਸਰੀ ਤੋਂ ਬਾਰ੍ਹਵੀਂ ਜਮਾਤ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ।

ਮਲੋਟ : ਐੱਸ. ਡੀ ਸੀਨੀਅਰ ਸੈਕੰਡਰੀ ਸਕੂਲ, ਮਲੋਟ ਵਿਖੇ ਦੀਵਾਲੀ ਦੇ ਅਵਸਰ ਤੇ ਸਕੂਲ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਸਕੂਲ ਵਿੱਚ ਕਲਾਸ ਡੈਕੋਰੇਸ਼ਨ ਤੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਸਕੂਲ ਦੇ ਨਰਸਰੀ ਤੋਂ ਬਾਰ੍ਹਵੀਂ ਜਮਾਤ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ। ਇਸ ਦੇ ਨਾਲ ਹੀ ਸਕੂਲ ਵਿੱਚ CEP ਨਾਲ ਸੰਬੰਧਿਤ ਇੱਕ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ। ਇਸ ਅਵਸਰ ਤੇ ਸ਼੍ਰੀ ਜਸਪਾਲ ਮੋਗਾ ਜ਼ਿਲ੍ਹਾ ਸਿੱਖਿਆ ਅਫ਼ਸਰ (DEO), ਸ੍ਰੀ ਮੁਕਤਸਰ ਸਾਹਿਬ ਅਤੇ ਚੈੱਕਚਰਾਰ ਸੁਨੀਲ ਜੱਗਾ ਜੀ ਮੁੱਖ ਮਹਿਮਾਨ ਵਜੋਂ ਪਹੁੰਚੇ। ਉਨ੍ਹਾਂ ਨੇ CEP ਦੇ ਵਿਸ਼ੇ ਸੰਬੰਧਿਤ ਵਿਦਿਆਰਥੀਆਂ ਨੂੰ ਵਿਸਥਾਰ ਨਾਲ ਦੱਸਿਆ ਤੇ ਨਾਲ ਹੀ ਵਿਦਿਆਰਥੀਆਂ ਦੇ ਸਟੇਜ ਫੀਅਰ ਨੂੰ ਦੂਰ ਕਰਨ ਲਈ ਇੱਕ ਵਿਸ਼ੇਸ਼ ਉਪਰਾਲਾ ਕੀਤਾ।

ਇੱਥੇ ਇੱਕ ਗੱਲ ਵਰਨਣਯੋਗ ਹੈ ਕਿ ਉਨ੍ਹਾਂ ਨੇ ਸਕੂਲ ਦੇ ਸੇਵਾਦਾਰਾਂ ਨੂੰ ਵੀ ਸਟੇਜ ਉੱਪਰ ਬੁਲਾ ਕੇ ਆਪਣੇ ਵਿਚਾਰਾਂ ਨੂੰ ਪ੍ਰਗਟ ਕਰਨ ਲਈ ਕਿਹਾ ਤਾਂ ਜੋ ਉਨ੍ਹਾਂ ਦਾ ਵੀ ਸਟੇਜ ਫੀਅਰ ਨੂੰ ਦੂਰ ਕੀਤਾ ਜਾ ਸਕੇ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਅਤੇ ਸੇਵਾਦਾਰਾਂ ਨੂੰ ਸਨਮਾਨਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਜੀਵਨ ਦੇ ਅਨੁਭਵਾਂ ਨੂੰ ਵਿਦਿਆਰਥੀਆਂ ਨਾਲ ਸਾਂਝਾ ਕੀਤਾ ਤਾਂ ਜੋ ਉਹ ਵੀ ਉਨ੍ਹਾਂ ਦੀ ਤਰ੍ਹਾਂ ਸਖ਼ਤ ਮਿਹਨਤ ਸਦਕਾ ਸਮਾਜ ਵਿੱਚ ਆਪਣੀ ਪਹਿਚਾਨ ਬਣਾ ਸਕਣ। ਇਸ ਮੌਕੇ ਸੰਸਥਾ ਦੇ ਪ੍ਰਧਾਨ ਸ੍ਰੀ ਰਜਿੰਦਰ ਗਰਗ, ਮੈਨੇਜਰ ਸ੍ਰੀ ਵਿਕਾਸ ਗੋਇਲ ਅਤੇ ਸਕੂਲ ਪ੍ਰਿੰਸੀਪਲ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪ੍ਰਦੂਸ਼ਨ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਅਤੇ ਮੁੱਖ ਮਹਿਮਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

Author : Malout Live