ਸ.ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ ਨੇ ਕਿਲਿਆਂਵਾਲੀ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ
ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਵੱਧ ਕੇ 870 ਹੋ ਗਈ ਹੈ। ਉਨ੍ਹਾਂ ਕਿਹਾ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ 22 ਆਮ ਆਦਮੀ ਕਲੀਨਿਕ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਉਪਲੱਬਧ ਕਰਵਾ ਰਹੇ ਹਨ ਅਤੇ ਜਿਲ੍ਹੇ ਵਿੱਚ 2 ਹੋਰ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਪਿੰਡ ਕਿਲਿਆਂਵਾਲੀ ਅਤੇ ਕਰਮਪੱਟੀ ਵਿਖੇ ਕੀਤੀ ਗਈ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ. ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ, ਪੰਜਾਬ ਨੇ ਪਿੰਡ ਕਿਲਿਆਂਵਾਲੀ ਬਲਾਕ ਲੰਬੀ ਵਿਖੇ ਨਵੇਂ ਬਣੇ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ 15 ਅਗਸਤ 2022 ਨੂੰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਪੂਰੇ ਪੰਜਾਬ ਵਿੱਚ ਕੀਤੀ ਸੀ ਅਤੇ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਵੱਧ ਕੇ 870 ਹੋ ਗਈ ਹੈ।
ਉਨ੍ਹਾਂ ਕਿਹਾ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ 22 ਆਮ ਆਦਮੀ ਕਲੀਨਿਕ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਉਪਲੱਬਧ ਕਰਵਾ ਰਹੇ ਹਨ ਅਤੇ ਜਿਲ੍ਹੇ ਵਿੱਚ 2 ਹੋਰ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਪਿੰਡ ਕਿਲਿਆਂਵਾਲੀ ਅਤੇ ਕਰਮਪੱਟੀ ਵਿਖੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੋਲ੍ਹੇ ਜਾ ਰਹੇ ਆਮ ਆਦਮੀ ਕਲੀਨਿਕ ਇੱਕ ਸ਼ਲਾਘਾਯੋਗ ਕਦਮ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜਿਲ੍ਹੇ ਵਿੱਚ ਚੱਲ ਰਹੇ 22 ਆਮ ਆਦਮੀ ਕਲੀਨਿਕਾਂ ਵੱਲੋਂ ਹੁਣ ਤੱਕ 429372 ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਗਿਆ ਹੈ ਅਤੇ 171233 ਮਰੀਜ਼ਾਂ ਦੇ ਮੁਫ਼ਤ ਲੈੱਬ ਟੈੱਸਟ ਵੀ ਕੀਤੇ ਗਏ ਹਨ ਅਤੇ ਇਹ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ।
Author : Malout Live