ਅਜਾਦੀ ਦੇ ਰੰਗ ਵਿੱਚ ਰੰਗਿਆ ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਰੱਥੜੀਆਂ
ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਰੱਥੜੀਆਂ ਵਿਖੇ ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਰਮਨ ਕੁਮਾਰ ਦੀ ਅਗਵਾਈ ਹੇਠ ਸਕੂਲ ਵਿੱਚ ਸੁਤੰਤਰਤਾ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਸਟਾਫ ਅਤੇ ਵਿਦਿਆਰਥੀਆਂ ਵੱਲੋ ਦੇਸ਼ ਨੂੰ ਆਜ਼ਾਦ ਕਰਾਉਣ ਲਈ ਆਪਣੀਆ ਸ਼ਹਾਦਤਾ ਦੇਣ ਵਾਲੇ ਸ਼ਹੀਦਾ ਨੂੰ ਸ਼ਰਧਾਂਜਲੀ ਦਿੱਤੀ ਗਈ।
ਮਲੋਟ : ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਰੱਥੜੀਆਂ ਵਿਖੇ ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਰਮਨ ਕੁਮਾਰ ਦੀ ਅਗਵਾਈ ਹੇਠ ਸਕੂਲ ਵਿੱਚ ਸੁਤੰਤਰਤਾ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਸਟਾਫ ਅਤੇ ਵਿਦਿਆਰਥੀਆਂ ਵੱਲੋ ਦੇਸ਼ ਨੂੰ ਆਜ਼ਾਦ ਕਰਾਉਣ ਲਈ ਆਪਣੀਆ ਸ਼ਹਾਦਤਾ ਦੇਣ ਵਾਲੇ ਸ਼ਹੀਦਾ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਵੱਖ-ਵੱਖ ਵਿਦਿਆਰਥੀਆਂ ਵੱਲੋ ਸੁਤੰਤਰਤਾ ਦਿਵਸ ਦੇ ਮੌਕੇ ਤੇ ਭਾਸ਼ਣ, ਕਵਿਤਾ, ਗੀਤ ਅਤੇ ਡਾਂਸ ਪੇਸ਼ ਕੀਤਾ ਗਿਆ।
ਇਸ ਅਵਸਰ ਤੇ ਸਕੂਲ ਦੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਦੇਸ ਦੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆ ਸਦਕਾ ਹੀ ਸਾਨੂੰ ਇਹ ਅਜ਼ਾਦੀ ਮਿਲੀ ਹੈ, ਜਿਸ ਦਾ ਆਨੰਦ ਅਸੀ ਮਾਣ ਰਹੇ ਹਾਂ ਤੇ ਸਾਡਾ ਵੀ ਫਰਜ ਬਣਦਾ ਕਿ ਅਸੀ ਇਸ ਅਜ਼ਾਦੀ ਨੂੰ ਸੰਭਾਲ ਕੇ ਰੱਖੀਏ। ਸਮਾਗਮ ਦੇ ਅੰਤ ਵਿੱਚ ਸਕੂਲ ਪ੍ਰਿੰਸੀਪਲ ਨੇ ਸਕੂਲ ਸਟਾਫ ਅਤੇ ਵਿਦਿਆਰਥੀਆਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ।
Author : Malout Live



