ਐਸ.ਡੀ ਸੀਨੀਅਰ ਸੈਕੰਡਰੀ ਸਕੂਲ, ਮਲੋਟ ਦੇ 'ਫਨ ਡੇ ਸੈਲੀਬ੍ਰੇਸ਼ਨ' ਰਾਹੀਂ ਵਿਦਿਆਰਥੀਆਂ ਦੇ ਹੁਨਰਾਂ ਨੂੰ ਮਿਲਿਆ ਨਵਾਂ ਮੰਚ

ਸਥਾਨਕ ਐਸ.ਡੀ ਸੀਨੀਅਰ ਸੈਕੰਡਰੀ ਸਕੂਲ, ਮਲੋਟ ਵਿੱਚ ਸਕੂਲ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਜੀ ਦੀ ਯੋਗ ਅਗਵਾਈ ਹੇਠ 'ਫਨ ਡੇ ਸੈਲੀਬ੍ਰੇਸ਼ਨ' ਬੜੇ ਹੀ ਉਤਸ਼ਾਹ ਅਤੇ ਰੌਣਕ ਨਾਲ ਮਨਾਇਆ ਗਿਆ। ਇਸ ਗਤੀਵਿਧੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅੰਦਰ ਛੁਪੀ ਹੋਈ ਪ੍ਰਤਿਭਾ ਨੂੰ ਉਜਾਗਰ ਕਰਨਾ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਪ੍ਰੋਤਸਾਹਿਤ ਕਰਨਾ ਸੀ।

ਮਲੋਟ : ਸਥਾਨਕ ਐਸ.ਡੀ ਸੀਨੀਅਰ ਸੈਕੰਡਰੀ ਸਕੂਲ, ਮਲੋਟ ਵਿੱਚ ਸਕੂਲ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਜੀ ਦੀ ਯੋਗ ਅਗਵਾਈ ਹੇਠ 'ਫਨ ਡੇ ਸੈਲੀਬ੍ਰੇਸ਼ਨ' ਬੜੇ ਹੀ ਉਤਸ਼ਾਹ ਅਤੇ ਰੌਣਕ ਨਾਲ ਮਨਾਇਆ ਗਿਆ। ਇਸ ਗਤੀਵਿਧੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅੰਦਰ ਛੁਪੀ ਹੋਈ ਪ੍ਰਤਿਭਾ ਨੂੰ ਉਜਾਗਰ ਕਰਨਾ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਪ੍ਰੋਤਸਾਹਿਤ ਕਰਨਾ ਸੀ। ਇਸ ਮਕਸਦ ਨੂੰ ਧਿਆਨ ਵਿੱਚ ਰੱਖਦਿਆਂ ਵਿਦਿਆਰਥੀਆਂ ਲਈ ਡਰਾਇੰਗ ਪ੍ਰਤੀਯੋਗਿਤਾ ਅਤੇ ਯੋਗਾ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਕੂਲ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।

ਇੱਥੇ ਵਰਨਣਯੋਗ ਹੈ ਕੀ ਵਿਦਿਆਰਥੀਆਂ ਨੇ ਆਪਣੀ ਕਲਾਤਮਕ ਸੋਚ ਅਤੇ ਰਚਨਾਤਮਕ ਯੋਗਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਦ ਕਿ ਯੋਗਾ ਕੈਂਪ ਰਾਹੀਂ ਉਨ੍ਹਾਂ ਨੂੰ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਦੇ ਮਹੱਤਵ ਬਾਰੇ ਜਾਣੂੰ ਕਰਵਾਇਆ ਗਿਆ। ਫਨ ਡੇ ਸੈਲੀਬ੍ਰੇਸ਼ਨ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ। ਇਹ ਸਾਰੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਆਲ ਰਾਊਂਡ ਡਿਵੈਲਪਮੈਂਟ ਅਤੇ ਉਨ੍ਹਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਸਾਬਿਤ ਹੋਈਆਂ। ਅੰਤ ਵਿੱਚ ਸਕੂਲ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਜੀ ਨੇ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਸਹਿ-ਪਾਠਕ੍ਰਮ ਗਤੀਵਿਧੀਆਂ ਵੀ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਲਈ ਬਹੁਤ ਜ਼ਰੂਰੀ ਹਨ।

Author : Malout Live