ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਵਿਗਿਆਨ, ਗਣਿਤ, ਸਮਾਜਿਕ ਅਤੇ ਭਾਸ਼ਾ ਮੇਲੇ ਨੇ ਛੱਡੀ ਅਮਿੱਟ ਛਾਪ
ਐਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿੱਚ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਵਿਗਿਆਨ, ਗਣਿਤ, ਸਮਾਜਿਕ ਅਤੇ ਭਾਸ਼ਾ ਮੇਲੇ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਮੇਲੇ ਵਿੱਚ ਸਕੂਲ ਦੀ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਰਚਨਾਤਮਕ ਪ੍ਰੋਜੈਕਟ ਪ੍ਰਦਰਸ਼ਿਤ ਕੀਤੇ।
ਮਲੋਟ : ਐਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿੱਚ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਵਿਗਿਆਨ, ਗਣਿਤ, ਸਮਾਜਿਕ ਅਤੇ ਭਾਸ਼ਾ ਮੇਲੇ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਮੇਲੇ ਵਿੱਚ ਸਕੂਲ ਦੀ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਰਚਨਾਤਮਕ ਪ੍ਰੋਜੈਕਟ ਪ੍ਰਦਰਸ਼ਿਤ ਕੀਤੇ। ਮੇਲੇ ਵਿੱਚ ਸਕੂਲ ਦੇ ਵਾਈਸ ਪ੍ਰੈਜ਼ੀਡੈਂਟ ਸ਼੍ਰੀ ਮੰਗਤ ਰਾਏ ਮੰਗਲਾ ਅਤੇ ਮੈਨੇਜਰ ਸ਼੍ਰੀ ਵਿਕਾਸ ਗੋਇਲ ਮੁੱਖ ਮਹਿਮਾਨ ਵਜੋਂ ਪਹੁੰਚੇ ਅਤੇ ਐਸ.ਡੀ ਸੀਨੀਅਰ ਸੈਕੰਡਰੀ ਸਕੂਲ ਰੱਥੜੀਆਂ ਦੇ ਕਾਰਜਕਾਰੀ ਪ੍ਰਿੰਸੀਪਲ ਰਮਨ ਕੁਮਾਰ, ਸ. ਗੁਰਪ੍ਰੀਤ ਸਿੰਘ ਅਤੇ ਮੈਡਮ ਚੰਚਲ ਬਾਲਾ ਨੇ ਜੱਜਾਂ ਵਜੋਂ ਇਸ ਮੇਲੇ ਵਿੱਚ ਸ਼ਿਰਕਤ ਕੀਤੀ।
ਪੂਰੇ ਮੇਲੇ ਵਿੱਚ ਵਿਗਿਆਨ, ਗਣਿਤ, ਸਮਾਜਿਕ ਅਤੇ ਭਾਸ਼ਾ ਦੇ ਵਿਭਿੰਨ ਪ੍ਰੋਜੈਕਟਾਂ ਦੀ ਰੌਣਕ ਇਸ ਗੱਲ ਦਾ ਪ੍ਰਤੀਕ ਸੀ ਕਿ ਬੱਚਿਆਂ ਨੇ ਨਵਚੇਤਨਾ, ਖੋਜ ਅਤੇ ਤਕਨੀਕੀ ਸੋਚ ਨੂੰ ਬਖੂਬੀ ਅਪਣਾਇਆ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਨੇ ਕਿਹਾ ਕਿ ਇਹ ਸੱਭ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਮਿਹਨਤ ਦਾ ਨਤੀਜਾ ਹੈ, ਜਿਸ ਕਾਰਨ ਇੰਨੀ ਵੱਡੀ ਗਿਣਤੀ ਵਿੱਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਜੱਜ ਸਾਹਿਬਾਨਾਂ ਨੇ ਵੀ ਮੇਲੇ ਦੇ ਪ੍ਰਬੰਧ ਅਤੇ ਵਿਦਿਆਰਥੀਆਂ ਦੀ ਕਾਬਲੀਅਤ ਦੀ ਪ੍ਰਸ਼ੰਸਾ ਕੀਤੀ। ਸਕੂਲ ਪ੍ਰਿੰਸੀਪਲ ਨੇ ਜੱਜ ਸਾਹਿਬਾਨਾਂ ਦਾ ਧੰਨਵਾਦ ਕਰਦਿਆਂ ਮੇਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਮਹਿਮਾਨਾਂ ਨੂੰ ਸਮਰਿਤੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ। ਅੰਤ ਵਿੱਚ ਉਨ੍ਹਾਂ ਵੱਖ-ਵੱਖ ਵਿਸ਼ਿਆਂ ਦੇ ਸਟਾਫ ਮੈਂਬਰਾਂ ਦਾ ਇਸ ਮੇਲੇ ਨੂੰ ਕਾਮਯਾਬ ਬਣਾਉਣ ਲਈ ਧੰਨਵਾਦ ਕੀਤਾ।
Author : Malout Live



