ਐੱਸ.ਡੀ ਸੀਨੀਅਰ ਸੰਕੈਡਰੀ ਸਕੂਲ ਰੱਥੜੀਆਂ ਦਾ ਸਾਲਾਨਾ ਨਤੀਜਾ ਰਿਹਾ ਸ਼ਾਨਦਾਰ
ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਰੱਥੜੀਆਂ ਦਾ ਸੈਸ਼ਨ 2024-25 ਦਾ ਸਲਾਨਾ ਨਤੀਜਾ ਘੋਸ਼ਿਤ ਕੀਤਾ ਗਿਆ। ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ, ਜਿਸ ਵਿੱਚ ਵਿਦਿਆਰਥੀਆਂ ਨੇ ਬਹੁਤ ਵਧੀਆ ਅੰਕ ਪ੍ਰਾਪਤ ਕੀਤੇ। ਸਕੂਲ ਵੱਲੋਂ ਵਧੀਆ ਅੰਕ ਪ੍ਰਾਪਤ ਕਰਕੇ ਪੁਜੀਸ਼ਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
ਮਲੋਟ : ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਰੱਥੜੀਆਂ ਦਾ ਸੈਸ਼ਨ 2024-25 ਦਾ ਸਲਾਨਾ ਨਤੀਜਾ ਘੋਸ਼ਿਤ ਕੀਤਾ ਗਿਆ। ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ, ਜਿਸ ਵਿੱਚ ਵਿਦਿਆਰਥੀਆਂ ਨੇ ਬਹੁਤ ਵਧੀਆ ਅੰਕ ਪ੍ਰਾਪਤ ਕੀਤੇ। ਸਕੂਲ ਵੱਲੋਂ ਵਧੀਆ ਅੰਕ ਪ੍ਰਾਪਤ ਕਰਕੇ ਪੁਜੀਸ਼ਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਕਾਰਜਕਾਰੀ ਪ੍ਰਿੰਸੀਪਲ ਰਮਨ ਕੁਮਾਰ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਸਦਕਾ ਹੀ ਸਕੂਲ ਦਾ ਨਤੀਜਾ ਸ਼ਾਨਦਾਰ ਆਇਆ ਹੈ।
ਇਸ ਦੇ ਨਾਲ ਹੀ ਸਕੂਲ ਵਿੱਚ ਸੈਲਫੀ ਪੁਆਇੰਟ ਆਕਰਸ਼ਣ ਦਾ ਕੇਂਦਰ ਬਣਿਆ ਰਿਹਾ। ਇਸ ਸੈਲਫੀ ਪੁਆਇੰਟ ਤੇ ਮਾਪਿਆ ਅਤੇ ਵਿਦਿਆਰਥੀਆਂ ਨੇ ਫੋਟੋ ਕਰਵਾਈਆਂ। ਇਸ ਸ਼ਾਨਦਾਰ ਨਤੀਜੇ ਤੇ ਸੰਸਥਾ ਦੇ ਪ੍ਰਧਾਨ ਸ਼੍ਰੀ ਰਜਿੰਦਰ ਗਰਗ, ਮੈਨੇਜਰ ਵਿਕਾਸ ਗੋਇਲ ਅਤੇ ਡਾ. ਨੀਰੂ ਬਠਲਾ ਵਾਟਸ (ਪ੍ਰਿੰਸੀਪਲ ਮੇਨ ਬਰਾਂਚ) ਨੇ ਸਕੂਲ ਦੇ ਅਧਿਆਪਕਾਂ, ਬੱਚਿਆਂ ਅਤੇ ਮਾਪਿਆਂ ਨੂੰ ਸ਼ਾਨਦਾਰ ਨਤੀਜੇ ਦੀ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆ।
Author : Malout Live