ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੀ ਸ਼ਿਕਾਇਤ ਤੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਐੱਸ.ਡੀ.ਐੱਮ ਗਿੱਦੜਬਾਹਾ ਵੱਲੋਂ ਨੋਟਿਸ ਜਾਰੀ
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਐੱਸ.ਡੀ.ਐੱਮ ਗਿੱਦੜਬਾਹਾ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਮਾਨਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਨਗਰ ਕੌਂਸਲ ਚੋਣਾਂ-2026 ਦੇ ਸਬੰਧ ਵਿੱਚ ਆਦਰਸ਼ ਚੋਣ ਜਾਬਤਾ ਲਾਗੂ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਐੱਸ.ਡੀ.ਐੱਮ ਗਿੱਦੜਬਾਹਾ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਮਾਨਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਨਗਰ ਕੌਂਸਲ ਚੋਣਾਂ-2026 ਦੇ ਸਬੰਧ ਵਿੱਚ ਆਦਰਸ਼ ਚੋਣ ਜਾਬਤਾ ਲਾਗੂ ਹੈ। ਆਦਰਸ਼ ਚੋਣ ਜਾਬਤੇ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਦੇ ਸਮੇਂ ਦੀ ਆਖਰੀ ਹੱਦ ਤੋਂ 48 ਘੰਟੇ ਪਹਿਲਾਂ ਤੋਂ ਚੋਣ ਪ੍ਰਚਾਰ ਬੰਦ ਕੀਤਾ ਜਾਣਾ ਹੁੰਦਾ ਹੈ। ਨਗਰ ਕੌਂਸਲ ਚੋਣਾਂ ਲਈ ਪੋਲਿੰਗ ਮਿਤੀ 26-05-2026 ਨੂੰ ਸ਼ਾਮ 05:00 ਵਜੇ ਤੱਕ ਹੋਣੀ ਹੈ, ਇਸ ਲਈ ਉਕਤ ਹਦਾਇਤ ਅਨੁਸਾਰ ਮਿਤੀ: 24-05-2026 ਨੂੰ ਸ਼ਾਮ 05:00 ਵਜੇ ਤੋਂ ਬਾਅਦ ਚੋਣ ਪ੍ਰਚਾਰ ਨਹੀਂ ਕੀਤਾ ਜਾ ਸਕਦਾ ਹੈ।
ਪਰੰਤੂ ਇਸ ਦਫਤਰ ਨੂੰ ਸ਼ਿਕਾਇਤ ਦੇ ਰੂਪ ਵਿੱਚ ਇੱਕ ਵੀਡੀਓ ਪ੍ਰਾਪਤ ਹੋਈ ਹੈ, ਜਿਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਆਪ ਵੱਲੋਂ ਮਿਤੀ: 24-05-2026 ਨੂੰ ਸ਼ਾਮ 05.00 ਵਜੇ ਤੋਂ ਬਾਅਦ ਵਾਰਡ ਨੰ. 16 ਅਤੇ 17 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਕੀਤੇ ਗਏ ਚੋਣ ਜਲਸੇ ਵਿੱਚ ਸ਼ਮੂਲੀਅਤ ਕੀਤੀ ਗਈ ਹੈ, ਜੋ ਕਿ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਹੈ। ਇਸ ਲਈ ਆਪ ਨੂੰ ਨੋਟਿਸ ਦਿੱਤਾ ਜਾਂਦਾ ਹੈ ਕਿ ਆਪ ਵੱਲੋਂ ਅਜਿਹੀ ਉਲੰਘਣਾ ਕਰਨ ਸਬੰਧੀ ਲਿਖਤੀ ਸਪੱਸ਼ਟੀਕਰਨ ਨਿਮਨ ਹਸਤਾਖਰ ਦੇ ਸਨਮੁੱਖ ਮਿਤੀ: 25-05-2026 ਨੂੰ ਸਵੇਰੇ 09:00 ਵਜੇ ਤੱਕ ਪੇਸ਼ ਕੀਤਾ ਜਾਵੇ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਮਾਡਲ ਕੋਡ ਆਫ ਕੰਡਕਟ ਦੀ ਉਲੰਘਣਾ ਕਰਨ ਸਬੰਧੀ, ਆਪ ਦੇ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਉਣ ਲਈ ਮਾਨਯੋਗ ਰਾਜ ਚੋਣ ਪੰਜਾਬ ਨੂੰ ਲਿਖ ਦਿੱਤਾ ਜਾਵੇਗਾ।
Author : Malout Live



