ਐੱਸ.ਡੀ.ਐਮ ਸ਼੍ਰੀ ਮੁਕਤਸਰ ਸਾਹਿਬ ਨੇ ਕਣਕ ਦੀ ਪਰਾਲੀ ਦੀ ਸੁਚੱਜੀ ਸੰਭਾਲ ਲਈ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸ਼੍ਰੀ ਅਮਿਤ ਕੁਮਾਰ ਪੰਚਾਲ ਮਾਣਯੋਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀ ਜਗਸੀਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਦੀ ਯੋਗ ਅਗਵਾਈ ਹੇਠ ਕਣਕ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਬਲਾਕ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਇੱਕ ਜਾਗਰੂਕਤਾ ਵੈਨ ਚਲਾਈ ਗਈ। ਇਸ ਵੈਨ ਨੂੰ ਸ੍ਰੀ ਗੁਰਕਿਰਨਦੀਪ ਸਿੰਘ ਸਿੱਧੂ ਐੱਸ.ਡੀ.ਐਮ ਸ੍ਰੀ ਮੁਕਤਸਰ ਸਾਹਿਬ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਅਮਿਤ ਕੁਮਾਰ ਪੰਚਾਲ ਮਾਣਯੋਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀ ਜਗਸੀਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਦੀ ਯੋਗ ਅਗਵਾਈ ਹੇਠ ਕਣਕ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਬਲਾਕ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਇੱਕ ਜਾਗਰੂਕਤਾ ਵੈਨ ਚਲਾਈ ਗਈ। ਇਸ ਵੈਨ ਨੂੰ ਸ੍ਰੀ ਗੁਰਕਿਰਨਦੀਪ ਸਿੰਘ ਸਿੱਧੂ ਐੱਸ.ਡੀ.ਐਮ ਸ੍ਰੀ ਮੁਕਤਸਰ ਸਾਹਿਬ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਜਾਗਰੂਕਤਾ ਵੈਨ ਬਲਾਕ ਦੇ ਸਾਰੇ ਪਿੰਡਾਂ ਵਿੱਚ ਪਹਿਲਾਂ ਤੋਂ ਤਿਆਰ ਪ੍ਰੋਗਰਾਮ ਅਨੁਸਾਰ ਦੌਰਾ ਕਰੇਗੀ ਅਤੇ ਸਪੀਕਰ ਰਾਹੀਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਇਸ ਦੇ ਸੁਚੱਜੇ ਪ੍ਰਬੰਧ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਮੌਕੇ ਐੱਸ.ਡੀ.ਐਮ ਸ਼੍ਰੀ ਗੁਰਕਿਰਨਦੀਪ ਸਿੰਘ ਸਿੱਧੂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਸਰਕਾਰ ਵੱਲੋਂ ਚਲਾਈ ਗਈ ਇਸ ਮਹੱਤਵਪੂਰਨ ਮੁਹਿੰਮ ਵਿੱਚ ਭਾਗੀਦਾਰ ਬਣਨ ਅਤੇ ਮਨੁੱਖੀ ਸਿਹਤ, ਮਿੱਟੀ ਦੀ ਉਪਜਾਊ ਸ਼ਕਤੀ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਆਪਣਾ ਯੋਗਦਾਨ ਪਾਉਣ।

ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਣ ਪ੍ਰਦੂਸ਼ਣ ਵੱਧਦਾ ਹੈ ਅਤੇ ਇਸ ਨਾਲ ਸਿਹਤ ਤੇ ਖੇਤੀਬਾੜੀ ਦੋਹਾਂ 'ਤੇ ਨੁਕਸਾਨਦਾਇਕ ਅਸਰ ਪੈਂਦਾ ਹੈ। ਇਸ ਮੌਕੇ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਸ਼੍ਰੀ ਰਾਜਵਿੰਦਰ ਸਿੰਘ ਵੱਲੋਂ ਵੀ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਮੋਬਾਈਲ ਫੋਨਾਂ ਵਿੱਚ ਆਈ-ਖੇਤ ਐਪ ਡਾਊਨਲੋਡ ਕਰਨ ਅਤੇ ਆਪਣੇ ਇਲਾਕੇ ਵਿੱਚ ਉਪਲੱਬਧ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਦੇ ਹੋਏ ਕਣਕ ਦੀ ਪਰਾਲੀ ਦੀ ਰਹਿੰਦ-ਖੂਹਦ ਨੂੰ ਜ਼ਮੀਨ ਵਿੱਚ ਮਿਲਾਇਆ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਤੋਂ ਪੂਰੀ ਤਰ੍ਹਾਂ ਪ੍ਰਹੇਜ ਕੀਤਾ ਜਾਵੇ ਤਾਂ ਜੋ ਅਸੀਂ ਆਪਣੀ ਸਿਹਤ ਦੀ ਰੱਖਿਆ ਕਰ ਸਕੀਏ ਅਤੇ ਆਉਣ ਵਾਲੀ ਪੀੜ੍ਹੀ ਨੂੰ ਸਿਹਤਮੰਦ ਧਰਤੀ ਦੇ ਸਕੀਏ। ਇਸ ਮੌਕੇ ਸ੍ਰੀ ਅਰਿੰਦਰਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ, ਸਬ-ਇੰਸਪੈਕਟਰ ਹੈਰੀ, ਜੂਨੀਅਰ ਟੈਕਨੀਸ਼ੀਅਨ ਦਿਨੇਸ਼ ਕੁਮਾਰ, ਬਲਜਿੰਦਰ ਸਿੰਘ, ਦੀਪਕ ਕੁਮਾਰ, ਕਿਸਾਨ ਵੀਰ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Author : Malout Live