ਐੱਸ.ਡੀ.ਐੱਮ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀਤੀ ਮੀਟਿੰਗ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ, ਇਸੇ ਲੜੀ ਤਹਿਤ ਕੋਟਕਪੂਰਾ ਰੋਡ ਸ਼੍ਰੀ ਮੁਕਤਸਰ ਸਾਹਿਬ ਵਿਖੇ ਉਪ-ਮੰਡਲ ਮੈਜਿਸਟਰੇਟ ਸ਼੍ਰੀ ਗੁਰਕਿਰਨਦੀਪ ਸਿੰਘ ਵੱਲੋਂ ਵਪਾਰੀਆਂ ਨਾਲ ਮੀਟਿੰਗ ਕੀਤੀ ਗਈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ, ਇਸੇ ਲੜੀ ਤਹਿਤ ਕੋਟਕਪੂਰਾ ਰੋਡ ਸ਼੍ਰੀ ਮੁਕਤਸਰ ਸਾਹਿਬ ਵਿਖੇ ਉਪ-ਮੰਡਲ ਮੈਜਿਸਟਰੇਟ ਸ਼੍ਰੀ ਗੁਰਕਿਰਨਦੀਪ ਸਿੰਘ ਵੱਲੋਂ ਵਪਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਐੱਸ.ਡੀ.ਐੱਮ. ਨੇ ਕਿਹਾ ਕਿ ਵਪਾਰੀਆਂ ਦੇ ਵਪਾਰ ਵਿੱਚ ਵਾਧੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸਨ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਦੌਰਾਨ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਬੜੇ ਧਿਆਨ ਨਾਲ ਸੁਣਿਆ ਜਾ ਰਿਹਾ ਹੈ ਅਤੇ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਮੌਕੇ 'ਤੇ ਹੀ ਹੱਲ ਕੀਤਾ ਜਾ ਰਿਹਾ ਹੈ ਅਤੇ ਬਾਕੀ ਰਹਿੰਦੀਆਂ ਸਮੱਸਿਆਵਾਂ ਸੰਬੰਧੀ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ।

ਇਸ ਮੌਕੇ ਉਨ੍ਹਾਂ ਵਪਾਰੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਲਾਕੇ ਦੀ ਆਰਥਿਕਤਾ ਵਪਾਰੀਆਂ ਦੀ ਭਲਾਈ ਨਾਲ ਜੁੜੀ ਹੋਈ ਹੈ ਅਤੇ ਟਰੇਡ ਕਮਿਸ਼ਨ ਵਪਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰ ਸਮੱਸਿਆ ਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਪਾਰੀ ਨੂੰ ਕੋਈ ਵੀ ਸਮੱਸਿਆ ਹੈ ਤਾਂ ਉਹ ਬੇਝਿਜਕ ਹੋ ਕੇ ਜ਼ਿਲ੍ਹਾ ਪ੍ਰਸ਼ਾਸਨ ਜਾਂ ਟਰੇਡ ਕਮਿਸ਼ਨ ਨਾਲ ਸਾਂਝੀ ਕਰ ਸਕਦਾ ਹੈ ਅਤੇ ਪਹਿਲ ਦੇ ਆਧਾਰ 'ਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ। ਇਸ ਮੌਕੇ ਸ਼੍ਰੀ ਮਨਜਿੰਦਰ ਸਿੰਘ ਸਟੇਟ ਟੈਕਸ ਅਫ਼ਸਰ, ਸ਼੍ਰੀ ਅਰਵਿੰਦਰ ਪਾਲ ਸਿੰਘ ਏ.ਡੀ.ਓ, ਸ਼੍ਰੀ ਸ਼ਮਿੰਦਰਜੀਤ ਸਿੰਘ ਐੱਸ.ਡੀ.ਓ, ਪ੍ਰਿੰਸਪੀਲ ਸੁਪਰਡੈਂਟ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ, ਵਪਾਰੀ ਅਤੇ ਉਨ੍ਹਾਂ ਦੇ ਨੁਮਾਂਇੰਦੇ ਹਾਜ਼ਿਰ ਸਨ।

Author : Malout Live