ਨਗਰ ਕੌਂਸਲ ਸ਼੍ਰੀ ਮੁਕਤਸਰ ਸਾਹਿਬ ਦੀ ਵੋਟਾਂ ਦੀ ਗਿਣਤੀ ਲਈ ਬਣਾਏ ਕਾਉਂਟਿੰਗ ਸੈਂਟਰ ਦਾ ਐਸ.ਡੀ.ਐਮ ਵੱਲੋਂ ਜਾਇਜ਼ਾ
ਨਗਰ ਕੌਂਸਲ ਸ਼੍ਰੀ ਮੁਕਤਸਰ ਸਾਹਿਬ ਦੀਆਂ ਚੋਣਾਂ ਸਬੰਧੀ ਵੋਟਾਂ ਦੀ ਗਿਣਤੀ ਲਈ ਬਣਾਏ ਗਏ ਕਾਉਂਟਿੰਗ ਸੈਂਟਰ ਦਾ ਰਿਟਰਨਿੰਗ ਅਫਸਰ ਕਮ ਐਸ.ਡੀ.ਐਮ ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ ਸਿੱਧੂ ਵੱਲੋਂ ਸਰਕਾਰੀ ਕਾਲਜ ਸ਼੍ਰੀ ਮੁਕਤਸਰ ਸਾਹਿਬ ਵਿਖੇ ਜਾਇਜ਼ਾ ਲਿਆ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਨਗਰ ਕੌਂਸਲ ਸ਼੍ਰੀ ਮੁਕਤਸਰ ਸਾਹਿਬ ਦੀਆਂ ਚੋਣਾਂ ਸਬੰਧੀ ਵੋਟਾਂ ਦੀ ਗਿਣਤੀ ਲਈ ਬਣਾਏ ਗਏ ਕਾਉਂਟਿੰਗ ਸੈਂਟਰ ਦਾ ਰਿਟਰਨਿੰਗ ਅਫਸਰ ਕਮ ਐਸ.ਡੀ.ਐਮ ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ ਸਿੱਧੂ ਵੱਲੋਂ ਸਰਕਾਰੀ ਕਾਲਜ ਸ਼੍ਰੀ ਮੁਕਤਸਰ ਸਾਹਿਬ ਵਿਖੇ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕਾਉਂਟਿੰਗ ਪ੍ਰਕਿਰਿਆ ਸਬੰਧੀ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ। ਰਿਟਰਨਿੰਗ ਅਫਸਰ ਗੁਰਕਿਰਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਾਉਂਟਿੰਗ ਪ੍ਰਕਿਰਿਆ ਨੂੰ ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਕਾਉਂਟਿੰਗ ਪ੍ਰਕਿਰਿਆ ਦੀ ਨਿਗਰਾਨੀ ਲਈ ਸਪੈਸ਼ਲ ਚੋਣ ਅਬਜ਼ਰਵਰ ਵੀ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਾਂ ਦੀ ਗਿਣਤੀ 29 ਮਈ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਉਮੀਦਵਾਰਾਂ ਅਤੇ ਉਨ੍ਹਾਂ ਦੇ ਸਬੰਧਤ ਏਜੰਟਾਂ ਦੀ ਐਂਟਰੀ ਫਿਰੋਜ਼ਪੁਰ ਰੋਡ ਵਾਲੇ ਗੇਟ ਰਾਹੀਂ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕਾਉਂਟਿੰਗ ਸੈਂਟਰ ਅੰਦਰ ਮੋਬਾਈਲ ਫੋਨ ਲਿਜਾਣ 'ਤੇ ਪੂਰਨ ਪਾਬੰਦੀ ਰਹੇਗੀ। ਐਸ.ਡੀ.ਐਮ ਨੇ ਦੱਸਿਆ ਕਿ ਕਾਉਂਟਿੰਗ ਦੌਰਾਨ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਪੂਰੀ ਪ੍ਰਕਿਰਿਆ ਸ਼ਾਂਤੀਪੂਰਵਕ ਅਤੇ ਨਿਰਪੱਖ ਢੰਗ ਨਾਲ ਸੰਪੰਨ ਹੋ ਸਕੇ।
Author : Malout Live



