SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਪਣਾ ਅਸਤੀਫਾ ਵਾਪਿਸ ਲੈਣ ਦਾ ਕੀਤਾ ਐਲਾਨ

ਬੀਤੇ ਦਿਨੀਂ ਸ਼੍ਰੋਮਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੁਆਰਾ ਆਪਣੇ ਪਦ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ। SGPC ਦੇ ਮੈਂਬਰ ਸਹਿਬਾਨ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਪੀਲ ਕਰਨ ਤੇ ਉਨ੍ਹਾਂ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ।

ਪੰਜਾਬ : ਬੀਤੇ ਦਿਨੀਂ ਸ਼੍ਰੋਮਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੁਆਰਾ ਆਪਣੇ ਪਦ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ। ਇਸੇ ਦੇ ਸੰਬੰਧ ਵਿੱਚ ਅੱਜ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਹਰਜਿੰਦਰ ਸਿੰਘ ਧਾਮੀ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਆਪਣੇ ਅਸਤੀਫੇ ਨੂੰ ਵਾਪਿਸ ਲੈਣ ਲਈ ਮੀਟਿੰਗ ਕੀਤੀ ਸੀ। ਇਸ ਉਪਰੰਤ ਪ੍ਰੈਸ ਨਾਲ ਗੱਲਬਾਤ ਕਰਦਿਆਂ ਧਾਮੀ ਨੇ ਕਿਹਾ ਕਿ ਕਾਫੀ ਸਮੇਂ ਤੋਂ SGPC ਦੇ ਮੈਂਬਰ ਸਹਿਬਾਨ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੈਨੂੰ ਆਪਣਾ ਅਸਤੀਫਾ ਵਾਪਿਸ ਲੈਣ ਲਈ ਅਪੀਲ ਕੀਤੀ ਜਾ ਰਹੀ ਸੀ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਆਪਣਾ ਅਸਤੀਫਾ ਵਾਪਿਸ ਲੈ ਲੈਣਗੇ ਅਤੇ ਇੱਕ ਦੋ ਦਿਨਾਂ ਤੱਕ ਆਪਣਾ ਅਹੁਦਾ ਸੰਭਾਲ ਲੈਣਗੇ। ਜਾਣਕਾਰੀ ਮੁਤਾਬਿਕ ਅੱਜ ਦੀ ਇਸ ਮੀਟਿੰਗ ਵਿੱਚ ਅਕਾਲੀ ਦਲ ਦੀ ਸਮੂਹ ਲੀਡਰਸ਼ਿਪ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੀਕਿਊਟਿਵ ਕਮੇਟੀ ਮੌਜੂਦ ਸਨ।

Author : Malout Live