SMO ਮਲੋਟ ਨੇ ਸਿਵਲ ਹਸਪਤਾਲ ਮਲੋਟ ਵਿਖੇ ਪਲੱਸ ਪੋਲੀਓ ਮੁਹਿੰਮ ਦੀ ਕੀਤੀ ਸ਼ੁਰੂਆਤ
ਰਾਸ਼ਟਰੀ ਪਲਸ ਪੋਲੀਓ ਇਮੂਨਾਈਜੇਸ਼ਨ ਰਾਊਂਡ ਤਹਿਤ ਬੱਚਿਆਂ ਨੂੰ ਪੋਲੀਓ ਜਿਹੀ ਨਾਮੁਰਾਦ ਬਿਮਾਰੀ ਤੋਂ ਮੁਕਤ ਰੱਖਣ ਲਈ 14 ਅਕਤੂਬਰ ਤੱਕ ਪਲੱਸ ਪੋਲੀਓ ਮੁਹਿੰਮ ਚਲਾਈ ਗਈ ਹੈ, ਜਿਸ ਦੀ ਸ਼ੁਰੂਆਤ ਸਿਵਲ ਹਸਪਤਾਲ ਮਲੋਟ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ. ਰਾਜਿੰਦਰ ਕੁਮਾਰ ਵੱਲੋਂ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਕੀਤੀ ਗਈ ਸੀ।
ਮਲੋਟ : ਰਾਸ਼ਟਰੀ ਪਲਸ ਪੋਲੀਓ ਇਮੂਨਾਈਜੇਸ਼ਨ ਰਾਊਂਡ ਤਹਿਤ ਬੱਚਿਆਂ ਨੂੰ ਪੋਲੀਓ ਜਿਹੀ ਨਾਮੁਰਾਦ ਬਿਮਾਰੀ ਤੋਂ ਮੁਕਤ ਰੱਖਣ ਲਈ 14 ਅਕਤੂਬਰ ਤੱਕ ਪਲੱਸ ਪੋਲੀਓ ਮੁਹਿੰਮ ਚਲਾਈ ਗਈ ਹੈ, ਜਿਸ ਦੀ ਸ਼ੁਰੂਆਤ ਸਿਵਲ ਹਸਪਤਾਲ ਮਲੋਟ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ. ਰਾਜਿੰਦਰ ਕੁਮਾਰ ਵੱਲੋਂ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਕੀਤੀ ਗਈ ਸੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਰਾਜਿੰਦਰ ਕੁਮਾਰ ਨੇ ਦੱਸਿਆ ਕਿ ਬੇਸ਼ੱਕ ਭਾਰਤ ਪੋਲੀਓ ਮੁਕਤ ਦੇਸ਼ਾਂ ਦੀ ਗਿਣਤੀ 'ਚ ਆ ਚੁੱਕਾ ਹੈ, ਪਰ ਫਿਰ ਵੀ ਇਸ ਮੁਕਾਮ ਨੂੰ ਬਰਕਰਾਰ ਰੱਖਣ ਲਈ ਸਿਹਤ ਵਿਭਾਗ ਵੱਲੋਂ ਇਹ ਰਾਊਂਡ ਚਲਾਏ ਜਾ ਰਹੇ ਹਨ। ਉਨ੍ਹਾਂ ਸਟਾਫ ਨੂੰ ਹਦਾਇਤ ਕੀਤੀ ਕਿ ਇਸ ਰਾਊਂਡ 'ਚ ਨਵ-ਜਨਮੇ ਬੱਚੇ ਤੋਂ ਲੈ ਕੇ 5 ਸਾਲ ਤੱਕ ਦਾ ਕੋਈ ਵੀ ਬੱਚਾ ਪੋਲੀਓ ਦੀਆਂ 2 ਬੂੰਦਾਂ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।
ਇਸ ਮੌਕੇ ਜਸਬੀਰ ਕੌਰ ਏ.ਐਨ.ਐਮ ਨੇ ਦੱਸਿਆ ਕਿ ਇਸ ਰਾਊਂਡ 'ਚ ਸ਼ਹਿਰ ਦੀ ਸਾਰੀ ਆਬਾਦੀ ਨੂੰ ਕਵਰ ਕੀਤਾ ਜਾਵੇਗਾ ਅਤੇ 0-5 ਸਾਲ ਦੇ ਬੱਚਿਆਂ ਨੂੰ ਪੋਲੀਓ ਦੀ ਬੂੰਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਲਗਭਗ 10 ਹਜ਼ਾਰ ਬੱਚਿਆਂ ਨੂੰ ਬੂੰਦਾਂ ਪਿਆਈਆਂ ਜਾਣਗੀਆਂ। ਜਿਸ ਲਈ ਪਹਿਲੇ ਦਿਨ ਮਲੋਟ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੇ 27 ਬੂਥ ਬਣਾਏ ਗਏ ਹਨ ਤੇ ਬਾਕੀ ਦੋ ਦਿਨਾਂ 'ਚ ਸਿਹਤ ਕਰਮੀ ਘਰ-ਘਰ ਜਾ ਕੇ ਬੱਚਿਆਂ ਨੂੰ ਬੂੰਦਾਂ ਪਿਆਉਣਗੇ। ਇਸ ਮੌਕੇ ਡਾ ਅਕਾਂਕਸ਼ਾ, ਹਰਜੀਤ ਸਿੰਘ ਹੈੱਲਥ ਇੰਸਪੈਕਟਰ, ਸੁਖਨਪਾਲ ਸਿੰਘ, ਸੁਖਪਾਲ ਸਿੰਘ, ਸਮੂਹ ਆਸ਼ਾ ਵਰਕਰ, ਨਰਸਿੰਗ ਕਾਲਜ ਦੇ ਵਿਦਿਆਰਥੀ ਅਤੇ ਹੋਰ ਸਟਾਫ਼ ਮੈਂਬਰ ਮੌਜੂਦ ਸਨ।
Author : Malout Live