ਐੱਸ.ਪੀ (ਐਚ) ਗੁਰਿੰਦਰਜੀਤ ਸਿੰਘ ਸੰਧੂ ਆਪਣੀਆਂ ਸ਼ਾਨਦਾਰ ਸੇਵਾਵਾਂ ਲਈ ਡੀ.ਜੀ.ਪੀ ਡਿਸਕ ਨਾਲ ਸਨਮਾਨਿਤ
ਪੰਜਾਬ ਪੁਲਿਸ ਵਿੱਚ ਆਪਣੀ ਡਿਊਟੀ ਪ੍ਰਤੀ ਸਮਰਪਣ, ਮਿਹਨਤ ਅਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਐੱਸ.ਪੀ (ਐਚ) ਸ਼੍ਰੀ ਗੁਰਿੰਦਰਜੀਤ ਸਿੰਘ ਸੰਧੂ ਨੂੰ ਸ਼੍ਰੀ ਗੌਰਵ ਯਾਦਵ ਆਈ.ਪੀ.ਐੱਸ ਡੀ.ਜੀ.ਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੀ.ਜੀ.ਪੀ ਡਿਸਕ ਨਾਲ ਸਨਮਾਨਿਤ ਕੀਤਾ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਪੁਲਿਸ ਵਿੱਚ ਆਪਣੀ ਡਿਊਟੀ ਪ੍ਰਤੀ ਸਮਰਪਣ, ਮਿਹਨਤ ਅਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਐੱਸ.ਪੀ (ਐਚ) ਸ਼੍ਰੀ ਗੁਰਿੰਦਰਜੀਤ ਸਿੰਘ ਸੰਧੂ ਨੂੰ ਸ਼੍ਰੀ ਗੌਰਵ ਯਾਦਵ ਆਈ.ਪੀ.ਐੱਸ ਡੀ.ਜੀ.ਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੀ.ਜੀ.ਪੀ ਡਿਸਕ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੀ ਅਭਿਮੰਨਿਊ ਰਾਣਾ ਆਈ.ਪੀ.ਐੱਸ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਐੱਸ.ਪੀ (ਐਚ) ਸ਼੍ਰੀ ਗੁਰਿੰਦਰਜੀਤ ਸਿੰਘ ਸੰਧੂ ਨੂੰ ਆਪਣੇ ਹੱਥੀਂ ਡੀ.ਜੀ.ਪੀ ਡਿਸਕ ਲਗਾ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਗਈ।
ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸ਼੍ਰੀ ਗੁਰਿੰਦਰਜੀਤ ਸਿੰਘ ਸੰਧੂ ਦੀ ਡਿਊਟੀ ਪ੍ਰਤੀ ਲਗਨ, ਇਮਾਨਦਾਰੀ, ਮਿਹਨਤ ਅਤੇ ਪੁਲਿਸ ਵਿਭਾਗ ਪ੍ਰਤੀ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ।
Author : Malout Live



