ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਮੇਲਾ ਮਾਘੀ ਦੇ ਮੱਦੇਨਜ਼ਰ ਜ਼ਿਲ੍ਹੇ ਭਰ ਵਿੱਚ ਸਪੈਸ਼ਲ ਨਾਕਾਬੰਦੀ ਅਤੇ ਸਖ਼ਤ ਚੈਕਿੰਗ

ਸ੍ਰੀ ਅਭਿਮੰਨਿਊ ਰਾਣਾ ਐੱਸ.ਐੱਸ.ਪੀ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪਹਿਲਾਂ ਤੋਂ ਹੀ ਮਜ਼ਬੂਤ ਅਤੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਮੇਲਾ ਮਾਘੀ ਦੇ ਮੱਦੇਨਜ਼ਰ ਪੂਰੇ ਜ਼ਿਲ੍ਹੇ ਵਿੱਚ ਵਿਸ਼ੇਸ਼ ਤੌਰ 'ਤੇ ਨਾਕਾਬੰਦੀ ਕੀਤੀ ਗਈ। ਇਸ ਸਿਲਸਿਲੇ ਵਿੱਚ ਉਹ ਖੁਦ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਜਾ ਕੇ ਨਾਕਿਆਂ ਦਾ ਮੁਆਇਨਾ ਕਰ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਨਾਕਾਬੰਦੀ ਸਹੀ ਢੰਗ ਨਾਲ ਲਗਾਈ ਗਈ ਹੈ ਅਤੇ ਚੈਕਿੰਗ ਪ੍ਰਭਾਵਸ਼ਾਲੀ ਤਰੀਕੇ ਨਾਲ ਹੋ ਰਹੀ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ੍ਰੀ ਅਭਿਮੰਨਿਊ ਰਾਣਾ ਐੱਸ.ਐੱਸ.ਪੀ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪਹਿਲਾਂ ਤੋਂ ਹੀ ਮਜ਼ਬੂਤ ਅਤੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਮੇਲਾ ਮਾਘੀ ਦੇ ਮੱਦੇਨਜ਼ਰ ਪੂਰੇ ਜ਼ਿਲ੍ਹੇ ਵਿੱਚ ਵਿਸ਼ੇਸ਼ ਤੌਰ 'ਤੇ ਨਾਕਾਬੰਦੀ ਕੀਤੀ ਗਈ। ਇਸ ਸਿਲਸਿਲੇ ਵਿੱਚ ਉਹ ਖੁਦ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਜਾ ਕੇ ਨਾਕਿਆਂ ਦਾ ਮੁਆਇਨਾ ਕਰ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਨਾਕਾਬੰਦੀ ਸਹੀ ਢੰਗ ਨਾਲ ਲਗਾਈ ਗਈ ਹੈ ਅਤੇ ਚੈਕਿੰਗ ਪ੍ਰਭਾਵਸ਼ਾਲੀ ਤਰੀਕੇ ਨਾਲ ਹੋ ਰਹੀ ਹੈ। ਇਸ ਦੌਰਾਨ ਕੋਟਕਪੂਰਾ ਚੌਂਕ ਸ਼੍ਰੀ ਮੁਕਤਸਰ ਸਾਹਿਬ ਵਿਖੇ ਵੀ ਸਖ਼ਤੀ ਨਾਲ ਵਹੀਕਲਾਂ ਦੀ ਚੈਕਿੰਗ ਕੀਤੀ ਗਈ। ਐੱਸ.ਐੱਸ.ਪੀ ਨੇ ਕਿਹਾ ਕਿ ਨਾਕਾਬੰਦੀ ਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਮਾੜਾ ਅਨਸਰ ਅਮਨ-ਕਾਨੂੰਨ ਦੀ ਸਥਿਤੀ ਨੂੰ ਖਰਾਬ ਨਾ ਕਰ ਸਕੇ ਅਤੇ ਆਉਣ ਵਾਲੇ ਦਿਨਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਸ਼ਰਾਰਤੀ ਘਟਨਾ ਨੂੰ ਰੋਕਿਆ ਜਾ ਸਕੇ। ਨਾਕਿਆਂ 'ਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਹੀਕਲਾਂ ਦੇ ਕਾਨੂੰਨ ਅਨੁਸਾਰ ਚਲਾਨ ਕੀਤੇ ਜਾ ਰਹੇ ਹਨ ਅਤੇ ਜਰੂਰਤ ਪੈਣ 'ਤੇ ਵਹੀਕਲ ਇੰਪਾਊਂਡ ਵੀ ਕੀਤੇ ਜਾ ਰਹੇ ਹਨ।

ਇਸ ਤੋਂ ਇਲਾਵਾ ਗਲਤ ਨੰਬਰ ਪਲੇਟਾਂ, ਗੈਰ-ਕਾਨੂੰਨੀ ਸੋਧਾਂ, ਟ੍ਰਿਪਲ ਰਾਈਡਿੰਗ ਅਤੇ ਬਿਨ੍ਹਾ ਵਜ੍ਹਾ ਘੁੰਮਣ ਵਾਲੇ ਸ਼ੱਕੀ ਵਿਅਕਤੀਆਂ ਦੀ ਵੀ ਸਖ਼ਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਮਾਨਯੋਗ ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੂਰੇ ਪੰਜਾਬ ਵਿੱਚ ਚਲਾਈ ਜਾ ਰਹੀ ਹੈ ਅਤੇ 26 ਜਨਵਰੀ ਦੇ ਮੱਦੇਨਜ਼ਰ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਨਾਕਾਬੰਦੀ ਅਤੇ ਪੈਟਰੋਲਿੰਗ ਰੂਟੀਨ ਅਧਾਰ 'ਤੇ ਜਾਰੀ ਰਹੇਗੀ। ਆਉਣ ਵਾਲੇ ਦਿਨਾਂ ਵਿੱਚ ਸੰਗਤ ਦੀ ਆਵਾਜਾਈ ਅਤੇ ਭੀੜ ਵੱਧਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਜ਼ਿਲ੍ਹਾ ਪੁਲਿਸ ਫੋਰਸ ਦੀ ਵੱਧ ਤੋਂ ਵੱਧ ਤਾਇਨਾਤੀ ਕੀਤੀ ਜਾ ਰਹੀ ਹੈ ਤਾਂ ਜੋ ਸੜਕਾਂ 'ਤੇ ਪੁਲਿਸ ਦੀ ਪੂਰੀ ਵਿਜ਼ੀਬਿਲਟੀ ਬਣੀ ਰਹੇ ਅਤੇ ਕਿਸੇ ਵੀ ਮਾੜੀ ਨੀਅਤ ਵਾਲੇ ਵਿਅਕਤੀ ਨੂੰ ਗਲਤ ਕੰਮ ਕਰਨ ਤੋਂ ਪਹਿਲਾਂ ਹੀ ਰੋਕਿਆ ਜਾ ਸਕੇ। ਇਸਦੇ ਨਾਲ ਹੀ ਬਾਹਰਲੇ ਜ਼ਿਲ੍ਹਿਆਂ ਤੋਂ ਵੀ ਪੁਲਿਸ ਫੋਰਸ ਮੁਹੱਈਆ ਕਰਵਾਈ ਜਾਵੇਗੀ। ਇਸ ਦੌਰਾਨ ਉਨ੍ਹਾਂ ਦੇ ਨਾਲ ਸ਼੍ਰੀਮਤੀ ਹਰਕਮਲ ਕੌਰ ਐੱਸ.ਪੀ (ਹੈੱਡਕੁਆਰਟਰ), ਸ੍ਰੀ ਬਚਨ ਸਿੰਘ ਡੀ.ਐੱਸ.ਪੀ (ਸ੍ਰੀ ਮੁਕਤਸਰ ਸਾਹਿਬ), ਇੰਸਪੈਕਟਰ ਜਸਕਰਨਦੀਪ ਸਿੰਘ ਮੁੱਖ ਅਫਸਰ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਅਤੇ ਹੋਰ ਪੁਲਿਸ ਅਧਿਕਾਰੀ ਤੇ ਕਰਮਚਾਰੀ ਹਾਜ਼ਿਰ ਸਨ।

Author : Malout Live