ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਨੇ ਜ਼ਿਲ੍ਹੇ 'ਚ ਤਾਇਨਾਤ ਸਾਰੇ ਗਜਟਿਡ ਅਫ਼ਸਰਾਂ ਤੇ ਮੁੱਖ ਥਾਣਾ ਅਫ਼ਸਰਾਂ ਨੂੰ ਕੀਤੀ ਹਦਾਇਤ

ਐੱਸ.ਐੱਸ.ਪੀ ਅਖਿਲ ਚੌਧਰੀ ਵੱਲੋਂ ਨਸ਼ਿਆਂ ਦੇ ਖਾਤਮੇ, ਮਾੜੇ ਅਨਸਰਾਂ ਨੂੰ ਕਾਬੂ ਕਰਨ ਅਤੇ ਪੁਲਿਸ ਵਿਭਾਗ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਸਾਰੇ ਗਜਟਿਡ ਅਫ਼ਸਰਾਂ ਅਤੇ ਮੁੱਖ ਅਫ਼ਸਰਾਂ ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਆਪਣੇ ਦਫ਼ਤਰ ’ਚ ਹਾਜ਼ਿਰ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਐੱਸ.ਐੱਸ.ਪੀ ਅਖਿਲ ਚੌਧਰੀ ਵੱਲੋਂ ਨਸ਼ਿਆਂ ਦੇ ਖਾਤਮੇ, ਮਾੜੇ ਅਨਸਰਾਂ ਨੂੰ ਕਾਬੂ ਕਰਨ ਅਤੇ ਪੁਲਿਸ ਵਿਭਾਗ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਆਮ ਪਬਲਿਕ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਲਈ, ਜ਼ਿਲ੍ਹਾ ਪੁਲਿਸ ਮੁੱਖੀ ਵੱਲੋਂ ਜ਼ਿਲ੍ਹੇ ’ਚ ਤਾਇਨਾਤ ਸਾਰੇ ਗਜਟਿਡ ਅਫ਼ਸਰਾਂ ਅਤੇ ਮੁੱਖ ਅਫ਼ਸਰਾਂ ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਆਪਣੇ ਦਫ਼ਤਰ ’ਚ ਹਾਜ਼ਿਰ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹ ਉਪਰਾਲਾ ਪੁਲਿਸ ਅਤੇ ਪਬਲਿਕ ਵਿਚਕਾਰ ਭਰੋਸੇ ਤੇ ਪਾਰਦਰਸ਼ਤਾ ਨੂੰ ਹੋਰ ਮਜ਼ਬੂਤ ਕਰੇਗਾ।

ਅਖਿਲ ਚੌਧਰੀ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪਬਲਿਕ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ, ਉਨ੍ਹਾਂ ਵੱਲੋਂ ਜ਼ਿਲ੍ਹੇ ’ਚ ਤਾਇਨਾਤ ਸਾਰੇ ਗਜਟਿਡ ਅਫ਼ਸਰਾਂ ਤੇ ਮੁੱਖ ਥਾਣਾ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਸਵੇਰੇ 10:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਆਪਣੇ ਦਫਤਰਾਂ ’ਚ ਹਾਜ਼ਿਰ ਰਹਿਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਹੱਲ ਕਰਨ। ਉਨ੍ਹਾਂ ਕਿਹਾ ਕਿ ਉਹ ਖੁਦ ਵੀ ਇਸ ਸਮੇਂ ਦੌਰਾਨ ਜ਼ਿਲ੍ਹਾ ਹੈਡਕੁਆਰਟਰ ਵਿਖੇ ਆਪਣੇ ਦਫ਼ਤਰ ’ਚ ਉਪਲੱਬਧ ਰਹਿਣਗੇ। ਆਮ ਲੋਕ ਆਪਣੀਆਂ ਸ਼ਿਕਾਇਤਾਂ, ਸੁਝਾਅ ਜਾਂ ਹੋਰ ਜ਼ਰੂਰੀ ਮੁੱਦੇ ਲੈ ਕੇ ਉਨ੍ਹਾਂ ਦੇ ਦਫ਼ਤਰ ਬੇਝਿੱਜਕ ਮਿਲ ਸਕਦੇ ਹਨ। ਜ਼ਿਲ੍ਹਾ ਪੁਲਿਸ ਮੁੱਖੀ ਵੱਲੋਂ ਦੱਸਿਆ ਗਿਆ ਕਿ ਆਉਣ ਵਾਲੇ ਦਿਨਾਂ ’ਚ ਕਣਕ ਦੀ ਕਟਾਈ ਅਤੇ ਵਿਕਰੀ ਸ਼ੁਰੂ ਹੋਣ ਜਾ ਰਹੀ ਹੈ, ਜਿਸ ਨੂੰ ਧਿਆਨ ’ਚ ਰੱਖਦਿਆਂ ਕਿਸਾਨਾਂ ਅਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਦੌਰਾਨ ਨਕਦੀ ਦਾ ਲੈਣ ਦੇਣ ਹੋਵੇਗਾ ਤੇ ਵਹੀਕਲਾਂ ਦੀ ਵੀ ਆਵਾਜਾਈ ਵਧੇਗੀ, ਜਿਸ ਕਰਕੇ ਪੁਲਿਸ ਵੱਲੋਂ ਪੈਟਰੋਲਿੰਗ ਵਧਾਈ ਗਈ ਹੈ ਅਤੇ ਟ੍ਰੈਫ਼ਿਕ ਦੇ ਵੀ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ।

Author : Malout Live