ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਨੇ ਖੇਤਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਜਾਗਰੂਕ
ਸ਼੍ਰੀ ਅਖਿਲ ਚੌਧਰੀ ਆਈ.ਪੀ.ਐੱਸ, ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਅਨੁਸਾਰ ਪਿਛਲੇ ਕਈ ਦਿਨਾਂ ਤੋਂ ਜਿਲ੍ਹੇ ਵਿੱਚ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਟੀਮਾਂ ਪਿੰਡਾਂ ਅਤੇ ਖੇਤਾਂ ਵਿੱਚ ਜਾ ਕੇ ਕਿਸਾਨਾਂ ਨੂੰ ਝੌਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕਰ ਰਹੀਆਂ ਹਨ। ਇਸ ਮੁਹਿੰਮ ਤਹਿਤ ਟੀਮਾਂ ਵੱਲੋਂ ਨਾ ਸਿਰਫ਼ ਜਾਗਰੂਕਤਾ ਫੈਲਾਈ ਜਾ ਰਹੀ ਹੈ, ਸਗੋਂ ਜਿਨ੍ਹਾਂ ਥਾਵਾਂ ‘ਤੇ ਕਿਸੇ ਕਿਸਾਨ ਵੱਲੋਂ ਅੱਗ ਲਗਾਈ ਗਈ ਹੈ, ਉੱਥੇ ਤੁਰੰਤ ਪਹੁੰਚ ਕੇ ਅੱਗ ਬੁਝਾਈ ਵੀ ਜਾ ਰਹੀ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਅਖਿਲ ਚੌਧਰੀ ਆਈ.ਪੀ.ਐੱਸ, ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਅਨੁਸਾਰ ਪਿਛਲੇ ਕਈ ਦਿਨਾਂ ਤੋਂ ਜਿਲ੍ਹੇ ਵਿੱਚ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਟੀਮਾਂ ਪਿੰਡਾਂ ਅਤੇ ਖੇਤਾਂ ਵਿੱਚ ਜਾ ਕੇ ਕਿਸਾਨਾਂ ਨੂੰ ਝੌਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕਰ ਰਹੀਆਂ ਹਨ। ਇਸ ਮੁਹਿੰਮ ਤਹਿਤ ਟੀਮਾਂ ਵੱਲੋਂ ਨਾ ਸਿਰਫ਼ ਜਾਗਰੂਕਤਾ ਫੈਲਾਈ ਜਾ ਰਹੀ ਹੈ, ਸਗੋਂ ਜਿਨ੍ਹਾਂ ਥਾਵਾਂ ‘ਤੇ ਕਿਸੇ ਕਿਸਾਨ ਵੱਲੋਂ ਅੱਗ ਲਗਾਈ ਗਈ ਹੈ, ਉੱਥੇ ਤੁਰੰਤ ਪਹੁੰਚ ਕੇ ਅੱਗ ਬੁਝਾਈ ਵੀ ਜਾ ਰਹੀ ਹੈ। ਇਸ ਮੌਕੇ ਐਸ.ਐਸ.ਪੀ ਡਾ. ਅਖਿਲ ਚੌਧਰੀ ਵੱਲੋਂ ਖੁਦ ਖੇਤਾਂ ਵਿੱਚ ਜਾ ਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨੂੰ ਸਮਝਾਇਆ ਕਿ ਪਰਾਲੀ ਸਾੜਨ ਨਾਲ ਸਿਰਫ਼ ਵਾਤਾਵਰਣ ਨੂੰ ਹੀ ਨਹੀਂ, ਸਗੋਂ ਮਨੁੱਖੀ ਸਿਹਤ, ਮਿੱਟੀ ਅਤੇ ਹਵਾ ਦੀ ਗੁਣਵੱਤਾ ਨੂੰ ਵੀ ਭਾਰੀ ਨੁਕਸਾਨ ਹੁੰਦਾ ਹੈ।
ਐੱਸ.ਐੱਸ.ਪੀ ਡਾ. ਅਖਿਲ ਚੌਧਰੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜਿਲ੍ਹਾ ਪੁਲਿਸ ਵੱਲੋਂ ਉਨ੍ਹਾਂ ਪਿੰਡਾਂ ਦੀ ਸ਼ਨਾਖ਼ਤ ਕੀਤੀ ਗਈ ਹੈ, ਜਿੱਥੇ ਪਿਛਲੇ ਸਾਲਾਂ ਦੌਰਾਨ ਪਰਾਲੀ ਸਾੜਨ ਦੇ ਮਾਮਲੇ ਵੱਧ ਸਨ। ਇਨ੍ਹਾਂ ਹਾਟ-ਸਪਾਟ ਇਲਾਕਿਆਂ ਵਿੱਚ ਵਿਸ਼ੇਸ਼ ਨਿਗਰਾਨੀ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਜੋ ਹਰ ਵੇਲੇ ਪੈਟਰੋਲਿੰਗ ਕਰ ਰਹੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਜਿਲ੍ਹਾ ਪੁਲਿਸ ਵੱਲੋਂ ਸਿਵਲ ਪ੍ਰਸ਼ਾਸਨ ਅਤੇ ਉਦਯੋਗਿਕ ਇਕਾਈਆਂ ਨਾਲ ਮਿਲ ਕੇ ਪਰਾਲੀ ਦੇ ਹੱਲ ਲਈ ਨਵੇਂ ਮਾਡਲ ਤਿਆਰ ਕੀਤੇ ਜਾ ਰਹੇ ਹਨ। ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਕਿਤੇ ਵੀ ਪਰਾਲੀ ਸਾੜਨ ਦੀ ਘਟਨਾ ਵੇਖੀ ਜਾਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।
Author : Malout Live



