ਐੱਸ.ਐੱਸ,ਪੀ ਸ਼੍ਰੀ ਮੁਕਤਸਰ ਸਾਹਿਬ ਨੇ ਵੀ.ਡੀ.ਸੀ ਕੋਆਰਡੀਨੇਟਰਾਂ ਨਾਲ ਕੀਤੀ ਰਿਵਿਊ ਮੀਟਿੰਗ

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਮੰਨਿਊ ਰਾਣਾ ਨੇ ਜਿਲ੍ਹਾ ਕੋਆਰਡੀਨੇਟਰਾਂ, ਵਾਈਸ ਕੋਆਰਡੀਨੇਟਰਾਂ ਅਤੇ ਟੀਮ ਮੈਂਬਰਾਂ ਨਾਲ ਰਿਵਿਊ ਮੀਟਿੰਗ ਕੀਤੀ। ਮੀਟਿੰਗ ਦੌਰਾਨ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈਆਂ, ਨਸ਼ਾ ਪੀੜ੍ਹਿਤਾਂ ਦੇ ਇਲਾਜ, ਪਿੰਡ ਪੱਧਰ 'ਤੇ ਲੋਕਾਂ ਦੀ ਭਾਗੀਦਾਰੀ ਅਤੇ ਪੁਲਿਸ-ਪਬਲਿਕ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਸੰਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਮੰਨਿਊ ਰਾਣਾ ਨੇ ਜਿਲ੍ਹਾ ਕੋਆਰਡੀਨੇਟਰਾਂ, ਵਾਈਸ ਕੋਆਰਡੀਨੇਟਰਾਂ ਅਤੇ ਟੀਮ ਮੈਂਬਰਾਂ ਨਾਲ ਰਿਵਿਊ ਮੀਟਿੰਗ ਕੀਤੀ। ਮੀਟਿੰਗ ਦੌਰਾਨ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈਆਂ, ਨਸ਼ਾ ਪੀੜ੍ਹਿਤਾਂ ਦੇ ਇਲਾਜ, ਪਿੰਡ ਪੱਧਰ 'ਤੇ ਲੋਕਾਂ ਦੀ ਭਾਗੀਦਾਰੀ ਅਤੇ ਪੁਲਿਸ-ਪਬਲਿਕ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਸੰਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਐੱਸ.ਐੱਸ.ਪੀ ਨੇ ਕਿਹਾ ਕਿ ਪੁਲਿਸ ਅਤੇ ਵੀ.ਡੀ.ਸੀ ਕਮੇਟੀਆਂ ਦੇ ਸਾਂਝੇ ਯਤਨਾਂ ਨਾਲ ਨਸ਼ਾ ਤਸਕਰਾਂ ਵਿਰੁੱਧ ਜੀਰੋ ਟੋਲਰੈਂਸ ਦੀ ਨੀਤੀ ਤਹਿਤ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਜਦਕਿ ਨਸ਼ਾ ਪੀੜ੍ਹਿਤ ਵਿਅਕਤੀਆਂ ਨੂੰ ਇਲਾਜ ਲਈ ਪ੍ਰੇਰਿਤ ਕਰਕੇ ਮੁੱਖ ਧਾਰਾ ਵਿੱਚ ਵਾਪਿਸ ਲਿਆਉਣ ਦੇ ਯਤਨ ਵੀ ਜਾਰੀ ਹਨ।

ਉਨ੍ਹਾਂ ਵੀ.ਡੀ.ਸੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕਿਆਂ ਵਿੱਚ ਲੋਕਾਂ ਨਾਲ ਨਿਰੰਤਰ ਸੰਪਰਕ ਰੱਖਣ ਅਤੇ ਨਸ਼ਾ ਤਸਕਰਾਂ ਸੰਬੰਧੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕਰਨ। ਉਨ੍ਹਾਂ ਦੱਸਿਆ ਕਿ ਜਨਵਰੀ 2026 ਤੋਂ ਹੁਣ ਤੱਕ ਪੁਲਿਸ ਅਤੇ ਵੀ.ਡੀ.ਸੀ ਦੇ ਸਾਂਝੇ ਯਤਨਾਂ ਨਾਲ 3269 ਨਸ਼ਾ ਪੀੜ੍ਹਿਤਾਂ ਨੂੰ ਓਟ ਸੈਂਟਰਾਂ ਰਾਹੀਂ ਦਵਾਈ ਮੁਹੱਈਆ ਕਰਵਾਈ ਗਈ ਹੈ, ਜਦਕਿ 354 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖ਼ਲ ਕਰਵਾ ਕੇ ਇਲਾਜ ਸ਼ੁਰੂ ਕਰਵਾਇਆ ਗਿਆ ਹੈ। ਇਸ ਮੌਕੇ ਐੱਸ.ਪੀ (ਡੀ) ਮਨਮੀਤ ਸਿੰਘ ਢਿੱਲੋਂ, ਡੀ.ਐੱਸ.ਪੀ (ਡੀ) ਰਸਪਾਲ ਸਿੰਘ, ਡੀ.ਐੱਸ.ਪੀ ਗਿੱਦੜਬਾਹਾ ਜਤਿੰਦਰ ਸਿੰਘ, ਡੀ.ਐੱਸ.ਪੀ ਲੰਬੀ ਹਰਬੰਸ ਸਿੰਘ, ਜਿਲ੍ਹਾ ਕੋਆਰਡੀਨੇਟਰ ਮਨਵੀਰ ਸਿੰਘ, ਵਾਈਸ ਕੋਆਰਡੀਨੇਟਰ ਯਾਦਵਿੰਦਰ ਸਿੰਘ ਸਮੇਤ ਸਮੂਹ ਵੀ.ਡੀ.ਸੀ ਕੋਆਰਡੀਨੇਟਰ ਅਤੇ ਟੀਮ ਮੈਂਬਰ ਹਾਜ਼ਿਰ ਸਨ।

Author : Malout Live