ਸ਼੍ਰੀ ਮੁਕਤਸਰ ਸਾਹਿਬ ਵਿਖੇ ਐੱਸ.ਐੱਸ.ਪੀ ਨੇ ਪਬਲਿਕ ਮੀਟਿੰਗ ਕਰ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ
ਸ਼੍ਰੀ ਮੁਕਤਸਰ ਸਾਹਿਬ ਦੇ ਬੱਸ ਸਟੈਂਡ ਵਿਖੇ ਲੋਕਾਂ ਨਾਲ ਹੋਰ ਨੇੜਤਾ ਅਤੇ ਉਨ੍ਹਾਂ ਨਾਲ ਸਿੱਧਾ ਰਾਬਤਾ ਬਣਾਉਂਦਿਆਂ ਪੂਰੇ ਸੂਬੇ ਅੰਦਰ ਚਲਾਏ ਜਾ ਰਹੇ ਸੰਪਰਕ ਪ੍ਰੋਗਰਾਮ ਤਹਿਤ ਪ੍ਰੋਗਰਾਮ ਕੀਤਾ ਗਿਆ। ਇਸ ਦੌਰਾਨ ਐੱਸ.ਐੱਸ.ਪੀ ਤੁਸ਼ਾਰ ਗੁਪਤਾ ਆਮ ਲੋਕਾਂ ਨੂੰ ਮਿਲੇ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਮੁਕਤਸਰ ਸਾਹਿਬ ਦੇ ਬੱਸ ਸਟੈਂਡ ਵਿਖੇ ਲੋਕਾਂ ਨਾਲ ਹੋਰ ਨੇੜਤਾ ਅਤੇ ਉਨ੍ਹਾਂ ਨਾਲ ਸਿੱਧਾ ਰਾਬਤਾ ਬਣਾਉਂਦਿਆਂ ਪੂਰੇ ਸੂਬੇ ਅੰਦਰ ਚਲਾਏ ਜਾ ਰਹੇ ਸੰਪਰਕ ਪ੍ਰੋਗਰਾਮ ਤਹਿਤ ਪ੍ਰੋਗਰਾਮ ਕੀਤਾ ਗਿਆ। ਇਸ ਦੌਰਾਨ ਐੱਸ.ਐੱਸ.ਪੀ ਤੁਸ਼ਾਰ ਗੁਪਤਾ ਆਮ ਲੋਕਾਂ ਨੂੰ ਮਿਲੇ। ਪੰਜਾਬ ਪੁਲਿਸ ਵੱਲੋਂ ਚਲਾਏ ਪੁਲਿਸ ਪਬਲਿਕ ਸੰਪਰਕ ਪ੍ਰੋਗਰਾਮ ਤਹਿਤ ਸ਼੍ਰੀ ਮੁਕਤਸਰ ਸਾਹਿਬ ਬੱਸ ਸਟੈਂਡ ਤੇ ਐੱਸ.ਐੱਸ.ਪੀ ਤੁਸ਼ਾਰ ਗੁਪਤਾ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ੇ ਅਤੇ ਸਟਰੀਟ ਕ੍ਰਾਇਮ ਦੇ ਖਿਲਾਫ ਪੁਲਿਸ ਅਤੇ ਲੋਕਾਂ ਵਿਚਕਾਰ ਸਹਿਯੋਗ ਅਤੇ ਇੱਕਜੁੱਟਤਾ ਨੂੰ ਮਜਬੂਤ ਕਰਨ ਲਈ ਸੰਪਰਕ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ।
ਜਿਸ ਤਹਿਤ ਬੱਸ ਸਟੈਂਡ ਸ਼੍ਰੀ ਮੁਕਤਸਰ ਸਾਹਿਬ ਵਿਖੇ ਲੋਕਾਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ ਗਈ। ਇਸ ਮੀਟਿੰਗ ਦੌਰਾਨ ਪਬਲਿਕ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਨਸ਼ਿਆਂ ਅਤੇ ਕ੍ਰਾਇਮ ਵਿਰੁੱਧ ਜੰਗ ਵਿੱਚ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ। ਐੱਸ.ਐੱਸ.ਪੀ ਨੇ ਦੱਸਿਆ ਕਿ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਅੰਦਰ ਪੁਲਿਸ ਵੱਲੋਂ ਲੋਕਾਂ ਨਾਲ ਰੂ-ਬ-ਰੂ ਹੋਣ ਲਈ ਪਿੰਡਾਂ ਅਤੇ ਸ਼ਹਿਰਾਂ ਅੰਦਰ ਵੱਧ ਤੋਂ ਵੱਧ ਮੀਟਿੰਗਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਸ ਤੇ ਇਹਨਾਂ ਪਬਲਿਕ ਮੀਟਿੰਗ ਦੌਰਾਨ ਜੋ ਲੋਕ ਨਸ਼ਿਆਂ ਤੇ ਸ਼ਰਾਰਤੀ ਅਨਸਰਾਂ ਬਾਰੇ ਜਾਣਕਾਰੀ ਥਾਣਿਆਂ ਦੇ ਅੰਦਰ ਜਾ ਕੇ ਦੱਸ ਨਹੀਂ ਸਕਦੇ, ਅਸੀਂ ਉਹਨਾਂ ਨਾਲ ਰੂ-ਬ-ਰੂ ਹੋ ਕੇ ਉਹਨਾਂ ਨਾਲ ਗੱਲ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਸੁਣ ਕੇ ਨਿਪਟਾਰਾ ਕਰ ਰਹੇ ਹਾਂ।
Author : Malout live