ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਹਰ ਹੀਲੇ ਬਣਾਇਆ ਜਾਵੇ ਯਕੀਨੀ- ਜਿਲ੍ਹਾ ਬਾਲ ਸੁਰੱਖਿਆ ਅਫ਼ਸਰ
ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਜੀਤ ਕਪਲਿਸ਼ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਸ਼੍ਰੀ ਮੁਕਤਸਰ ਸਾਹਿਬ ਵਿਖੇ ਸਮੂਹ ਸਕੂਲਾਂ ਦੇ ਪ੍ਰਿੰਸੀਪਲ ਅਤੇ ਟਰਾਸਪੋਰਟ ਇੰਨਚਾਰਜ ਲਈ ਸੇਫ ਸਕੂਲ ਵਾਹਨ ਪਾਲਸੀ ਤਹਿਤ ਟ੍ਰੇਨਿੰਗ ਪ੍ਰੋਗਰਾਮ ਡੀ.ਏ.ਵੀ ਪਬਲਿਕ ਸਕੂਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਗਿਆ।
ਮਲੋਟ (ਸ਼੍ਰੀ ਮੁਕਤਕਰ ਸਾਹਿਬ) : ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਜੀਤ ਕਪਲਿਸ਼ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਸ਼੍ਰੀ ਮੁਕਤਸਰ ਸਾਹਿਬ ਵਿਖੇ ਸਮੂਹ ਸਕੂਲਾਂ ਦੇ ਪ੍ਰਿੰਸੀਪਲ ਅਤੇ ਟਰਾਸਪੋਰਟ ਇੰਨਚਾਰਜ ਲਈ ਸੇਫ ਸਕੂਲ ਵਾਹਨ ਪਾਲਸੀ ਤਹਿਤ ਟ੍ਰੇਨਿੰਗ ਪ੍ਰੋਗਰਾਮ ਡੀ.ਏ.ਵੀ ਪਬਲਿਕ ਸਕੂਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਗਿਆ। ਇਸ ਟ੍ਰੇਨਿੰਗ ਪ੍ਰੋਗਰਾਮ ਦੌਰਾਨ ਜਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀ ਮੁਕਤਸਰ ਸਾਹਿਬ ਡਾ. ਸ਼ਿਵਾਨੀ ਨਾਗਪਾਲ ਵੱਲੋਂ ਬੱਚਿਆ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕਰਨ ਲਈ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪੱਧਰ ਤੇ ਸਕੂਲ ਵੈਨਾਂ ਦੀ ਚੈਕਿੰਗ ਹਰ 15 ਦਿਨਾਂ ਬਾਅਦ ਕਰਦੇ ਰਹਿਣ ਅਤੇ ਮਹੀਨੇ ਵਿੱਚ ਇੱਕ ਵਾਰ ਮੋਕ ਡਰਿੱਲ ਵੀ ਕਰਵਾਉਂਦੇ ਰਹਿਣ ਤਾਂ ਜੋ ਸਕੂਲੀ ਵਾਹਨਾਂ ਵਿੱਚ ਸਫਰ ਕਰਨ ਵਾਲੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
ਉਨ੍ਹਾਂ ਕਿਹਾ ਕਿ ਬੱਸ ਵਿੱਚ ਇੱਕ ਸੀ.ਸੀ.ਟੀ.ਵੀ ਕੈਮਰਾ ਹੋਣਾ ਲਾਜ਼ਮੀ ਹੈ। ਬੱਸ ਦੀਆਂ ਖਿੜਕੀਆਂ ਨੂੰ ਹੋਰੀਜ਼ੈਂਟਲ ਗਰਿੱਲਾਂ ਨਾਲ ਫਿੱਟ ਕੀਤਾ ਜਾਣਾ ਲਾਜ਼ਮੀ ਹੈ। ਬੱਸ ਵਿੱਚ ਅੱਗ ਬੁਝਾਊ ਯੰਤਰ ਹੋਣਾ ਲਾਜ਼ਮੀ ਹੈ। ਬੱਸ 'ਤੇ ਸਕੂਲ ਦਾ ਨਾਮ ਅਤੇ ਟੈਲੀਫੋਨ ਨੰਬਰ ਲਿਖਿਆ ਹੋਣਾ ਚਾਹੀਦਾ ਹੈ ਅਤੇ ਟਰਾਂਸਪੋਰਟ ਅਥਾਰਟੀ ਦਾ ਫ਼ੋਨ ਨੰਬਰ ਵੀ ਲਾਜ਼ਮੀ ਹੋਣਾ ਚਾਹੀਦਾ ਹੈ। ਇਸ ਤਰ੍ਹਾਂ ਹੋਰ ਵੀ ਕਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਤਾਂ ਜੋ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
Author : Malout Live