ਸਾਜਨ ਸਿਡਾਨਾ ਨੇ ਭਾਰਤੀ ਜਨਤਾ ਪਾਰਟੀ ਅਤੇ ਦਵਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਛੱਡ ਰਿਪਬਲਿਕਨ ਪਾਰਟੀ ਦਾ ਫੜ੍ਹਿਆ ਪੱਲ੍ਹਾ
ਰਿਪਬਲਿਕਨ ਪਾਰਟੀ ਪੰਜਾਬ ਪ੍ਰਧਾਨ ਕੁਲਵੰਤ ਸਿੰਘ ਭਾਈ ਕਾ ਕੇਰਾ ਦੀ ਅਗਵਾਈ ਹੇਠ ਦਿਨੋ-ਦਿਨ ਚੜਾਈਆ ਚੜਦੀ ਜਾ ਰਹੀ ਹੈ। ਇਸੇ ਲੜੀ ਵਿੱਚ ਸਾਜਨ ਸਿਡਾਨਾ ਭਾਰਤੀ ਜਨਤਾ ਪਾਰਟੀ ਨੂੰ ਛੱਡ ਕੇ ਰਿਪਬਲਿਕਨ ਪਾਰਟੀ ਵਿੱਚ ਸ਼ਾਮਿਲ ਹੋਏ। ਦਵਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਇੰਚਾਰਜ ਨੇ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਰਿਪਬਲਿਕਨ ਪਾਰਟੀ ਦਾ ਪੱਲ੍ਹਾ ਫੜ੍ਹਿਆ।
ਮਲੋਟ (ਪੰਜਾਬ) : ਰਿਪਬਲਿਕਨ ਪਾਰਟੀ ਪੰਜਾਬ ਪ੍ਰਧਾਨ ਕੁਲਵੰਤ ਸਿੰਘ ਭਾਈ ਕਾ ਕੇਰਾ ਦੀ ਅਗਵਾਈ ਹੇਠ ਦਿਨੋ-ਦਿਨ ਚੜਾਈਆ ਚੜਦੀ ਜਾ ਰਹੀ ਹੈ। ਇਸੇ ਲੜੀ ਵਿੱਚ ਸਾਜਨ ਸਿਡਾਨਾ ਭਾਰਤੀ ਜਨਤਾ ਪਾਰਟੀ ਨੂੰ ਛੱਡ ਕੇ ਰਿਪਬਲਿਕਨ ਪਾਰਟੀ ਵਿੱਚ ਸ਼ਾਮਿਲ ਹੋਏ। ਦਵਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਇੰਚਾਰਜ ਨੇ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਰਿਪਬਲਿਕਨ ਪਾਰਟੀ ਦਾ ਪੱਲ੍ਹਾ ਫੜ੍ਹਿਆ। ਪੰਜਾਬ ਪ੍ਰਧਾਨ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪਾਰਟੀ ਦੀ ਗਤੀਵਿਧੀਆਂ ਅਤੇ ਪਾਰਟੀ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਲਗਾਤਾਰ ਲੋਕਾਂ ਦੇ ਸ਼ਾਮਿਲ ਹੋਣ ਦਾ ਸਿਲਸਿਲਾ ਜਾਰੀ ਹੈ। ਅਸੀਂ ਸਾਜਨ ਸਿਡਾਨਾ ਤੇ ਦਵਿੰਦਰ ਸਿੰਘ ਦਾ ਪਾਰਟੀ ਦੇ ਪਰਿਵਾਰ ਵਿੱਚ ਸ਼ਾਮਿਲ ਹੋਣ ਤੇ ਤਹਿਦਿਲੋਂ ਸਵਾਗਤ ਕਰਦੇ ਹਾਂ।
ਪਾਰਟੀ ਵੱਲੋਂ ਸਾਜਨ ਸਿਡਾਨਾ ਨੂੰ ਵੱਡੀ ਜਿੰਮੇਵਾਰੀ ਦਿੰਦਿਆਂ ਹੋਇਆਂ ਪੰਜਾਬ ਪ੍ਰਧਾਨ ਯੂਥ ਲਗਾਇਆ ਗਿਆ। ਦਵਿੰਦਰ ਸਿੰਘ ਨੂੰ ਮੁੱਖ ਸਲਾਹਕਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਲਗਾਇਆ ਗਿਆ। ਉਹਨਾਂ ਕਿਹਾ ਕਿ ਇਹਨਾਂ ਦੇ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਪਾਰਟੀ ਨੂੰ ਬਹੁਤ ਮਜ਼ਬੂਤੀ ਮਿਲੇਗੀ। ਇਸ ਮੌਕੇ ਸਾਜਨ ਸਿਡਾਨਾ, ਪ੍ਰਧਾਨ ਲੰਬੀ ਬਲਾਕ ਕਸ਼ਮੀਰ ਸਿੰਘ, ਮੀਡੀਆ ਇੰਚਾਰਜ ਬਲਵਿੰਦਰ ਸਿੰਘ, ਦਵਿੰਦਰ ਸਿੰਘ ਲੰਬੀ, ਜਸਵੀਰ ਸਿੰਘ ਆਦਿ ਹਾਜ਼ਿਰ ਸਨ।
Author : Malout Live