ਪੰਜਾਬ ਦੇ ਸਕੂਲ-ਕਾਲਜਾਂ ਵਿੱਚ ਐਨਰਜੀ ਡਰਿੰਕਸ ਦੀ ਵਿਕਰੀ ਤੇ ਪੂਰਨ ਤੌਰ ਤੇ ਲੱਗੀ ਰੋਕ
ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਸੂਬੇ ਵਿੱਚ ਸਕੂਲ ਅਤੇ ਕਾਲਜਾਂ ਵਿੱਚ ਐਨਰਜੀ ਡਰਿੰਕਸ ਦੀ ਵਿਕਰੀ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ।
ਮਲੋਟ (ਪੰਜਾਬ) : ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਸੂਬੇ ਵਿੱਚ ਸਕੂਲ ਅਤੇ ਕਾਲਜਾਂ ਵਿੱਚ ਐਨਰਜੀ ਡਰਿੰਕਸ ਦੀ ਵਿਕਰੀ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਦੁਆਰਾ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਸਕੂਲੀ ਬੱਚਿਆਂ ਨੂੰ ਵੀ ਨਸ਼ਿਆਂ ਤੋਂ ਦੂਰ ਰੱਖਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਐਨਰਜੀ ਡਰਿੰਕਸ ਵਿੱਚ ਵਧੇਰੇ ਮਾਤਰਾ ਵਿੱਚ ਕੈਫੀਨ ਹੁੰਦਾ ਹੈ ਜੋ ਬੱਚਿਆਂ ਦੀ ਸਿਹਤ ਲਈ ਨੁਕਸਾਨਦਾਇਕ ਹੁੰਦਾ ਹੈ। ਉਨ੍ਹਾਂ ਕਿਹਾ ਇਨ੍ਹਾਂ ਡਰਿੰਕਸ ਦੀ ਆਦਤ ਨਾਲ ਨੀਂਦ ਦੀ ਘਾਟ, ਰਕਤਚਾਪ ਦੀ ਗੜਬੜੀ ਹੋਰ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਪੈਦਾ ਹੁੰਦੀਆਂ ਹਨ।
Author : Malout Live