ਸਫਾਈ ਸੇਵਕਾਂ ਵੱਲੋਂ ਬਰਨਾਲਾ ਲਾਠੀਚਾਰਜ ਦੇ ਵਿਰੋਧ ਵਿੱਚ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ
ਪੰਜਾਬ ਦੇ ਬਰਨਾਲਾ ਸ਼ਹਿਰ ਵਿੱਚ ਬੀਤੇ ਦਿਨੀਂ ਸਫਾਈ ਸੇਵਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਦਿਆਂ ਦੌਰਾਨ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ, ਜਿਨ੍ਹਾਂ ਵਿੱਚ ਔਰਤਾਂ ਵੀ ਸ਼ਾਮਿਲ ਸਨ। ਇਸ ਤੋਂ ਬਾਅਦ ਪੰਜਾਬ ਭਰ ਦੇ ਸਫਾਈ ਸੇਵਕਾਂ ਵਿੱਚ ਭਾਰੀ ਰੋਸ ਪਾਇਆ ਗਿਆ ਕਿਓਂਕਿ ਲਾਠੀਚਾਰਜ ਦੌਰਾਨ ਕਈ ਔਰਤਾਂ ਵੀ ਜਖਮੀ ਹੋ ਗਈਆਂ ਸਨ।
ਮਲੋਟ (ਪੰਜਾਬ) : ਪੰਜਾਬ ਦੇ ਬਰਨਾਲਾ ਸ਼ਹਿਰ ਵਿੱਚ ਬੀਤੇ ਦਿਨੀਂ ਸਫਾਈ ਸੇਵਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਦਿਆਂ ਦੌਰਾਨ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ, ਜਿਨ੍ਹਾਂ ਵਿੱਚ ਔਰਤਾਂ ਵੀ ਸ਼ਾਮਿਲ ਸਨ। ਇਸ ਤੋਂ ਬਾਅਦ ਪੰਜਾਬ ਭਰ ਦੇ ਸਫਾਈ ਸੇਵਕਾਂ ਵਿੱਚ ਭਾਰੀ ਰੋਸ ਪਾਇਆ ਗਿਆ ਕਿਓਂਕਿ ਲਾਠੀਚਾਰਜ ਦੌਰਾਨ ਕਈ ਔਰਤਾਂ ਵੀ ਜਖਮੀ ਹੋ ਗਈਆਂ ਸਨ। ਇਸੇ ਦੇ ਸੰਬੰਧ ਵਿੱਚ ਸਫਾਈ ਸੇਵਕਾਂ ਵੱਲੋਂ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ ਕਰ ਦਿੱਤਾ ਹੈ।
ਪਿਛਲੇ ਦਿਨੀਂ ਵੀ ਸਫਾਈ ਸੇਵਕਾਂ ਵੱਲੋਂ ਰੋਸ ਵਜੋਂ ਭਗਵੰਤ ਸਿੰਘ ਦਾ ਪੁਤਲਾ ਫੂਕਿਆ ਗਿਆ ਅਤੇ ਇਸ ਲਾਠੀਚਾਰਜ ਦੀ ਸਖਤ ਨਿੰਦਾ ਕੀਤੀ ਗਈ। ਕਈ ਰਾਜਨੀਤਿਕ ਪਾਰਟੀਆਂ ਵੱਲੋਂ ਇਸ ਲਾਠੀਚਾਰਜ ਦੀ ਨਿੰਦਾ ਕੀਤੀ ਗਈ। ਪਿਛਲੇ ਕਈ ਦਿਨਾਂ ਤੋਂ ਸਫਾਈ ਸੇਵਕ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਤੇ ਬੈਠੇ ਹਨ ਅਤੇ ਮੰਗਾਂ ਪੂਰੀਆਂ ਨਾ ਹੋਣ ਤੱਕ ਅਣਮਿੱਥੇ ਸਮੇਂ ਲਈ ਇਹ ਹੜਤਾਲ ਜਾਰੀ ਹੈ।
Author : Malout Live



