ਮਲੋਟ ਸ਼ਹਿਰ ਵਿੱਚ ਦੂਜੇ ਦਿਨ ਵੀ ਸਫਾਈ ਕਰਮਚਾਰੀਆਂ ਦੀ ਹੜਤਾਲ ਜਾਰੀ, ਕੂੜੇ ਦੇ ਢੇਰ ਲੱਗਣ ਦਾ ਬਣਿਆ ਖਤਰਾ

ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਇੱਕ ਵਾਰ ਫਿਰ ਸਫਾਈ ਸੇਵਕ ਯੂਨੀਅਨ ਮਲੋਟ ਹੜਤਾਲ 'ਤੇ ਚਲੀ ਗਈ ਹੈ, ਜਿਸ ਕਾਰਨ ਸ਼ਹਿਰ ਦੀ ਸਫਾਈ ਵਿਵਸਥਾ ਪੂਰੀ ਤਰਾਂ ਪ੍ਰਭਾਵਿਤ ਹੋ ਰਹੀ ਹੈ। ਦੂਜੇ ਦਿਨ ਹੜਤਾਲ ਵਾਲੇ ਦਿਨ ਵੀ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਸਫਾਈ ਦਾ ਕੰਮ ਪੂਰੀ ਤਰ੍ਹਾਂ ਠੱਪ ਨਜ਼ਰ ਆਇਆ।

ਮਲੋਟ : ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਇੱਕ ਵਾਰ ਫਿਰ ਸਫਾਈ ਸੇਵਕ ਯੂਨੀਅਨ ਮਲੋਟ ਹੜਤਾਲ 'ਤੇ ਚਲੀ ਗਈ ਹੈ, ਜਿਸ ਕਾਰਨ ਸ਼ਹਿਰ ਦੀ ਸਫਾਈ ਵਿਵਸਥਾ ਪੂਰੀ ਤਰਾਂ ਪ੍ਰਭਾਵਿਤ ਹੋ ਰਹੀ ਹੈ। ਦੂਜੇ ਦਿਨ ਹੜਤਾਲ ਵਾਲੇ ਦਿਨ ਵੀ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਸਫਾਈ ਦਾ ਕੰਮ ਪੂਰੀ ਤਰ੍ਹਾਂ ਠੱਪ ਨਜ਼ਰ ਆਇਆ।

ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਇਹ ਹੜਤਾਲ ਕੀਤੀ ਜਾ ਰਹੀ ਹੈ ਅਤੇ ਮੰਗਾਂ ਪੂਰੀਆਂ ਨਾ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਹੜਤਾਲ ਕਾਰਨ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਵਿੱਚ ਕੂੜੇ ਦੇ ਢੇਰ ਲੱਗਣ ਦੀ ਸੰਭਾਵਨਾ ਵੀ ਬਣ ਗਈ ਹੈ, ਜਿਸ ਨਾਲ ਆਮ ਲੋਕਾਂ ਨੂੰ ਪ੍ਰੇਸ਼ਾਨੀਆਂ ਅਤੇ ਬਿਮਾਰੀਆਂ ਦਾ ਖਤਰਾ ਵੀ ਬਣ ਸਕਦਾ ਹੈ।

Author : Malout Live