ਨਵਦੀਪ ਸਿੰਘ ਮਾਨ ਦੀ ਅਗਵਾਈ ਹੇਠ ਯੂਥ ਕਾਂਗਰਸ ਦੇ ਸਥਾਪਨਾ ਦਿਵਸ ਮੌਕੇ ਸ਼ੇਰਗੜ੍ਹ ਗਿਆਨ ਸਿੰਘ ਵਿਖੇ ਲਗਾਏ ਬੂਟੇ

ਯੂਥ ਕਾਂਗਰਸ ਦੇ ਸਥਾਪਨਾ ਦਿਵਸ ਮੌਕੇ ਹਲਕਾ ਮਲੋਟ ਦੇ ਪਿੰਡ ਸ਼ੇਰਗੜ੍ਹ ਗਿਆਨ ਸਿੰਘ ਵਿਖੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੰਦਿਆਂ ਫਲਦਾਰ ਅਤੇ ਫੁੱਲਾਂ ਵਾਲੇ ਬੂਟੇ ਲਗਾਏ ਗਏ। ਇਸ ਮੌਕੇ ਨਵਦੀਪ ਸਿੰਘ ਮਾਨ, ਅਸੈਂਬਲੀ ਪ੍ਰੈਜ਼ੀਡੈਂਟ ਯੂਥ ਕਾਂਗਰਸ, ਮਲੋਟ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਯੂਥ ਕਾਂਗਰਸ ਦੇ ਸਥਾਪਨਾ ਦਿਵਸ ਮੌਕੇ ਹਲਕਾ ਮਲੋਟ ਦੇ ਪਿੰਡ ਸ਼ੇਰਗੜ੍ਹ ਗਿਆਨ ਸਿੰਘ ਵਿਖੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੰਦਿਆਂ ਫਲਦਾਰ ਅਤੇ ਫੁੱਲਾਂ ਵਾਲੇ ਬੂਟੇ ਲਗਾਏ ਗਏ। ਇਸ ਮੌਕੇ ਨਵਦੀਪ ਸਿੰਘ ਮਾਨ, ਅਸੈਂਬਲੀ ਪ੍ਰੈਜ਼ੀਡੈਂਟ ਯੂਥ ਕਾਂਗਰਸ, ਮਲੋਟ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਅੱਜ ਲਗਾਏ ਗਏ ਇਹ ਬੂਟੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰੇ ਅਤੇ ਹਰਿਆ-ਭਰਿਆ ਵਾਤਾਵਰਨ ਬਣਾਉਣ ਵਿੱਚ ਯੋਗਦਾਨ ਪਾਉਣਗੇ। ਇਸ ਮੌਕੇ ਪਿੰਡ ਵਾਸੀਆਂ ਅਤੇ ਯੂਥ ਕਾਂਗਰਸ ਦੇ ਵਰਕਰਾਂ ਨੇ ਵੀ ਬੂਟੇ ਲਗਾਉਣ ਦੀ ਮੁਹਿੰਮ ਵਿੱਚ ਹਿੱਸਾ ਲਿਆ।

Author : Malout Live