ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਮਿਸ਼ਨ (ਰਜਿ.) ਮਲੋਟ ਵੱਲੋਂ ਪਾਲਕੀ ਸਾਹਿਬ ਦੇ ਠਹਿਰਾਓ ਲਈ ਕਮਰਾ ਤਿਆਰ ਕੀਤਾ
ਇਲਾਕੇ ਦੀ ਸਿਰਮੌਰ ਸੰਸਥਾ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਮਿਸ਼ਨ (ਰਜਿ.) ਮਲੋਟ ਵੱਲੋਂ ਪਾਲਕੀ ਸਾਹਿਬ ਦੇ ਠਹਿਰਾਓ ਲਈ ਕਮਰਾ ਤਿਆਰ ਕੀਤਾ ਗਿਆ ਹੈ। ਜਿਸ ਦੀ ਸ਼ੁਰੂਆਤ ਵਾਹਿਗੁਰੂ ਜੀ ਦਾ ਓਟ ਆਸਰਾ ਲੈਂਦਿਆਂ ਕੀਤੀ ਗਈ। ਜ਼ਿਕਰਯੋਗ ਹੈ ਕਿ ਮਿਸ਼ਨ ਵੱਲੋਂ ਪਿਛਲੇ ਕਈ ਸਾਲਾਂ ਤੋਂ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਲਈ ਪਾਲਕੀ ਸਾਹਿਬ ਦੀਆਂ ਸੇਵਾਵਾਂ ਨਿਭਾਅ ਰਿਹਾ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਇਲਾਕੇ ਦੀ ਸਿਰਮੌਰ ਸੰਸਥਾ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਮਿਸ਼ਨ (ਰਜਿ.) ਮਲੋਟ ਵੱਲੋਂ ਪਾਲਕੀ ਸਾਹਿਬ ਦੇ ਠਹਿਰਾਓ ਲਈ ਕਮਰਾ ਤਿਆਰ ਕੀਤਾ ਗਿਆ ਹੈ। ਜਿਸ ਦੀ ਸ਼ੁਰੂਆਤ ਵਾਹਿਗੁਰੂ ਜੀ ਦਾ ਓਟ ਆਸਰਾ ਲੈਂਦਿਆਂ ਕੀਤੀ ਗਈ। ਜ਼ਿਕਰਯੋਗ ਹੈ ਕਿ ਮਿਸ਼ਨ ਵੱਲੋਂ ਪਿਛਲੇ ਕਈ ਸਾਲਾਂ ਤੋਂ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਲਈ ਪਾਲਕੀ ਸਾਹਿਬ ਦੀਆਂ ਸੇਵਾਵਾਂ ਨਿਭਾਅ ਰਿਹਾ ਹੈ। ਜਾਣਕਾਰੀ ਦਿੰਦਿਆਂ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਨੇ ਦੱਸਿਆ ਕਿ ਪਾਲਕੀ ਸਾਹਿਬ ਲਈ ਕੋਈ ਪੱਕੀ ਥਾਂ ਨਹੀਂ ਸੀ, ਜਿਸ ਲਈ ਹੁਣ ਕਰਨੀਵਾਲਾ ਘੁਮਿਆਰਾ ਗੁਰਦੁਆਰਾ ਸਾਹਿਬ ਵਿੱਚ 15x30 ਦਾ ਕਮਰਾ ਬਣਾਇਆ ਗਿਆ ਹੈ। ਇੱਥੇ ਹੀ ਪਾਲਕੀ ਸਾਹਿਬ ਦਾ ਠਹਿਰਾਓ ਕੀਤਾ ਜਾਇਆ ਕਰੇਗਾ।
ਅੱਜ ਇਸ ਕਮਰੇ ਵਿੱਚ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਮਿਸ਼ਨ ਮਲੋਟ ਵੱਲੋਂ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਦਾ ਭੋਗ ਪਾਇਆ ਗਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਗਿਆ। ਜਿਨ੍ਹਾਂ ਦੀ ਬਖਸ਼ਿਸ਼ ਨਾਲ ਇਹ ਕਮਰਾ ਬਣਿਆ ਹੈ। ਡਾ. ਗਿੱਲ ਨੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਹਰਪ੍ਰੀਤ ਸਿੰਘ ਹੈਪੀ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ, ਜਿਨ੍ਹਾਂ ਨੇ ਥਾਂ ਲਈ ਮਟੀਰੀਅਲ ਮੁਹੱਈਆ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਇਸ ਕਮਰੇ ਤੇ ਕਰੀਬ 1.50 ਲੱਖ ਰੁਪਏ ਦਾ ਖਰਚਾ ਆਇਆ ਹੈ। ਡਾ. ਗਿੱਲ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੇ ਨਗਰ ਕੀਰਤਨ ਸਜਾਉਣਾ ਹੋਵੇ ਅਤੇ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਸ਼ੁਸ਼ੋਭਿਤ ਕਰਨਾ ਹੋਵੇ ਤਾਂ ਪਾਲਕੀ ਸਾਹਿਬ ਦੀਆਂ ਸੇਵਾਵਾਂ ਲੈ ਸਕਦਾ ਹੈ। ਇਸ ਮੌਕੇ ਡਾ. ਗਿੱਲ ਤੇ ਸਮੂਹ ਅਹੁਦੇਦਾਰਾਂ ਵੱਲੋਂ ਗੁਰੂ ਘਰ ਦੇ ਮੁੱਖ ਸੇਵਾਦਾਰ ਹਰਪ੍ਰੀਤ ਸਿੰਘ ਹੈਪੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਹਰਦਿਆਲ ਸਿੰਘ, ਕੈਸ਼ੀਅਰ ਮਾਸਟਰ ਹਰਜਿੰਦਰ ਸਿੰਘ, ਸਰਪ੍ਰਸਤ ਡਾ. ਸੁਖਦੇਵ ਸਿੰਘ ਗਿੱਲ, ਸੀਨੀਅਰ ਮੀਤ ਪ੍ਰਧਾਨ ਰੇਸ਼ਮ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਜੇ.ਈ, ਮੀਤ ਪ੍ਰਧਾਨ ਬਲਵੀਰ ਚੰਦ ਸ਼ਰਮਾ, ਸਹਾਇਕ ਕੈਸ਼ੀਅਰ ਦੇਸ ਰਾਜ ਸਿੰਘ, ਮੀਤ ਪ੍ਰਧਾਨ ਇੰਦਰ ਸਿੰਘ, ਮੀਤ ਪ੍ਰਧਾਨ ਗੁਰਦਿਆਲ ਸਿੰਘ, ਲਖਵਿੰਦਰ ਸਿੰਘ ਅਤੇ ਸਮੂਹ ਅਹੁਦੇਦਾਰ ਹਾਜ਼ਿਰ ਸਨ।
Author : Malout Live