ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਮਿਸ਼ਨ ਨੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਹਿਬ ਦੇ ਨਵ-ਨਿਯੁਕਤ ਕਾਰਜਕਾਰੀ ਜੱਥੇਦਾਰ ਭਾਈ ਜਗਤਾਰ ਸਿੰਘ ਨੂੰ ਕੀਤਾ ਸਨਮਾਨਿਤ
ਇਲਾਕੇ ਦੀ ਸਿਰਮੋਰ ਸੰਸਥਾ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਮਿਸ਼ਨ ਵੱਲੋਂ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ.ਸੁਖਦੇਵ ਸਿੰਘ ਗਿੱਲ ਦੀ ਅਗਵਾਈ ਵਿੱਚ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਗੁਰੂ ਕਾਸ਼ੀ) ਦੇ ਨਵ-ਨਿਯੁਕਤ ਜੱਥੇਦਾਰ ਸਿੰਘ ਸਾਹਿਬ ਭਾਈ ਜਗਤਾਰ ਸਿੰਘ ਨੂੰ ਲੋਈ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਅਹੁਦਾ ਸੰਭਾਲਣ ਤੇ ਵਧਾਈ ਦਿੰਦਿਆਂ ਮੂੰਹ ਮਿੱਠਾ ਕਰਾਇਆ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਇਲਾਕੇ ਦੀ ਸਿਰਮੋਰ ਸੰਸਥਾ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਮਿਸ਼ਨ ਵੱਲੋਂ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ.ਸੁਖਦੇਵ ਸਿੰਘ ਗਿੱਲ ਦੀ ਅਗਵਾਈ ਵਿੱਚ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਗੁਰੂ ਕਾਸ਼ੀ) ਦੇ ਨਵ-ਨਿਯੁਕਤ ਜੱਥੇਦਾਰ ਸਿੰਘ ਸਾਹਿਬ ਭਾਈ ਜਗਤਾਰ ਸਿੰਘ ਨੂੰ ਲੋਈ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਅਹੁਦਾ ਸੰਭਾਲਣ ਤੇ ਵਧਾਈ ਦਿੰਦਿਆਂ ਮੂੰਹ ਮਿੱਠਾ ਕਰਾਇਆ ਗਿਆ। ਡਾ. ਗਿੱਲ ਵੱਲੋਂ ਜੱਥੇਦਾਰ ਸਾਹਿਬ ਨਾਲ ਧਾਰਮਿਕ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਡਾ. ਗਿੱਲ ਨੇ ਦੱਸਿਆ ਕਿ ਤਖਤ ਸ਼੍ਰੀ ਹਜੂਰ ਸਾਹਿਬ ਜੱਥੇਦਾਰ ਵੱਲੋਂ ਹੁਕਮ ਜਾਰੀ ਹੋਇਆ ਹੈ ਕਿ ਅਨੰਦ ਕਾਰਜ ਸਮੇਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜੂਰੀ ਵਿੱਚ ਕੋਈ ਵੀ ਲੜਕੀ ਲਹਿੰਗਾ ਨਹੀਂ ਪਾਵੇਗੀ।
ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਇਹ ਹੁਕਮ ਵੀ ਜਾਰੀ ਹੋਇਆ ਹੈ ਕਿ ਕੋਈ ਵੀ ਵਿਅਕਤੀ ਪੈਲੇਸਾਂ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਨਹੀਂ ਲਿਜਾ ਸਕੇਗਾ ਅਤੇ ਨਾ ਹੀ ਕੋਈ ਕੀਰਤਨੀ ਜੱਥਾ ਪੈਲਸਾਂ ਵਿੱਚ ਕੀਰਤਨ ਕਰੇਗਾ। ਉਹਨਾਂ ਕਿਹਾ ਕਿ ਇਹਨਾਂ ਹੁਕਮਾਂ ਦੀ ਪਾਲਣਾ ਹੋ ਰਹੀ ਹੈ ਪਰ ਕਿਤੇ ਕਿਤੇ ਇਹਨਾਂ ਹੁਕਮਾਂ ਦੀ ਪਾਲਣਾ ਚ ਕਮੀ ਆ ਰਹੀ ਹੈ। ਸਿੰਘ ਸਾਹਿਬ ਕਾਰਜਕਾਰੀ ਜੱਥੇਦਾਰ ਭਾਈ ਜਗਤਾਰ ਸਿੰਘ ਜੀ ਨੇ ਕਿਹਾ ਕਿ ਸੰਗਤਾਂ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਇੰਨ-ਬਿੰਨ ਪਾਲਨਾ ਕਰਨੀ ਚਾਹੀਦੀ ਹੈ। ਗੁਰੂ ਸਾਹਿਬ ਜੀ ਤੋਂ ਬੇ-ਮੁੱਖ ਨਹੀਂ ਹੋਣਾ ਚਾਹੀਦਾ। ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਤੇ ਗੁਰੂ ਘਰਾਂ ਦੇ ਵਜ਼ੀਰਾਂ ਨੂੰ ਵੀ ਸ਼੍ਰੀ ਅਕਾਲ ਤਖਤ ਦੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਕੁੱਝ ਸ਼ਰਾਰਤੀ ਲੋਕ ਸਾਡੇ ਵਿੱਚ ਕੁੜੱਤਣ ਪੈਦਾ ਕਰਨ ਦੀ ਕੋਸ਼ਿਸ਼ ਕਰਦੇ ਹਨ। ਉਹਨਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਸਿੰਘ ਸਾਹਿਬ ਨੇ ਆਸਟਰੇਲੀਆ ਦੇ ਜੀ-ਲੋਗ ਗੁਰਦੁਆਰਾ ਸਾਹਿਬ ਚ ਸੰਗਤਾਂ ਨੂੰ ਰੋਕਣ ਦੇ ਮਾਮਲੇ ਤੇ ਵੀ ਚਿੰਤਾ ਪ੍ਰਗਟ ਕੀਤੀ। ਉਹਨਾਂ ਕਿਹਾ ਕਿ ਕਿਸੇ ਵੀ ਗੁਰੂ ਘਰ ਚ ਸੰਗਤਾਂ ਨੂੰ ਜਾਣ ਤੋਂ ਨਹੀਂ ਰੋਕਿਆ ਜਾ ਸਕਦਾ, ਗੁਰੂ ਘਰ ਸਭ ਦਾ ਸਾਂਝਾ ਹੈ। ਇਸ ਮੌਕੇ ਤੇ ਡਾ. ਸੁਖਦੇਵ ਸਿੰਘ ਗਿੱਲ ਤੋਂ ਇਲਾਵਾ ਕਾਬਲ ਸਿੰਘ, ਪਰਜੀਤ ਸਿੰਘ, ਰੇਸ਼ਮ ਸਿੰਘ, ਹਰਦਿਆਲ ਸਿੰਘ, ਬਲਵੀਰ ਚੰਦ, ਗੁਰਦਿਆਲ ਸਿੰਘ, ਦੇਸ ਰਾਜ ਸਿੰਘ, ਜਗਸੀਰ ਸਿੰਘ ਅਤੇ ਹੋਰ ਅਹੁਦੇਦਾਰ ਹਾਜ਼ਿਰ ਸਨ।
Author : Malout live