ਸਰਕਾਰੀ ਪ੍ਰਾਇਮਰੀ ਸਕੂਲ ਮੜ ਮੱਲੂ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਸ਼੍ਰੀ ਮੁਕਤਸਰ ਸਾਹਿਬ ਟੀਮ ਨੂੰ ਕੀਤਾ ਗਿਆ ਸਨਮਾਨਿਤ
ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਨੂੰ ਸਮਰਪਿਤ ਬਹੁਤ ਵੱਡੀ ਗਿਣਤੀ ਵਿੱਚ ਕਾਰਜ ਜਾਰੀ ਹਨ। ਇਸ ਲੜੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਮੜ ਮੱਲੂ ਵਿੱਚ ਬੱਚਿਆਂ ਨੂੰ ਸਾਫ ਪਾਣੀ ਪੀਣ ਲਈ ਮੁਫ਼ਤ ਆਰ.ਓ ਸਿਸਟਮ ਲਗਾਇਆ ਗਿਆ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਨੂੰ ਸਮਰਪਿਤ ਬਹੁਤ ਵੱਡੀ ਗਿਣਤੀ ਵਿੱਚ ਕਾਰਜ ਜਾਰੀ ਹਨ। ਇਸ ਲੜੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਮੜ ਮੱਲੂ ਵਿੱਚ ਬੱਚਿਆਂ ਨੂੰ ਸਾਫ ਪਾਣੀ ਪੀਣ ਲਈ ਮੁਫ਼ਤ ਆਰ.ਓ ਸਿਸਟਮ ਲਗਾਇਆ ਗਿਆ ਹੈ। ਇਸ ਸਕੂਲ ਵਿੱਚ ਲੋਕਾਂ ਨੂੰ ਅਤੇ ਬੱਚਿਆਂ ਨੂੰ ਗਿਆਨ ਦਾ ਪ੍ਰਕਾਸ਼ ਕਰਵਾਉਣ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲਾਇਬ੍ਰੇਰੀ ਲਈ ਕਿਤਾਬਾਂ ਦਿੱਤੀਆਂ ਗਈਆਂ ਹਨ ਅਤੇ ਪਿਛਲੇ ਸਾਲਾਂ ਵਿੱਚ ਵੱਡੀ ਗਿਣਤੀ ਵਿੱਚ ਪੌਦੇ ਲਗਾਏ ਗਏ ਹਨ ਅਤੇ ਸਮੇਂ-ਸਮੇਂ ਤੇ ਉਨ੍ਹਾਂ ਦੀ ਦੇਖਭਾਲ ਵੀ ਕੀਤੀ ਜਾਂਦੀ ਹੈ,
ਇਨ੍ਹਾਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਸਰਕਾਰੀ ਪ੍ਰਾਇਮਰੀ ਸਕੂਲ ਮੜ ਮੱਲੂ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ਼੍ਰੀ ਮੁਕਤਸਰ ਸਾਹਿਬ ਟੀਮ ਨੂੰ ਪਿਛਲੇ ਦਿਨੀਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਡਾਕਟਰ ਐੱਸ.ਪੀ ਸਿੰਘ ਓਬਰਾਏ ਦਾ ਇਸ ਸਕੂਲ ਲਈ ਕੀਤੇ ਕੰਮਾਂ ਲਈ ਬਹੁਤ-ਬਹੁਤ ਧੰਨਵਾਦ ਕੀਤਾ ਗਿਆ। ਇਸ ਮੌਕੇ ਗਗਨਦੀਪ ਸਿੰਘ ਹੈੱਡ ਮਾਸਟਰ, ਮੈਡਮ ਮਨਿੰਦਰ ਕੌਰ, ਸੈਂਟਰ ਇੰਚਾਰਜ ਸਾਹਿਬ ਸਿੰਘ, ਮੈਡਮ ਸੁਨੀਤਾ ਰਾਣੀ, ਮੈਡਮ ਗੁਰਪ੍ਰੀਤ ਕੌਰ, ਸਕੂਲ ਪ੍ਰਬੰਧਕ ਕਮੇਟੀ, ਜਸਪਾਲ ਸਿੰਘ ਰਿਟਾਇਰਡ ਲੈੱਕਚਰਾਰ ਸੀਨੀਅਰ ਮੀਤ ਪ੍ਰਧਾਨ, ਮਲਕੀਤ ਸਿੰਘ ਰਿਟਾਇਰਡ ਬੈਂਕ ਮੈਨੇਜਰ ਮੀਤ ਪ੍ਰਧਾਨ, ਸੋਮਨਾਥ, ਚਰਨਜੀਤ ਸਿੰਘ, ਸੁਖਬੀਰ ਸਿੰਘ ਜੈਲਦਾਰ, ਅਸ਼ੋਕ ਕੁਮਾਰ, ਜਸਬੀਰ ਸਿੰਘ ਰਿਟਾਇਰਡ ਏ.ਐੱਸ.ਆਈ ਅਤੇ ਕਾਕਾ ਸਨਾਵਰ ਸੰਧੂ ਆਦਿ ਹਾਜ਼ਿਰ ਸਨ।
Author : Malout Live