ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਸੰਨੀ ਓਬਰਾਏ ਸਵੈ-ਰੋਜ਼ਗਾਰ ਸਕੀਮ ਤਹਿਤ ਕੋਰਸ ਪੂਰਾ ਹੋਣ ਉਪਰੰਤ ਦਿੱਤੇ ਸਰਟੀਫਿਕੇਟ
ਡਾ. ਐੱਸ.ਪੀ ਸਿੰਘ ਉਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸੰਨੀ ਓਬਰਾਏ ਸਵੈਂ-ਰੋਜ਼ਗਾਰ ਸਕੀਮ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਨੌਜਵਾਨ ਲੜਕੇ ਲੜਕੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਮੁਫ਼ਤ ਸਿਖਲਾਈ ਸੈਂਟਰ (ਸਿਲਾਈ, ਕੰਪਿਊਟਰ, ਬਿਊਟੀ ਪਾਰਲਰ) ਖੋਲ੍ਹੇ ਜਾ ਰਹੇ ਹਨ ਤਾਂ ਜੋ ਇਹ ਨੌਜਵਾਨ ਆਪਣੇ ਪੈਰਾਂ ਤੇ ਖੜੇ ਹੋ ਸਕਣ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਐੱਸ.ਪੀ ਸਿੰਘ ਉਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸੰਨੀ ਓਬਰਾਏ ਸਵੈਂ-ਰੋਜ਼ਗਾਰ ਸਕੀਮ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਨੌਜਵਾਨ ਲੜਕੇ ਲੜਕੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਮੁਫ਼ਤ ਸਿਖਲਾਈ ਸੈਂਟਰ (ਸਿਲਾਈ, ਕੰਪਿਊਟਰ, ਬਿਊਟੀ ਪਾਰਲਰ) ਖੋਲ੍ਹੇ ਜਾ ਰਹੇ ਹਨ ਤਾਂ ਜੋ ਇਹ ਨੌਜਵਾਨ ਆਪਣੇ ਪੈਰਾਂ ਤੇ ਖੜੇ ਹੋ ਸਕਣ।
ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪਿੰਡ ਲੱਖੇਵਾਲੀ ਮੰਡੀ ਦੇ ਗੂਰੁਦੁਆਰਾ ਸਾਹਿਬ ਵਿਖੇ ਮੁਫ਼ਤ ਸਿਲਾਈ ਸਿਖਲਾਈ ਸੈਂਟਰ ਦੇ 6 ਮਹੀਨੇ ਦੇ ਕੋਰਸ ਪੂਰਾ ਹੋਣ ਉਪਰੰਤ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ਼੍ਰੀਮਤੀ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਕਰ ਕਮਲਾਂ ਨਾਲ ਸਰਟੀਫਿਕੇਟ ਤਕਸੀਮ ਕੀਤੇ ਗਏ ਅਤੇ ਸ਼੍ਰੀਮਤੀ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਵੱਲੋਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਸ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਅਜਿਹੇ 8 ਮੁਫ਼ਤ ਸਿਖਲਾਈ ਸੈਂਟਰ ਚੱਲ ਰਹੇ ਹਨ। ਇਸ ਤੋਂ ਪਹਿਲਾਂ ਸੈਂਕੜਿਆਂ ਦੀ ਗਿਣਤੀ ਵਿਚ ਨੌਜਵਾਨ ਟ੍ਰੇਨਿੰਗ ਕਰਕੇ ਆਪਣੇ ਪਰਿਵਾਰਾਂ ਦਾ ਵਧੀਆ ਪਾਲਣ ਪੋਸ਼ਣ ਕਰ ਰਹੇ ਹਨ। ਇਸ ਮੌਕੇ ਅਰਵਿੰਦਰ ਪਾਲ ਸਿੰਘ ਚਾਹਲ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ, ਸੁਖਬੀਰ ਸਿੰਘ ਜੈਲਦਾਰ, ਚਰਨਜੀਤ ਸਿੰਘ, ਜਸਬੀਰ ਸਿੰਘ ਰਿਟਾਇਰਡ ਏ.ਐੱਸ.ਆਈ, ਪਿੰਡ ਦੇ ਪਤਵੰਤੇ, ਗੁਰਦੁਆਰਾ ਸਾਹਿਬ ਕਮੇਟੀ ਮੈਂਬਰ ਅਤੇ ਗ੍ਰੰਥੀ ਸਿੰਘ ਹਾਜ਼ਿਰ ਸਨ।
Author : Malout Live