ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮਾਨ ਸਿੰਘ ਵਾਲਾ ’ਚ ਲੋੜਵੰਦ ਪਰਿਵਾਰ ਨੂੰ ਬਣਾ ਕੇ ਦਿੱਤਾ ਮਕਾਨ
ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸੰਨੀ ਓਬਰਾਏ ਆਵਾਸ ਯੋਜਨਾ ਤਹਿਤ ਵੱਡੀ ਪੱਧਰ ਤੇ ਲੋੜਵੰਦ ਪਰਿਵਾਰਾਂ ਨੂੰ ਹੜਾ ਤੋਂ ਪੀੜ੍ਹਿਤ ਪਰਿਵਾਰਾਂ ਨੂੰ ਅਤੇ ਬਾਰਿਸ਼ਾਂ ਨਾਲ ਪ੍ਰਭਾਵਿਤ ਹੋਏ ਮਕਾਨਾਂ ਨੂੰ ਬਣਾ ਕੇ ਦਿੱਤਾ ਜਾ ਰਿਹਾ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸੰਨੀ ਓਬਰਾਏ ਆਵਾਸ ਯੋਜਨਾ ਤਹਿਤ ਵੱਡੀ ਪੱਧਰ ਤੇ ਲੋੜਵੰਦ ਪਰਿਵਾਰਾਂ ਨੂੰ ਹੜਾ ਤੋਂ ਪੀੜ੍ਹਿਤ ਪਰਿਵਾਰਾਂ ਨੂੰ ਅਤੇ ਬਾਰਿਸ਼ਾਂ ਨਾਲ ਪ੍ਰਭਾਵਿਤ ਹੋਏ ਮਕਾਨਾਂ ਨੂੰ ਬਣਾ ਕੇ ਦਿੱਤਾ ਜਾ ਰਿਹਾ ਹੈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਲੜੀ ਤਹਿਤ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਮਾਨ ਸਿੰਘ ਵਾਲਾ ਵਿਖੇ ਪਿਛਲੇ ਸਾਲ ਬਾਰਿਸ਼ਾਂ ਦੌਰਾਨ ਇੱਕ ਗਰੀਬ ਪਰਿਵਾਰ ਦਾ ਮਕਾਨ ਡਿੱਗਣ ਕਾਰਨ ਪਰਿਵਾਰ ਖੁੱਲ੍ਹੇ ਅਸਮਾਨ ਹੇਠ ਦਿਨ ਕੱਟਣ ਲਈ ਮਜਬੂਰ ਸੀ। ਘਰ ਦਾ ਕਮਾਉਣ ਵਾਲਾ ਵੀ ਕਿਸੇ ਨਾਮੁਰਾਦ ਬੀਮਾਰੀ ਤੋਂ ਪੀੜ੍ਹਿਤ ਹੈ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਇਸ ਕੇਸ ਨੂੰ ਪੜਤਾਲ ਉਪਰੰਤ ਡਾ. ਐੱਸ.ਪੀ ਸਿੰਘ ਓਬਰਾਏ ਕੋਲ ਭੇਜਿਆ ਗਿਆ ਅਤੇ ਡਾ. ਓਬਰਾਏ ਨੇ ਜ਼ਿਲ੍ਹਾ ਟੀਮ ਨੂੰ ਤਰੁੰਤ ਲੋੜੀਂਦਾ ਮਕਾਨ ਬਣਾ ਕੇ ਦੇਣ ਲਈ ਕਿਹਾ।
ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਇਹ ਬਣ ਕੇ ਤਿਆਰ ਹੋ ਗਿਆ ਹੈ ਤੇ ਅੱਜ ਇਸ ਨੂੰ ਪਿੰਡ ਦੇ ਪਤਵੰਤਿਆਂ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ਼੍ਰੀ ਮੁਕਤਸਰ ਸਾਹਿਬ ਟੀਮ ਦੀ ਹਾਜ਼ਰੀ ਵਿੱਚ ਲੋੜਵੰਦ ਦੇ ਹਵਾਲੇ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ 30 ਦੇ ਕਰੀਬ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮਕਾਂਨ ਬਣਾ ਕੇ ਦਿੱਤੇ ਗਏ ਹਨ। ਲੋੜਵੰਦ ਵੱਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਮੇਰੇ ਕੋਲ ਮਕਾਂਨ ਬਣਾਉਣ ਦੀ ਕੋਈ ਵੀ ਸਮਰੱਥਾ ਨਹੀਂ ਸੀ। ਇਸ ਮੌਕੇ ਚਰਨਜੀਤ ਸਿੰਘ ਮੈਂਬਰ ਬਲਾਕ ਸੰਮਤੀ, ਸੁਖਬੀਰ ਸਿੰਘ ਜੈਲਦਾਰ, ਹਰਭਗਵਾਨ ਸਿੰਘ ਖੱਪਿਆਂਵਾਲ਼ੀ, ਮਲਕੀਤ ਸਿੰਘ ਕਾਲਾ ਖੱਪਿਆਂਵਾਲ਼ੀ, ਪਿੰਡ ਦੇ ਪਤਵੰਤੇ ਹਾਜ਼ਿਰ ਸਨ।
Author : Malout Live



