ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ 45 ਲੋੜਵੰਦ ਲੋਕਾਂ ਦੀ ਮੱਦਦ ਕਰਕੇ ਮਨਾਇਆ ਡਾ. ਓਬਰਾਏ ਦਾ ਜਨਮਦਿਨ

ਮਨੁੱਖਤਾ ਦੇ ਭਲੇ ਨੂੰ ਸਮਰਪਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾਕਟਰ ਐੱਸ.ਪੀ ਸਿੰਘ ਓਬਰਾਏ ਦਾ ਜਨਮ ਦਿਨ 45 ਲੋੜਵੰਦ ਲੋਕਾਂ ਦੀ ਮੱਦਦ ਕਰਕੇ ਮਨਾਇਆ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮਨੁੱਖਤਾ ਦੇ ਭਲੇ ਨੂੰ ਸਮਰਪਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾਕਟਰ ਐੱਸ.ਪੀ ਸਿੰਘ ਓਬਰਾਏ ਦਾ ਜਨਮ ਦਿਨ 45 ਲੋੜਵੰਦ ਲੋਕਾਂ ਦੀ ਮੱਦਦ ਕਰਕੇ ਮਨਾਇਆ ਗਿਆ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਮੁੱਖ ਸੇਵਾਦਾਰ ਜ਼ਿਲਾ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਕੌਮੀ ਪ੍ਰਧਾਨ ਸ. ਜੱਸਾ ਸਿੰਘ ਸੰਧੂ ਦੀਆਂ ਹਦਾਇਤਾਂ ਅਨੁਸਾਰ 45 ਲੋੜਵੰਦ ਲੋਕਾਂ ਨੂੰ ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਕਰਨ ਲਈ ਸਹਾਇਤਾ ਰਾਸ਼ੀ ਦਿੱਤੀ ਗਈ।

ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਇਹ ਸਹਾਇਤਾ ਰਾਸ਼ੀ ਕੰਮ ਕਰਨ ਤੋਂ ਅਸਮਰੱਥ, ਅੰਗਹੀਣ, ਵੱਖ-ਵੱਖ ਬਿਮਾਰੀਆਂ ਤੋਂ ਪੀੜ੍ਹਿਤ, ਬੇਸਹਾਰਾ ਬਜ਼ੁਰਗ, ਵਿਧਵਾਵਾਂ, ਲਾਵਾਰਿਸ ਬੱਚਿਆਂ ਨੂੰ ਦਿੱਤੀ ਗਈ। ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦ ਲੋਕਾਂ ਵੱਲੋਂ ਡਾਕਟਰ ਐੱਸ.ਪੀ ਸਿੰਘ ਓਬਰਾਏ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਗਈਆਂ ਅਤੇ ਲੰਮੀ ਉਮਰ ਦੀ ਕਾਮਨਾ ਕੀਤੀ ਗਈ। ਇਸ ਮੌਕੇ ਨਵਦੀਪ ਕੌਰ ਸਿੱਧੂ ਕੈਨੇਡਾ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਦੁਨੀਆਂ ਭਰ ਵਿੱਚ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਅਰਵਿੰਦ ਪਾਲ ਸਿੰਘ ਚਾਹਲ ਮੁੱਖ ਸੇਵਾਦਾਰ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ, ਨਵਦੀਪ ਕੌਰ ਕੈਨੇਡਾ, ਗੁਰਚਰਨ ਸਿੰਘ ਮੈਨੇਜਰ ਸਾਹਿਬ ਆਸਟ੍ਰੇਲੀਆ ਵਾਲੇ, ਸੁਖਬੀਰ ਸਿੰਘ ਜੈਲਦਾਰ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ਼੍ਰੀ ਮੁਕਤਸਰ ਸਾਹਿਬ ਟੀਮ ਦੇ ਸੇਵਾਦਾਰ ਹਾਜ਼ਿਰ ਸਨ।

Author : Malout Live