ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 20 ਅੰਗਹੀਣ ਵਿਅਕਤੀਆਂ ਨੂੰ ਦਿੱਤੀ ਸਹਾਇਤਾ ਰਾਸ਼ੀ
ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਾਤਾ ਗੁਜਰੀ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਲਾ ਮਿਸਾਲ ਸ਼ਹਾਦਤ ਨੂੰ ਯਾਦ ਕਰਦਿਆਂ ਕੰਮ ਕਰਨ ਤੋਂ ਅਸਮੱਰਥ 20 ਅੰਗਹੀਣ ਵਿਅਕਤੀਆਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਾਤਾ ਗੁਜਰੀ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਲਾ ਮਿਸਾਲ ਸ਼ਹਾਦਤ ਨੂੰ ਯਾਦ ਕਰਦਿਆਂ ਕੰਮ ਕਰਨ ਤੋਂ ਅਸਮੱਰਥ 20 ਅੰਗਹੀਣ ਵਿਅਕਤੀਆਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ ਤਾਂ ਜੋ ਇਹ ਵਿਅਕਤੀ ਆਪਣੇ ਜੀਵਨ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕਰ ਸਕਣ।
ਸਹਾਇਤਾ ਰਾਸ਼ੀ ਲੈਣ ਉਪਰੰਤ ਅੰਗਹੀਣ ਵਿਅਕਤੀਆਂ ਵੱਲੋਂ ਡਾ. ਐੱਸ.ਪੀ ਸਿੰਘ ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਡਾ. ਓਬਰਾਏ ਹਮੇਸ਼ਾ ਲਾਠੀ ਬਣ ਕੇ ਸਾਡੇ ਨਾਲ ਖੜ੍ਹਦੇ ਹਨ। ਇਸ ਮੌਕੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ ਬਲਜੀਤ ਸਿੰਘ ਮਾਨ ਰਿਟਾਇਰਡ ਪ੍ਰਿੰਸੀਪਲ, ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ, ਜਤਿੰਦਰ ਸਿੰਘ ਕੈਂਥ, ਸੁਖਬੀਰ ਸਿੰਘ ਜੈਲਦਾਰ, ਗੁਰਜੀਤ ਸਿੰਘ ਜੀਤਾ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਬਰਨੇਕ ਸਿੰਘ ਰਿਟਾਇਰਡ ਲੈੱਕਚਰਾਰ ਅਤੇ ਸੋਮਨਾਥ ਆਦਿ ਹਾਜ਼ਿਰ ਸਨ।
Author : Malout Live