ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 40 ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਲੋੜਵੰਦਾਂ ਨੂੰ ਦਿੱਤੀ ਸਹਾਇਤਾ ਰਾਸ਼ੀ
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ਼੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਸ਼ਹਾਦਤ ਨੂੰ ਯਾਦ ਕੀਤਾ ਗਿਆ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਸਮਰਪਿਤ ਲੋੜਵੰਦਾਂ ਨੂੰ 19000 ਦੀ ਸਹਾਇਤਾ ਰਾਸ਼ੀ ਦਿੱਤੀ ਗਈ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ਼੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਸ਼ਹਾਦਤ ਨੂੰ ਯਾਦ ਕੀਤਾ ਗਿਆ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਸਮਰਪਿਤ ਲੋੜਵੰਦਾਂ ਨੂੰ 19000 ਦੀ ਸਹਾਇਤਾ ਰਾਸ਼ੀ ਦਿੱਤੀ ਗਈ ਅਤੇ 40 ਮੁਕਤਿਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਆਈਆਂ ਸੰਗਤਾਂ ਨੂੰ ਵੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜੀ ਆਇਆਂ ਆਖਿਆ ਗਿਆ।
ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਪ੍ਰੈਸ ਨੂੰ ਜਾਣਕਾਰੀ ਦਿੱਤੀ ਕਿ ਸਹਾਇਤਾ ਰਾਸ਼ੀ ਲੈਣ ਵਾਲੇ ਲੋਕ ਅਤਿ ਦੀ ਠੰਢ ਦੌਰਾਨ ਅਤੇ ਬਜ਼ੁਰਗ ਅਵਸਥਾ ਕਾਰਨ ਕੰਮ ਕਰਨ ਤੋਂ ਅਸਮਰੱਥ ਹਨ ਅਤੇ ਆਪਣੇ-ਆਪਣੇ ਘਰਾਂ ਵਿੱਚ ਹੀ ਬੈਠੇ ਹੋਏ ਹਨ ਅਤੇ ਕਿਹਾ ਕਿ ਹਰ ਮਹੀਨੇ ਸ਼੍ਰੀ ਮੁਕਤਸਰ ਸਾਹਿਬ ਵਿਖੇ ਟਰੱਸਟ ਵੱਲੋਂ 210000 ਦੇ ਕਰੀਬ ਰਾਸ਼ੀ ਵੱਖ-ਵੱਖ ਲੋੜਵੰਦ ਪਰਿਵਾਰਾਂ ਨੂੰ ਦਿੱਤੀ ਜਾ ਰਹੀ ਹੈ। ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦਾਂ ਵੱਲੋਂ ਡਾ. ਐੱਸ.ਪੀ ਸਿੰਘ ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਇਹ ਸਹਾਇਤਾ ਰਾਸ਼ੀ ਪ੍ਰਾਪਤ ਕਰਨ ਤੋਂ ਬਾਅਦ ਅਸੀਂ ਆਪਣੀਆਂ ਮੁੱਢਲੀਆਂ ਲੋੜਾਂ ਪੂਰੀਆਂ ਕਰਨ ਦੇ ਸਮਰੱਥ ਹੋਏ ਹਾਂ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ ਨੇ ਦੱਸਿਆ ਕਿ ਇਹ ਸਹਾਇਤਾ ਰਾਸ਼ੀ ਡਾਕਟਰ ਓਬਰਾਏ ਵੱਲੋਂ ਆਪਣੀ ਨੇਕ ਕਮਾਈ ਵਿੱਚੋਂ ਦਸਵੰਧ ਕੱਢ ਕੇ ਦਿੱਤੀ ਜਾਂਦੀ ਹੈ ਕਿਉਂਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਕੋਈ ਵੀ ਰਸੀਦ ਬੁੱਕ ਨਹੀਂ ਹੈ। ਇਸ ਮੌਕੇ ਜਤਿੰਦਰ ਸਿੰਘ ਕੈਂਥ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ ਅਤੇ ਸੁਖਬੀਰ ਸਿੰਘ ਜੈਲਦਾਰ ਆਦਿ ਹਾਜ਼ਿਰ ਸਨ।
Author : Malout Live