ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਦਿੱਤੀ ਲੋੜਵੰਦਾਂ ਨੂੰ ਸਹਾਇਤਾ ਰਾਸ਼ੀ

ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ਼੍ਰੀ ਮੁਕਤਸਰ ਸਾਹਿਬ ਵਿਖੇ ਲੋੜਵੰਦ ਲੋਕਾਂ ਨੂੰ 35000 ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਗਏ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ਼੍ਰੀ ਮੁਕਤਸਰ ਸਾਹਿਬ ਵਿਖੇ ਲੋੜਵੰਦ ਲੋਕਾਂ ਨੂੰ 35000 ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਗਏ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਲੋੜਵੰਦ ਲੋਕ ਜ਼ਿਆਦਤਰ ਕੰਮ ਕਰਨ ਤੋਂ ਅਸਮੱਰਥ ਹਨ, ਕਈ ਬਜ਼ੁਰਗਾਂ ਦਾ ਕੋਈ ਵੀ ਸਹਾਰਾ ਨਹੀਂ ਹੈ, ਕਈ ਲੋਕ ਲੰਮੇ ਸਮੇਂ ਤੋਂ ਬਿਮਾਰੀਆਂ ਦੇ ਸ਼ਿਕਾਰ ਹਨ।

ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦ ਲੋਕਾਂ ਵੱਲੋਂ ਡਾ. ਐੱਸ.ਪੀ ਸਿੰਘ ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਇਸ ਉਪਰਾਲੇ ਨਾਲ ਅਸੀਂ ਆਪਣੀਆਂ ਮੁੱਢਲੀਆਂ ਲੋੜਾਂ ਪੂਰੀਆਂ ਕਰਨ ਦੇ ਸਮਰੱਥ ਹੋ ਗਏ ਹਾਂ। ਇਸ ਮੌਕੇ ਜਸਪਾਲ ਸਿੰਘ ਰਿਟਾਇਰਡ ਲੈੱਕਚਰਾਰ ਸੀਨੀਅਰ ਮੀਤ ਪ੍ਰਧਾਨ, ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ ਸਕੱਤਰ, ਜਸਬੀਰ ਸਿੰਘ ਰਿਟਾਇਰਡ ਏ.ਐੱਸ.ਆਈ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਜਤਿੰਦਰ ਸਿੰਘ ਕੈਂਥ, ਗੁਰਚਰਨ ਸਿੰਘ ਭੋਣ ਅਤੇ ਗੁਰਜੀਤ ਸਿੰਘ ਜੀਤਾ ਆਦਿ ਹਾਜ਼ਿਰ ਸਨ।

Author : Malout Live