ਸ਼੍ਰੀ ਮੁਕਤਸਰ ਸਾਹਿਬ ‘ਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਅਪਾਹਜ ਅਤੇ ਅਧਰੰਗ ਤੋ ਪੀੜ੍ਹਿਤ ਮਾਂ ਦੀ ਫੜੀ ਲੰਮੇ ਸਮੇਂ ਲਈ ਬਾਂਹ

ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸ਼੍ਰੀ ਮੁਕਤਸਰ ਸਾਹਿਬ ਵਿਖੇ ਇੱਕ ਜਮਾਂਦਰੂ 100% ਅਪਹਾਜ, (ਜੋ ਜਨਮ ਤੋਂ ਲੈ ਕੇ ਹੁਣ ਤੱਕ ਮੰਜੇ ਉੱਤੇ ਹੀ ਹੈ) ਅਤੇ ਉਨ੍ਹਾਂ ਦੀ ਮਾਤਾ ਵੀ ਅਧਰੰਗ ਦੀ ਬਿਮਾਰੀ ਤੋਂ ਪੀੜ੍ਹਿਤ ਹੈ ਅਤੇ ਪਰਿਵਾਰ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਹੈ, ਦੀ ਸਹਾਇਤਾ ਲਈ ਲੰਮੇਂ ਸਮੇਂ ਲਈ ਬਾਂਹ ਫੜੀ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸ਼੍ਰੀ ਮੁਕਤਸਰ ਸਾਹਿਬ ਵਿਖੇ ਇੱਕ ਜਮਾਂਦਰੂ 100% ਅਪਹਾਜ, (ਜੋ ਜਨਮ ਤੋਂ ਲੈ ਕੇ ਹੁਣ ਤੱਕ ਮੰਜੇ ਉੱਤੇ ਹੀ ਹੈ) ਅਤੇ ਉਨ੍ਹਾਂ ਦੀ ਮਾਤਾ ਵੀ ਅਧਰੰਗ ਦੀ ਬਿਮਾਰੀ ਤੋਂ ਪੀੜ੍ਹਿਤ ਹੈ ਅਤੇ ਪਰਿਵਾਰ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਹੈ, ਦੀ ਸਹਾਇਤਾ ਲਈ ਲੰਮੇਂ ਸਮੇਂ ਲਈ ਬਾਂਹ ਫੜੀ ਹੈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਪਰਿਵਾਰ ਦੀ ਹਾਲਤ ਬਾਰੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ਼੍ਰੀ ਮੁਕਤਸਰ ਸਾਹਿਬ ਟੀਮ ਵੱਲੋਂ ਡਾ. ਓਬਰਾਏ ਨੂੰ ਦੱਸਿਆ ਤਾਂ ਤਰੁੰਤ ਹੀ ਮੰਜੇ ਉੱਤੇ ਬੈਠੇ ਅਪਾਹਜ ਦੀ ਲੰਮੇ ਸਮੇਂ ਲਈ ਸਹਾਇਤਾ ਕਰਨ ਦਾ ਐਲਾਨ ਕੀਤਾ ਅਤੇ ਉਸ ਦੀ ਮਾਤਾ ਨੂੰ ਵੀ ਇਲਾਜ ਤੱਕ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ।

ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਸਹਾਇਤਾ ਰਾਸ਼ੀ ਦੇ ਚੈੱਕ ਜਸਪਾਲ ਸਿੰਘ ਰਿਟਾ. ਲੈੱਕਚਰਾਰ ਸੀਨੀਅਰ ਮੀਤ ਪ੍ਰਧਾਨ ਅਤੇ ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ ਵੱਲੋਂ ਪਰਿਵਾਰ ਨੂੰ ਘਰ ਜਾ ਕੇ ਚੈੱਕ ਦਿੱਤੇ ਗਏ। ਸਹਾਇਤਾ ਰਾਸ਼ੀ ਲੈਣ ਉਪਰੰਤ ਪਰਿਵਾਰ ਵੱਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਭਰੇ ਮਨ ਨਾਲ ਕਿਹਾ ਕਿ ਅਜਿਹੀ ਸਥਿਤੀ ਜਦੋਂ ਸਾਡੇ ਆਪਣੇ ਵੀ ਸਾਥ ਛੱਡ ਗਏ ਤਾਂ ਓਬਰਾਏ ਸਾਡੇ ਲਈ ਮਸੀਹਾ ਬਣ ਕੇ ਆਏ ਹਨ। ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ਼੍ਰੀ ਮੁਕਤਸਰ ਸਾਹਿਬ ਟੀਮ ਦੇ ਸੇਵਾਦਾਰ ਹਾਜ਼ਿਰ ਸਨ।

Author : Malout Live