ਸ਼੍ਰੀ ਮੁਕਤਸਰ ਸਾਹਿਬ ਵਿੱਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦ ਮਰੀਜ਼ਾਂ ਦੀ ਫੜੀ ਬਾਂਹ

ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਕਾਰਜਾਂ ਦੀ ਲੜੀ ਤਹਿਤ ਸ਼੍ਰੀ ਮੁਕਤਸਰ ਸਾਹਿਬ ਵਿਖੇ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਖਰੀਦਣ ਲਈ 11500 ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦਾਂ ਵੱਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਕਾਰਜਾਂ ਦੀ ਲੜੀ ਤਹਿਤ ਸ਼੍ਰੀ ਮੁਕਤਸਰ ਸਾਹਿਬ ਵਿਖੇ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਖਰੀਦਣ ਲਈ  11500 ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਲੋੜਵੰਦ ਮਰੀਜ਼ ਵੱਖ-ਵੱਖ ਬਿਮਾਰੀਆਂ ਤੋਂ ਪੀੜ੍ਹਿਤ ਹਨ, ਕੰਮ ਕਰਨ ਤੋਂ ਵੀ ਅਸਮਰੱਥ ਹਨ ਅਤੇ ਘਰੇਲੂ ਹਲਾਤਾਂ ਕਰਕੇ ਬਿਮਾਰੀ ਦੀ ਹਾਲਤ ਵਿੱਚ ਦਵਾਈਆਂ ਖਰੀਦਣ ਤੋਂ ਵੀ ਅਸਮਰੱਥ ਹਨ।

ਅਜਿਹੀ ਸਥਿਤੀ ਵਿੱਚ ਡਾ. ਐੱਸ.ਪੀ ਸਿੰਘ ਓਬਰਾਏ ਦੀ ਯੋਗ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਇਨ੍ਹਾਂ ਦੀ ਬਾਂਹ ਫੜੀ ਅਤੇ ਇਲਾਜ ਤੱਕ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦਾਂ ਵੱਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਬਲਜੀਤ ਸਿੰਘ ਮਾਨ ਰਿਟਾ. ਪ੍ਰਿੰਸੀਪਲ, ਮਾਸਟਰ ਰਾਜਿੰਦਰ ਸਿੰਘ ਅਤੇ ਅਸ਼ੋਕ ਕੁਮਾਰ ਹਾਜ਼ਿਰ ਸਨ।

Author : Malout Live