ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਦਿੱਤੀ 265 ਲੋੜਵੰਦਾਂ ਨੂੰ ਸਹਾਇਤਾ ਰਾਸ਼ੀ
ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਡੇਰਾ ਭਾਈ ਮਸਤਾਨ ਸਿੰਘ ਸ਼੍ਰੀ ਮੁਕਤਸਰ ਸਾਹਿਬ ਵਿਖੇ 265 ਲੋੜਵੰਦ ਪਰਿਵਾਰਾਂ ਨੂੰ ਮਹੰਤ ਕਸ਼ਮੀਰ ਸਿੰਘ ਅਤੇ ਸਮਾਜਸੇਵੀ ਮਿੱਕਲ ਬਜਾਜ ਦੀ ਹਾਜ਼ਰੀ ਵਿੱਚ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਡੇਰਾ ਭਾਈ ਮਸਤਾਨ ਸਿੰਘ ਸ਼੍ਰੀ ਮੁਕਤਸਰ ਸਾਹਿਬ ਵਿਖੇ 265 ਲੋੜਵੰਦ ਪਰਿਵਾਰਾਂ ਨੂੰ ਮਹੰਤ ਕਸ਼ਮੀਰ ਸਿੰਘ ਅਤੇ ਸਮਾਜਸੇਵੀ ਮਿੱਕਲ ਬਜਾਜ ਦੀ ਹਾਜ਼ਰੀ ਵਿੱਚ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਸਹਾਇਤਾ ਰਾਸ਼ੀ ਕੰਮ ਕਰਨ ਤੋਂ ਅਸਮਰਥ ਬਜ਼ੁਰਗਾਂ, ਬੇਸਹਾਰਾ ਬਜ਼ੁਰਗਾਂ, ਬੇਸਹਾਰਾ ਬੱਚਿਆਂ, ਬੇਸਹਾਰਾ ਵਿਧਵਾਵਾਂ ਅਤੇ ਅਪਣੇ ਪਰਿਵਾਰਿਕ ਮੈਂਬਰਾਂ ਨੂੰ ਗਵਾ ਚੁੱਕੇ ਇਕੱਲੇ ਰਹਿ ਰਹੇ ਬੇਸਹਾਰਾ ਨੂੰ ਦਿੱਤੀ ਗਈ। ਇਹ ਲੜੀ ਪਿਛਲੇ 8 ਸਾਲਾਂ ਤੋਂ ਲਗਾਤਾਰ ਜਾਰੀ ਹੈ। ਇਸ ਮੌਕੇ ਮਹੰਤ ਕਸ਼ਮੀਰ ਸਿੰਘ ਅਤੇ ਮਿੱਕਲ ਬਜਾਜ ਵੱਲੋਂ ਡਾ. ਐੱਸ.ਪੀ ਸਿੰਘ ਓਬਰਾਏ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ।
ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦ ਪਰਿਵਾਰਾਂ ਵੱਲੋਂ ਡਾ. ਐੱਸ.ਪੀ ਸਿੰਘ ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਲੰਮੀ ਉਮਰ ਦੀ ਕਾਮਨਾ ਕੀਤੀ ਗਈ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ ਨੇ ਦੱਸਿਆ ਕਿ ਇਹ ਸਹਾਇਤਾ ਰਾਸ਼ੀ ਓਬਰਾਏ ਵੱਲੋਂ ਆਪਣੀ ਨੇਕ ਕਮਾਈ ਵਿੱਚੋਂ ਦਸਵੰਧ ਕੱਢ ਕੇ ਦਿੱਤੀ ਜਾਂਦੀ ਹੈ। ਟਰੱਸਟ ਦੀ ਕੋਈ ਵੀ ਰਸੀਦ ਬੁੱਕ ਨਹੀਂ ਹੈ।ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ, ਗੁਰਪਾਲ ਸਿੰਘ ਪਾਲੀ ਕੈਸ਼ੀਅਰ, ਜਸਪਾਲ ਸਿੰਘ ਰਿਟਾਇਰਡ ਲੈੱਕਚਰਾਰ ਸੀਨੀਅਰ ਮੀਤ ਪ੍ਰਧਾਨ, ਮਲਕੀਤ ਸਿੰਘ ਰਿਟਾਇਰਡ ਬੈਕ ਮੈਨੇਜ਼ਰ ਮੀਤ ਪ੍ਰਧਾਨ, ਜਤਿੰਦਰ ਸਿੰਘ ਕੈਂਥ, ਪਰਮਜੀਤ ਕੌਰ ਬਰਾੜ, ਬਰਨੇਕ ਸਿੰਘ ਰਿਟਾਇਰਡ ਲੈੱਕਚਰਾਰ, ਅਸ਼ੋਕ ਕੁਮਾਰ, ਗੁਰਜੀਤ ਸਿੰਘ ਜੀਤਾ, ਸੁਖਬੀਰ ਸਿੰਘ ਜੈਲਦਾਰ, ਗੁਰਚਰਨ ਸਿੰਘ ਭੋਣ, ਮਾਸਟਰ ਰਜਿੰਦਰ ਸਿੰਘ ਆਦਿ ਹਾਜ਼ਿਰ ਸਨ।
Author : Malout Live