ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 280 ਲੋੜਵੰਦਾਂ ਨੂੰ ਦਿੱਤੀ ਸਹਾਇਤਾ ਰਾਸ਼ੀ

ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਡੇਰਾ ਭਾਈ ਮਸਤਾਨ ਸਿੰਘ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਹੰਤ ਕਸ਼ਮੀਰ ਸਿੰਘ ਦੀ ਹਾਜ਼ਰੀ ਵਿੱਚ 280 ਲੋੜਵੰਦਾਂ ਨੂੰ 230000 ਰੁਪਏ ਦੇ ਕਰੀਬ ਮਹੀਨਾਵਾਰ ਸਹਾਇਤਾ ਰਾਸ਼ੀ ਤਕਸੀਮ ਕੀਤੀ ਗਈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) :  ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਡੇਰਾ ਭਾਈ ਮਸਤਾਨ ਸਿੰਘ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਹੰਤ ਕਸ਼ਮੀਰ ਸਿੰਘ ਦੀ ਹਾਜ਼ਰੀ ਵਿੱਚ 280 ਲੋੜਵੰਦਾਂ ਨੂੰ 230000 ਰੁਪਏ ਦੇ ਕਰੀਬ ਮਹੀਨਾਵਾਰ ਸਹਾਇਤਾ ਰਾਸ਼ੀ ਤਕਸੀਮ ਕੀਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਸਹਾਇਤਾ ਰਾਸ਼ੀ ਬੇਸਹਾਰਾ ਬਜ਼ੁਰਗਾਂ, ਬੇਸਹਾਰਾ ਬੱਚਿਆਂ, ਕੰਮ ਕਰਨ ਤੋਂ ਅਸਮਰੱਥ ਬਜ਼ੁਰਗਾਂ ਆਦਿ ਨੂੰ ਦਿੱਤੀ ਗਈ, ਇਹ ਲੜੀ ਪਿਛਲੇ ਤਕਰੀਬਨ 8 ਸਾਲ ਤੋਂ ਲਗਾਤਾਰ ਜਾਰੀ ਹੈ।

ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦ ਲੋਕਾਂ ਵੱਲੋਂ ਡਾ. ਐੱਸ.ਪੀ ਸਿੰਘ ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਡਾ. ਓਬਰਾਏ ਸਾਡੇ ਲਈ ਬਹੁਤ ਹੀ ਵੱਡੀ ਆਸ ਦੀ ਕਿਰਨ ਹੈ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ ਨੇ ਦੱਸਿਆ ਕਿ ਟਰੱਸਟ ਦੀ ਕੋਈ ਵੀ ਰਸੀਦ ਬੁੱਕ ਨਹੀਂ ਹੈ, ਇਹ ਸਹਾਇਤਾ ਰਾਸ਼ੀ ਡਾ. ਓਬਰਾਏ ਵੱਲੋਂ ਆਪਣੀ ਨੇਕ ਕਮਾਈ ਵਿੱਚੋਂ ਦਸਵੰਧ ਕੱਢ ਕੇ ਦਿੱਤੀ ਜਾਂਦੀ ਹੈ। ਇਸ ਮੌਕੇ ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਰਿਟਾਇਰਡ ਬੈਂਕ ਮੈਨੇਜ਼ਰ, ਚਰਨਜੀਤ ਸਿੰਘ, ਸੁਖਬੀਰ ਸਿੰਘ ਜੈਲਦਾਰ, ਅਸ਼ੋਕ ਕੁਮਾਰ, ਬਰਨੇਕ ਸਿੰਘ ਰਿਟਾਇਰਡ ਲੈੱਕਚਰਾਰ, ਗੁਰਜੀਤ ਸਿੰਘ ਜੀਤਾ, ਜਸਬੀਰ ਸਿੰਘ ਰਿਟਾਇਰਡ ਏ.ਐੱਸ.ਆਈ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ ਮੈਨੇਜ਼ਰ ਸਾਹਿਬ ਆਦਿ ਹਾਜ਼ਿਰ ਸਨ।

Author : Malout Live