ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਦਿੱਤੀ ਸਹਾਇਤਾ ਰਾਸ਼ੀ

ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸ਼੍ਰੀ ਮੁਕਤਸਰ ਸਾਹਿਬ ਵਿਖੇ 35 ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦਿੱਤੀ ਗਈ। ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦਾਂ ਵੱਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਅਸੀਂ ਡਾ. ਓਬਰਾਏ ਦੇ ਇਸ ਉਪਰਾਲੇ ਨਾਲ ਅਸੀਂ ਆਪਣੀਆਂ ਨਿੱਜੀ ਲੋੜਾ ਪੂਰੀਆਂ ਕਰਨ ਦੇ ਸਮਰੱਥ ਹੋ ਗਏ ਹਾਂ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸ਼੍ਰੀ ਮੁਕਤਸਰ ਸਾਹਿਬ ਵਿਖੇ 35 ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦਿੱਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਲੋਕ ਕੰਮ ਕਰਨ ਤੋਂ ਅਸਮਰਥ ਹਨ ਅਤੇ ਘਰੇਲੂ ਹਾਲਾਤ ਅਤਿ ਮਾੜੇ ਹਨ। ਅਜਿਹੇ ਹਾਲਾਤਾਂ ਵਿਚ ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਇਨ੍ਹਾਂ ਲੋਕਾਂ ਦੀ ਬਾਂਹ ਫੜੀ ਹੋਈ ਹੈ ਅਤੇ ਸਮੇਂ-ਸਮੇਂ ਤੇ ਲੋੜ ਅਨੁਸਾਰ ਇਨ੍ਹਾਂ ਨੂੰ ਸਹਾਇਤਾ ਰਾਸ਼ੀ ਦਿੱਤੀ ਜਾਂਦੀ ਹੈ। ਡੇਰਾ ਭਾਈ ਮਸਤਾਨ ਸਿੰਘ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਹੰਤ ਕਸ਼ਮੀਰ ਸਿੰਘ ਦੀ ਹਾਜ਼ਰੀ ਵਿੱਚ ਪੈਂਤੀ ਹਜ਼ਾਰ ਰੁਪਏ ਇਨ੍ਹਾਂ ਲੋੜਵੰਦਾਂ ਨੂੰ ਤਕਸੀਮ ਕੀਤੇ ਗਏ।

ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦਾਂ ਵੱਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਅਸੀਂ ਡਾ. ਓਬਰਾਏ ਦੇ ਇਸ ਉਪਰਾਲੇ ਨਾਲ ਅਸੀਂ ਆਪਣੀਆਂ ਨਿੱਜੀ ਲੋੜਾ ਪੂਰੀਆਂ ਕਰਨ ਦੇ ਸਮਰੱਥ ਹੋ ਗਏ ਹਾਂ। ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ, ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਬਲਜੀਤ ਸਿੰਘ ਮਾਨ ਰਿਟਾ. ਪ੍ਰਿੰਸੀਪਲ, ਬਰਨੇਕ ਸਿੰਘ ਰਿਟਾ. ਲੈੱਕਚਰਾਰ, ਸੋਮ ਨਾਥ, ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ, ਚਰਨਜੀਤ ਸਿੰਘ ਮੈਂਬਰ ਬਲਾਕ ਸੰਮਤੀ, ਸੁਖਬੀਰ ਸਿੰਘ ਜੈਲਦਾਰ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਸੁਖਦਰਸ਼ਨ ਸਿੰਘ ਬੇਦੀ ਰਿਟਾ. ਜਿਲ੍ਹਾ ਉੱਪ ਸਿੱਖਿਆ ਅਫ਼ਸਰ ਅਤੇ ਜਸਬੀਰ ਸਿੰਘ ਰਿਟਾ ਏ.ਐੱਸ.ਆਈ ਹਾਜ਼ਿਰ ਸਨ।

Author : Malout Live