ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਬੇਸਹਾਰਾ ਲੋਕਾਂ ਨੂੰ ਦਿੱਤੀ ਸਹਾਇਤਾ ਰਾਸ਼ੀ
ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਸ਼੍ਰੀ ਮੁਕਤਸਰ ਸਾਹਿਬ ਵਿਖੇ ਬੇਸਹਾਰਾ ਲੋਕਾਂ ਨੂੰ ਸਹਾਇਤਾ ਰਾਸ਼ੀ ਦਿੱਤੀ ਗਈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਸ਼੍ਰੀ ਮੁਕਤਸਰ ਸਾਹਿਬ ਵਿਖੇ ਬੇਸਹਾਰਾ ਲੋਕਾਂ ਨੂੰ ਸਹਾਇਤਾ ਰਾਸ਼ੀ ਦਿੱਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸਹਾਇਤਾ ਰਾਸ਼ੀ ਲੈਣ ਵਾਲਿਆਂ ਵਿੱਚ ਬੇਸਹਾਰਾ ਬੱਚੇ ਜਿਨ੍ਹਾਂ ਦੇ ਮਾਂ ਬਾਪ ਨਹੀਂ ਹਨ ਦਾਦੇ-ਦਾਦੀ ਕੋਲ ਰਹਿ ਰਹੇ ਹਨ, ਕੁੱਝ ਵਡੇਰੀ ਉਮਰ ਦੀਆਂ ਵਿਧਵਾਵਾਂ ਜੋ ਇਕੱਲੀਆਂ ਰਹਿੰਦੀਆਂ ਹਨ, ਕੁੱਝ ਵਡੇਰੀ ਉਮਰ ਦੇ ਬਜ਼ੁਰਗ ਜੋ ਕੰਮ ਕਰਨ ਤੋਂ ਅਸਮਰੱਥ ਹਨ, ਨੂੰ ਦਿੱਤੀ ਗਈ ਤਾਂ ਜੋ ਇਹ ਲੋੜਵੰਦ ਲੋਕ ਆਪਣੀਆਂ ਲੋੜਾਂ ਨੂੰ ਪੂਰੀਆਂ ਕਰ ਸਕਣ।
ਸਹਾਇਤਾ ਰਾਸ਼ੀ ਲੈਣ ਉਪਰੰਤ ਇੰਨ੍ਹਾਂ ਲੋੜਵੰਦ ਲੋਕਾਂ ਵੱਲੋਂ ਡਾ.ਐਸ.ਪੀ ਸਿੰਘ ਓਬਰਾਏ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਜਤਿੰਦਰ ਸਿੰਘ ਕੈਂਥ, ਗੁਰਚਰਨ ਸਿੰਘ ਭੋਣ, ਸੁਖਬੀਰ ਸਿੰਘ ਜੈਲਦਾਰ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ਼੍ਰੀ ਮੁਕਤਸਰ ਸਾਹਿਬ ਟੀਮ ਦੇ ਸੇਵਾਦਾਰ ਹਾਜ਼ਿਰ ਸਨ।
Author : Malout Live