ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 110 ਅੰਗਹੀਣ ਵਿਅਕਤੀਆਂ ਨੂੰ ਦਿੱਤੀ ਵਿੱਤੀ ਸਹਾਇਤਾ
ਡਾਕਟਰ ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ਼੍ਰੀ ਮੁਕਤਸਰ ਸਾਹਿਬ ਵਿਖੇ 110 ਅੰਗਹੀਣ ਵਿਅਕਤੀਆਂ ਨੂੰ ਇੱਕ ਲੱਖ ਦਸ ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ।
ਮਲੋਟ (ਸ਼੍ਰੀ ਮੁਕਤਸਰ ਸਾਾਹਿਬ) : ਡਾਕਟਰ ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ਼੍ਰੀ ਮੁਕਤਸਰ ਸਾਹਿਬ ਵਿਖੇ 110 ਅੰਗਹੀਣ ਵਿਅਕਤੀਆਂ ਨੂੰ ਇੱਕ ਲੱਖ ਦਸ ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਅੰਗਹੀਣ ਵਿਅਕਤੀ ਕੰਮ ਕਰਨ ਤੋਂ ਅਸਮਰੱਥ ਹਨ ਅਤੇ ਕਈ ਲੰਮੇ ਸਮੇਂ ਤੋਂ ਵੱਖ-ਵੱਖ ਬਿਮਾਰੀਆਂ ਤੋਂ ਪੀੜ੍ਹਿਤ ਹਨ। ਇਨ੍ਹਾਂ ਅੰਗਹੀਣ ਵਿਅਕਤੀਆਂ ਨੂੰ ਹਰ ਮਹੀਨੇ ਡਾਕਟਰ ਐਸ.ਪੀ ਸਿੰਘ ਓਬਰਾਏ ਵੱਲੋਂ ਸਹਾਇਤਾ ਰਾਸ਼ੀ ਦਿੱਤੀ ਜਾਂਦੀ ਹੈ ਤਾਂ ਜੋ ਇਹ ਲੋਕ ਆਪਣੀਆਂ ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਕਰ ਸਕਣ।
ਸਹਾਇਤਾ ਰਾਸ਼ੀ ਲੈਣ ਉਪਰੰਤ ਅੰਗਹੀਣ ਵਿਅਕਤੀਆਂ ਵੱਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਡਾ. ਓਬਰਾਏ ਹਮੇਸ਼ਾ ਸਾਡੀ ਲਾਠੀ ਬਣਕੇ ਸਾਡੇ ਨਾਲ ਖੜਦੇ ਹਨ ਅਤੇ ਬਹੁਤ ਹੀ ਲੰਬੇ ਸਮੇਂ ਤੋਂ ਸਾਡੀ ਬਾਂਹ ਫੜੀ ਹੋਈ ਹੈ। ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ, ਬਰਨੇਕ ਸਿੰਘ ਰਿਟਾ. ਲੈੱਕਚਰਾਰ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜ਼ਰ, ਬਲਜੀਤ ਸਿੰਘ ਮਾਨ ਰਿਟਾ. ਪ੍ਰਿੰਸੀਪਲ, ਗੁਰਪਾਲ ਸਿੰਘ ਪਾਲੀ, ਸੋਮਨਾਥ, ਸੁਖਦਰਸ਼ਨ ਸਿੰਘ ਬੇਦੀ ਰਿਟਾ ਜ਼ਿਲ੍ਹਾ ਉੱਪ ਸਿੱਖਿਆ ਅਫ਼ਸਰ, ਚਰਨਜੀਤ ਸਿੰਘ, ਸੁਖਬੀਰ ਸਿੰਘ ਜੈਲਦਾਰ, ਹਰਭਗਵਾਨ ਸਿੰਘ ਖੱਪਿਆਂਵਾਲ਼ੀ, ਕਾਲਾ ਖੱਪਿਆਂਵਾਲ਼ੀ, ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ ਆਦਿ ਹਾਜ਼ਿਰ ਸਨ।
Author : Malout Live



