ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਖਰੀਦਣ ਲਈ ਦਿੱਤੀ ਵਿੱਤੀ ਸਹਾਇਤਾ
ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਵੱਡੀ ਪੱਧਰ ਤੇ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਖਰੀਦਣ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ ਤਾਂ ਜੋ ਇਹ ਲੋੜਵੰਦ ਮਰੀਜ ਮਰੀਜ਼ ਦਵਾਈਆਂ ਖਰੀਦਣ ਉਪਰੰਤ ਆਪਣਾ ਆਪਣਾ ਇਲਾਜ ਕਰਵਾ ਸਕਣ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਵੱਡੀ ਪੱਧਰ ਤੇ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਖਰੀਦਣ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ ਤਾਂ ਜੋ ਇਹ ਲੋੜਵੰਦ ਮਰੀਜ ਮਰੀਜ਼ ਦਵਾਈਆਂ ਖਰੀਦਣ ਉਪਰੰਤ ਆਪਣਾ ਆਪਣਾ ਇਲਾਜ ਕਰਵਾ ਸਕਣ। ਇਸ ਲੜ੍ਹੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ. ਰਾਜਿੰਦਰ ਸਿੰਘ ਅਟਵਾਲ ਸਲਾਹਕਾਰ ਮੈਡੀਕਲ ਸੇਵਾਵਾਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਸ਼੍ਰੀ ਮੁਕਤਸਰ ਸਾਹਿਬ ਵਿਖੇ 20 ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਖਰੀਦਣ ਲਈ 30 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਨ੍ਹਾਂ ਮਰੀਜ਼ਾਂ ਕੋਲ ਡਾਕਟਰ ਦੀ ਲਿਖੀ ਹੋਈ ਪਰਚੀ ਤਾਂ ਹੈ ਪਰ ਦਵਾਈਆਂ ਖਰੀਦਣ ਲਈ ਪੈਸੇ ਨਹੀਂ ਹਨ, ਇਨ੍ਹਾਂ ਹਾਲਤਾਂ ਵਿੱਚ ਅਕਸਰ ਹੀ ਇਹ ਮਰੀਜ਼ ਵਿੱਤੀ ਹਾਲਾਤ ਮਾੜੇ ਹੋਣ ਕਾਰਨ ਡਿਪਰੈਸ਼ਨ ਦਾ ਸ਼ਿਕਾਰ ਹੋ ਜਾਂਦੇ ਹਨ।
ਪਰ ਸਮੇਂ-ਸਮੇਂ ਇਨ੍ਹਾਂ ਦੀ ਬਾਂਹ ਡਾ. ਐੱਸ.ਪੀ ਸਿੰਘ ਓਬਰਾਏ ਫੜਦੇ ਹਨ ਅਤੇ ਦਵਾਈਆਂ ਖਰੀਦਣ ਲਈ ਵਿੱਤੀ ਸਹਾਇਤਾ ਰਾਸ਼ੀ ਦਿੰਦੇ ਹਨ। ਵਿੱਤੀ ਸਹਾਇਤਾ ਲੈਣ ਉਪਰੰਤ ਲੋੜਵੰਦਾਂ ਵੱਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਡਾ. ਓਬਰਾਏ ਦੇ ਇਸ ਉਪਰਾਲੇ ਨਾਲ ਅਸੀਂ ਨਿਰੋਗ ਜੀਵਨ ਜਿਓਣ ਦੇ ਲਾਇਕ ਹੋਵਾਂਗੇ। ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ, ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ, ਬਲਜੀਤ ਸਿੰਘ ਮਾਨ ਰਿਟਾ. ਪ੍ਰਿੰਸੀਪਲ, ਬਰਨੇਕ ਸਿੰਘ ਰਿਟਾ. ਲੈੱਕਚਰਾਰ, ਸੋਮ ਨਾਥ, ਚਰਨਜੀਤ ਸਿੰਘ ਮੈਂਬਰ ਬਲਾਕ ਸੰਮਤੀ, ਸੁਖਬੀਰ ਸਿੰਘ ਜੈਲਦਾਰ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਜਸਬੀਰ ਸਿੰਘ ਰਿਟਾ ਏ.ਐੱਸ.ਆਈ, ਗੁਰਜੀਤ ਸਿੰਘ ਜੀਤਾ ਅਤੇ ਸੁਖਦਰਸ਼ਨ ਸਿੰਘ ਬੇਦੀ ਰਿਟਾ ਜ਼ਿਲ੍ਹਾ ਉੱਪ ਸਿੱਖਿਆ ਅਫ਼ਸਰ ਹਾਜ਼ਿਰ ਸਨ।
Author : Malout Live



