ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਝਬੇਲਵਾਲੀ ਦੀ ਲਾਇਬ੍ਰੇਰੀ ਨੂੰ ਦਿੱਤੀਆਂ ਮੁਫ਼ਤ ਕਿਤਾਬਾਂ

ਡਾਕਟਰ ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਕੂਲਾਂ ਵਿੱਚ ਬੱਚਿਆਂ ਨੂੰ ਗਿਆਨ ਦਾ ਪ੍ਰਕਾਸ਼ ਕਰਵਾਉਣ ਲਈ ਮੁਫ਼ਤ ਕਿਤਾਬਾਂ ਦਿੱਤੀਆਂ ਜਾ ਰਹੀਆਂ ਹਨ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਝਬੇਲਵਾਲੀ (ਜਿਲ੍ਹਾ ਸ੍ਰੀ ਮੁਕਤਸਰ ਸਾਹਿਬ) ਵਿਖੇ ਬੱਚਿਆਂ ਨੂੰ ਗਿਆਨ ਦਾ ਪ੍ਰਕਾਸ਼ ਕਰਵਾਉਣ ਲਈ ਸਕੂਲ ਵਿੱਚ ਚੱਲ ਰਹੀ ਲਾਇਬ੍ਰੇਰੀ ਨੂੰ ਮੁਫ਼ਤ ਕਿਤਾਬਾਂ ਦਿੱਤੀਆਂ ਗਈਆਂ ਹਨ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾਕਟਰ ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਕੂਲਾਂ ਵਿੱਚ ਬੱਚਿਆਂ ਨੂੰ ਗਿਆਨ ਦਾ ਪ੍ਰਕਾਸ਼ ਕਰਵਾਉਣ ਲਈ ਮੁਫ਼ਤ ਕਿਤਾਬਾਂ ਦਿੱਤੀਆਂ ਜਾ ਰਹੀਆਂ ਹਨ। ਇਸ ਲੜੀ ਹੇਠ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਝਬੇਲਵਾਲੀ (ਜਿਲ੍ਹਾ ਸ੍ਰੀ ਮੁਕਤਸਰ ਸਾਹਿਬ) ਵਿਖੇ ਬੱਚਿਆਂ ਨੂੰ ਗਿਆਨ ਦਾ ਪ੍ਰਕਾਸ਼ ਕਰਵਾਉਣ ਲਈ ਸਕੂਲ ਵਿੱਚ ਚੱਲ ਰਹੀ ਲਾਇਬ੍ਰੇਰੀ ਨੂੰ ਮੁਫ਼ਤ ਕਿਤਾਬਾਂ ਦਿੱਤੀਆਂ ਗਈਆਂ ਹਨ।

ਅਰਵਿੰਦਰ ਪਾਲ ਸਿੰਘ ਚਾਹਲ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਪ੍ਰੈੱਸ ਨੂੰ ਜਾਣਕਾਰੀ ਦਿੱਤੀ ਕਿ ਸਕੂਲ ਸਟਾਫ਼ ਵੱਲੋਂ ਪਿਛਲੇ ਸਮੇਂ ਦੌਰਾਨ ਡਾਕਟਰ ਐੱਸ.ਪੀ ਸਿੰਘ ਓਬਰਾਏ ਨੂੰ ਸਕੂਲ ਵਿੱਚ ਚੱਲ ਰਹੀ ਲਾਇਬ੍ਰੇਰੀ ਵਿੱਚ ਕਿਤਾਬਾਂ ਦੇਣ ਲਈ ਬੇਨਤੀ ਪੱਤਰ ਭੇਜਿਆ ਗਿਆ ਸੀ, ਡਾਕਟਰ ਓਬਰਾਏ ਵੱਲੋ ਤੁਰੰਤ ਪ੍ਰਵਾਨਗੀ ਦੇ ਦਿੱਤੀ ਅਤੇ ਕਿਤਾਬਾਂ ਭੇਜੀਆਂ ਗਈਆਂ ਸਨ ਜੋ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਵੱਲੋਂ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ ਦੀ ਹਾਜ਼ਰੀ ਵਿੱਚ ਸਕੂਲ ਸਟਾਫ਼ ਨੂੰ ਦਿੱਤੀਆਂ ਗਈਆਂ ਹਨ। ਇਸ ਮੌਕੇ ਜਸਪਾਲ ਸਿੰਘ ਰਿਟਾਇਰਡ ਲੈੱਕਚਰਾਰ ਸੀਨੀਅਰ ਮੀਤ ਪ੍ਰਧਾਨ ਨੇ ਕਿਹਾ ਕਿ ਭਾਵੇਂ ਅੱਜ ਮੋਬਾਈਲ ਦਾ ਯੁੱਗ ਹੈ ਪਰੰਤੂ ਸਾਨੂੰ ਵੱਧ ਤੋਂ ਵੱਧ ਕਿਤਾਬਾਂ ਪੜ੍ਹਨੀਆਂ ਚਾਹੀਦੀਆਂ ਹਨ। ਕਿਤਾਬਾਂ ਲੈਣ ਉਪਰੰਤ ਸਕੂਲ ਸਟਾਫ਼ ਵੱਲੋਂ ਅਤੇ ਬੱਚਿਆਂ ਵੱਲੋਂ ਡਾਕਟਰ ਐੱਸ.ਪੀ ਸਿੰਘ ਓਬਰਾਏ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ ਗਿਆ। ਇਸ ਮੌਕੇ ਸੁਖਬੀਰ ਸਿੰਘ ਜੈਲਦਾਰ, ਰਛਪਾਲ ਸਿੰਘ ਡਿਵੈਲਪਮੈਂਟ ਅਫ਼ਸਰ, ਮੈਡਮ ਮਨਿੰਦਰ ਕੌਰ, ਮੈਡਮ ਅਨੀਤਾ ਰਾਣੀ, ਸਕੂਲ ਦੇ ਮੁੱਖ ਅਧਿਆਪਕ, ਅਧਿਆਪਕ ਅਤੇ ਬੱਚੇ ਹਾਜ਼ਿਰ ਸਨ।

Author : Malout Live