ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦਾਂ ਨੂੰ ਦਵਾਈਆਂ ਖਰੀਦਣ ਲਈ ਦਿੱਤੀ ਵਿੱਤੀ ਸਹਾਇਤਾ

ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਸ੍ਰੀ ਮੁਕਤਸਰ ਸਾਹਿਬ ਵਿਖੇ 15 ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਖਰੀਦਣ ਲਈ ਵਿੱਤੀ ਸਹਾਇਤਾ ਰਾਸ਼ੀ ਦਿੱਤੀ ਗਈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਸ੍ਰੀ ਮੁਕਤਸਰ ਸਾਹਿਬ ਵਿਖੇ 15 ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਖਰੀਦਣ ਲਈ ਵਿੱਤੀ ਸਹਾਇਤਾ ਰਾਸ਼ੀ ਦਿੱਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਮਰੀਜ਼ ਲੰਮੇ ਸਮੇਂ ਤੋਂ ਵੱਖ-ਵੱਖ ਬਿਮਾਰੀਆਂ ਤੋਂ ਪੀੜ੍ਹਿਤ ਹਨ ਅਤੇ ਡਾਕਟਰ ਵੱਲੋਂ ਲਿਖੀ ਦਵਾਈ ਖਰੀਦਣ ਤੋਂ ਵੀ ਅਸਮਰੱਥ ਹਨ ਤਾਂ ਇੰਨ੍ਹਾਂ ਵੱਲੋਂ ਆਪਣੇ ਇਲਾਜ ਲਈ ਡਾਕਟਰ ਓਬਰਾਏ ਨੂੰ ਅਰਜ਼ੀਆਂ ਦਿੱਤੀਆਂ ਗਈਆਂ ਸਨ ਤਾਂ ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਤੁਰੰਤ ਪ੍ਰਵਾਨਗੀ ਦਿੱਤੀ ਗਈ।

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ਼੍ਰੀ ਮੁਕਤਸਰ ਸਾਹਿਬ ਟੀਮ ਵੱਲੋਂ ਇਨ੍ਹਾਂ ਨੂੰ ਚੈੱਕ ਰਾਹੀਂ ਅਦਾਇਗੀ ਕੀਤੀ ਗਈ। ਇਸ ਮੌਕੇ ਇਨ੍ਹਾਂ ਲੋੜਵੰਦ ਮਰੀਜ਼ਾਂ ਵੱਲੋਂ ਡਾ. ਐੱਸ.ਪੀ ਸਿੰਘ ਓਬਰਾਏ ਦਾ ਧੰਨਵਾਦ ਕੀਤਾ ਗਿਆ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ ਨੇ ਦੱਸਿਆ ਕਿ ਇਹ ਸਹਾਇਤਾ ਰਾਸ਼ੀ ਡਾਕਟਰ ਓਬਰਾਏ ਵੱਲੋਂ ਆਪਣੀ ਨੇਕ ਕਮਾਈ ਵਿੱਚੋਂ ਦਸਵੰਧ ਕੱਢ ਕੇ ਦਿੱਤੀ ਜਾਂਦੀ ਹੈ ਕਿਉਂਕਿ ਟਰੱਸਟ ਦੀ ਕੋਈ ਵੀ ਰਸੀਦ ਬੁੱਕ ਨਹੀਂ ਹੈ। ਇਸ ਮੌਕੇ ਗੁਰਪਾਲ ਸਿੰਘ ਪਾਲੀ, ਮਾਸਟਰ ਰਜਿੰਦਰ ਸਿੰਘ, ਬਰਨੇਕ ਸਿੰਘ ਰਿਟਾਇਰਡ ਲੈੱਕਚਰਾਰ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ ਮੈਨੇਜ਼ਰ ਸਾਹਿਬ ਆਦਿ ਹਾਜ਼ਿਰ ਸਨ।

Author : Malout Live