ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ 2 ਹੋਰ ਸਰਕਾਰੀ ਸਕੂਲਾਂ ਵਿੱਚ ਲਗਾਏਗਾ ਮੁਫ਼ਤ ਆਰ.ਓ ਸਿਸਟਮ- ਜੱਸਾ ਸਿੰਘ ਸੰਧੂ
ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਮੁਫ਼ਤ ਆਰ.ਓ ਸਿਸਟਮ ਲਗਾਏ ਜਾ ਰਹੇ ਹਨ। ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਬਾਮ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਟਿੱਬੀ (ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ) ਵਿੱਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੁਫ਼ਤ ਆਰ.ਓ ਸਿਸਟਮ ਲਗਾਏ ਜਾਣਗੇ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਮੁਫ਼ਤ ਆਰ.ਓ ਸਿਸਟਮ ਲਗਾਏ ਜਾ ਰਹੇ ਹਨ। ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਬਾਮ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਟਿੱਬੀ (ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ) ਵਿੱਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੁਫ਼ਤ ਆਰ.ਓ ਸਿਸਟਮ ਲਗਾਏ ਜਾਣਗੇ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਪ੍ਰੈੱਸ ਨੂੰ ਜਾਣਕਾਰੀ ਦਿੱਤੀ ਕਿ ਮਾਲਵਾ ਖੇਤਰ ਦਾ ਪਾਣੀ ਬਹੁਤ ਹੀ ਮਾੜਾ ਹੈ ਲੋਕ ਵੱਖ-ਵੱਖ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ।
ਉਪਰੋਕਤ ਸਕੂਲਾਂ ਵੱਲੋਂ ਬੱਚਿਆਂ ਦੀ ਸਿਹਤ ਦੇ ਮੱਦੇਨਜ਼ਰ ਡਾਕਟਰ ਐੱਸ.ਪੀ ਸਿੰਘ ਓਬਰਾਏ ਨੂੰ ਸਕੂਲਾਂ ਵਿੱਚ ਆਰ.ਓ ਸਿਸਟਮ ਲਗਾਉਣ ਦੀ ਬੇਨਤੀ ਕੀਤੀ ਗਈ ਸੀ ਤਾਂ ਡਾਕਟਰ ਓਬਰਾਏ ਵੱਲੋਂ ਤਰੁੰਤ ਪ੍ਰਵਾਨਗੀ ਦਿੱਤੀ ਗਈ ਤਾਂ ਜੋ ਬੱਚੇ ਸਾਫ ਪਾਣੀ ਪੀ ਸਕਣ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਸਕੂਲਾਂ ਵਿੱਚ ਅਤੇ ਹੋਰ ਜਨਤਕ ਥਾਵਾਂ ਤੇ ਟਰੱਸਟ ਵੱਲੋਂ 110 ਦੇ ਕਰੀਬ ਮੁਫ਼ਤ ਆਰ.ਓ ਸਿਸਟਮ ਲਗਾਏ ਜਾ ਚੁੱਕੇ ਹਨ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਟੀਮ ਵੱਲੋਂ ਡਾਕਟਰ ਐੱਸ.ਪੀ ਸਿੰਘ ਓਬਰਾਏ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ।
Author : Malout Live