ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 3 ਸਰਕਾਰੀ ਸਕੂਲਾਂ ਵਿੱਚ ਲਗਾਏ ਜਾਣਗੇ ਮੁਫ਼ਤ ਆਰ.ਓ ਸਿਸਟਮ
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ 3 ਸਰਕਾਰੀ ਸਕੂਲਾਂ (ਸਰਕਾਰੀ ਪ੍ਰਾਇਮਰੀ ਸਕੂਲ ਫੱਤਣਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਮੰਡੀ ਹਰਜੀਰਾਮ ਮਲੋਟ, ਸੀਨੀਅਰ ਸੈਕੰਡਰੀ ਸਕੂਲ ਖੋਖਰ) ਵਿੱਚ ਬੱਚਿਆਂ ਨੂੰ ਸਾਫ ਪਾਣੀ ਪੀਣ ਲਈ ਮੁਫ਼ਤ ਆਰ.ਓ ਸਿਸਟਮ ਲਗਾਏ ਜਾ ਰਹੇ ਹਨ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਐੱਸ.ਪੀ ਸਿੰਘ ਉਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਹਰ ਖੇਤਰ ਵਿੱਚ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ 3 ਸਰਕਾਰੀ ਸਕੂਲਾਂ (ਸਰਕਾਰੀ ਪ੍ਰਾਇਮਰੀ ਸਕੂਲ ਫੱਤਣਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਮੰਡੀ ਹਰਜੀਰਾਮ ਮਲੋਟ, ਸੀਨੀਅਰ ਸੈਕੰਡਰੀ ਸਕੂਲ ਖੋਖਰ) ਵਿੱਚ ਬੱਚਿਆਂ ਨੂੰ ਸਾਫ ਪਾਣੀ ਪੀਣ ਲਈ ਮੁਫ਼ਤ ਆਰ.ਓ ਸਿਸਟਮ ਲਗਾਏ ਜਾ ਰਹੇ ਹਨ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਮਾਲਵਾ ਖੇਤਰ ਦਾ ਪਾਣੀ ਪੀਣ ਯੋਗ ਨਹੀਂ ਹੈ, ਜਿਸ ਕਰਕੇ ਬੱਚੇ ਵੱਖ-ਵੱਖ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ।
ਇਸ ਕਰਕੇ ਸਕੂਲ ਮੁੱਖੀਆਂ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨਾਲ ਸੰਪਰਕ ਕਰਕੇ ਡਾ. ਐੱਸ.ਪੀ ਸਿੰਘ ਓਬਰਾਏ ਨੂੰ ਆਰ.ਓ ਲਗਾਉਣ ਸੰਬੰਧੀ ਬੇਨਤੀ ਕੀਤੀ ਗਈ ਸੀ, ਜਿਸ ਤੋਂ ਬਾਅਦ ਡਾ. ਉਬਰਾਏ ਵੱਲੋਂ ਤਰੁੰਤ ਪ੍ਰਵਾਨਗੀ ਦੇ ਦਿੱਤੀ ਗਈ। ਜਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਆਉਣ ਵਾਲੇ ਕੁੱਝ ਦਿਨ੍ਹਾਂ ਵਿੱਚ ਇਨ੍ਹਾਂ ਸਕੂਲਾਂ ਵਿੱਚ ਆਰ.ਓ ਸਿਸਟਮ ਲੱਗ ਜਾਣਗੇ। ਇਸ ਤੋਂ ਪਹਿਲਾਂ ਡਾ. ਓਬਰਾਏ ਵੱਲੋਂ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਸਰਕਾਰੀ ਸਕੂਲਾਂ ਅਤੇ ਹੋਰ ਜਨਤਕ ਥਾਵਾਂ ਤੇ 115 ਦੇ ਕਰੀਬ ਮੁਫ਼ਤ ਆਰ.ਓ ਸਿਸਟਮ ਲਗਾਏ ਜਾ ਚੁੱਕੇ ਹਨ।
Author : Malout Live