ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਹੜ੍ਹ ਪ੍ਰਭਾਵਿਤ ਖੇਤਰ ਦੀਆਂ ਲੜਕੀਆਂ ਦੇ ਆਪਣੇ ਖਰਚੇ ਤੇ ਕਰੇਗਾ ਵਿਆਹ- ਡਾ. ਓਬਰਾਏ

ਮਾਨਵਤਾ ਦੀ ਭਲਾਈ ਵਜੋਂ ਜਾਣੇ ਜਾਂਦੇ ਡਾਕਟਰ ਐੱਸ.ਪੀ ਸਿੰਘ ਓਬਰਾਏ ਨੇ ਫੈਸਲਾ ਕੀਤਾ ਕਿ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀਆਂ ਧੀਆ ਦੇ ਵਿਆਹ (ਜੋ ਵਿਆਹ ਕਰਨੇ ਤਹਿ ਸਨ, ਪਰ ਹੜ੍ਹਾਂ ਦੀ ਮਾਰ ਪੈਣ ਕਰਕੇ ਉਹ ਅਸਮੱਰਥ ਹਨ) ਟਰੱਸਟ ਅਪਣੇ ਖਰਚੇ ਤੇ ਕਰੇਗਾ। ਡਾਕਟਰ ਐੱਸ.ਪੀ ਸਿੰਘ ਓਬਰਾਏ ਵੱਲੋਂ ਪ੍ਰਭਾਵਿਤ ਖੇਤਰਾਂ ਦੇ ਜ਼ਿਲ੍ਹਾ ਪ੍ਰਧਾਨਾ ਨੂੰ ਲਿਸਟਾਂ ਬਣਾਉਣ ਦੇ ਹੁਕਮ ਦਿੱਤੇ ਗਏ ਹਨ।

ਮਲੋਟ (ਪੰਜਾਬ) : ਡਾਕਟਰ ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਇਸ ਸਾਲ ਪੰਜਾਬ ਵਿੱਚ ਆਏ ਹੜ੍ਹਾਂ ਦੌਰਾਨ ਪ੍ਰਭਾਵਿਤ ਲੋਕਾਂ ਦੀ ਜ਼ਿੰਦਗੀ ਨੂੰ ਆਮ ਵਾਂਗ ਬਣਾਉਣ ਲਈ ਲੋਕਾਂ ਨੂੰ ਸੁੱਕਾ ਰਾਸ਼ਣ, ਪਸ਼ੂਆਂ ਦੀ ਫੀਡ, ਤਰਪਾਲਾਂ, ਮੱਛਰਦਾਨੀਆਂ, ਪਾਣੀ ਅਤੇ ਹੋਰ ਜੋ ਵੀ ਪ੍ਰਭਾਵਿਤ ਲੋਕਾਂ ਨੇ ਮੰਗਿਆ ਵੱਡੀ ਗਿਣਤੀ ਵਿੱਚ ਮੁਹੱਈਆ ਕਰਵਾਇਆ ਗਿਆ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਹੁਣ ਡਾਕਟਰ ਐੱਸ.ਪੀ ਸਿੰਘ ਓਬਰਾਏ ਨੇ ਫੈਸਲਾ ਕੀਤਾ ਕਿ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀਆਂ ਧੀਆ ਦੇ ਵਿਆਹ (ਜੋ ਵਿਆਹ ਕਰਨੇ ਤਹਿ ਸਨ, ਪਰ ਹੜ੍ਹਾਂ ਦੀ ਮਾਰ ਪੈਣ ਕਰਕੇ ਉਹ ਅਸਮੱਰਥ ਹਨ) ਟਰੱਸਟ ਅਪਣੇ ਖਰਚੇ ਤੇ ਕਰੇਗਾ।

ਡਾਕਟਰ ਐੱਸ.ਪੀ ਸਿੰਘ ਓਬਰਾਏ ਵੱਲੋਂ ਪ੍ਰਭਾਵਿਤ ਖੇਤਰਾਂ ਦੇ ਜ਼ਿਲ੍ਹਾ ਪ੍ਰਧਾਨਾ ਨੂੰ ਲਿਸਟਾਂ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਵਿਆਹ ਵਾਲੇ ਨਵੇਂ ਵਿਆਹੇ ਜੋੜਿਆਂ ਨੂੰ ਨਵੀਂ ਜ਼ਿੰਦਗੀ ਸ਼ੂਰੁ ਕਰਨ ਲਈ ਲੋੜੀਂਦਾ ਸਮਾਨ ਵੀ ਦਿੱਤਾ ਜਾਵੇਗਾ। ਟਰੱਸਟ ਦੀ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਟੀਮ ਵੱਲੋਂ ਡਾ. ਓਬਰਾਏ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ।

Author : Malout Live