ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਧੁੰਦ ਦੇ ਮੱਦੇਨਜ਼ਰ ਵੱਡੀ ਪੱਧਰ ਤੇ ਚਲਾਈ ਗਈ ਰਿਫ਼ਲੈਕਟਰ ਲਗਾਉ ਮੁਹਿੰਮ
ਡਾਕਟਰ ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਧੁੰਦ ਦੇ ਮੱਦੇਨਜ਼ਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਵੱਡੀ ਪੱਧਰ ਤੇ ਵੱਖ-ਵੱਖ ਵਹੀਕਲਾਂ ਤੇ ਰਿਫ਼ਲੈਕਟਰ ਲਗਾਉਣ ਦੀ ਮੁਹਿੰਮ ਪਿਛਲੇ ਦਿਨਾਂ ਤੋਂ ਸ਼ੁਰੂ ਕੀਤੀ ਗਈ ਹੈ ਤਾਂ ਜੋ ਧੁੰਦ ਦੌਰਾਨ ਹੋਣ ਵਾਲੇ ਹਾਦਸਿਆਂ ਤੋਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾਕਟਰ ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਧੁੰਦ ਦੇ ਮੱਦੇਨਜ਼ਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਵੱਡੀ ਪੱਧਰ ਤੇ ਵੱਖ-ਵੱਖ ਵਹੀਕਲਾਂ ਤੇ ਰਿਫ਼ਲੈਕਟਰ ਲਗਾਉਣ ਦੀ ਮੁਹਿੰਮ ਪਿਛਲੇ ਦਿਨਾਂ ਤੋਂ ਸ਼ੁਰੂ ਕੀਤੀ ਗਈ ਹੈ ਤਾਂ ਜੋ ਧੁੰਦ ਦੌਰਾਨ ਹੋਣ ਵਾਲੇ ਹਾਦਸਿਆਂ ਤੋਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ।
ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਪ੍ਰੈੱਸ ਨੂੰ ਜਾਣਕਾਰੀ ਦਿੱਤੀ ਕਿ ਸ਼੍ਰੀ ਮੁਕਤਸਰ ਸਾਹਿਬ ਟੀਮ ਵੱਲੋਂ ਸ਼ਹਿਰ ਵਿੱਚ ਵੱਖ-ਵੱਖ ਵਹੀਕਲਾਂ ਤੇ ਰਿਫ਼ਲੈਕਟਰ ਲਗਾਏ ਗਏ ਅਤੇ ਸਪੈਸ਼ਲ ਸਕੂਲਾਂ ਵਿੱਚ ਜਾ ਕੇ ਸਕੂਲੀ ਵੈਨਾਂ ਤੇ ਰਿਫ਼ਲੈਕਟਰ ਵੀ ਲਗਾਏ ਗਏ, ਕਿਉਂਕਿ ਸ਼ਹਿਰੀ ਸਕੂਲਾਂ ਵਿੱਚ ਵੱਡੀ ਗਿਣਤੀ ਵਿੱਚ ਸਕੂਲ ਵੈਨਾਂ ਦੂਰ ਦੁਰਾਡੇ ਪਿੰਡਾਂ ਵਿੱਚੋਂ ਆਉਂਦੀਆਂ ਹਨ ਅਤੇ ਹਾਦਸੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ ਜਸਪਾਲ ਸਿੰਘ ਰਿਟਾਇਰਡ ਲੈੱਕਚਰਾਰ ਸੀਨੀਅਰ ਮੀਤ ਪ੍ਰਧਾਨ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਇਸ ਮੁਹਿੰਮ ਨੂੰ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਬਲਵਿੰਦਰ ਸਿੰਘ ਬਰਾੜ ਜਰਨਲ ਸਕੱਤਰ ਨੇ ਕਿਹਾ ਕਿ ਟਰੱਸਟ ਵੱਲੋਂ ਇਸ ਤੋਂ ਪਹਿਲਾਂ ਵੀ ਵੱਡੀ ਗਿਣਤੀ ਵਿੱਚ ਰਿਫ਼ਲੈਕਟਰ ਲਗਾਏ ਜਾ ਚੁੱਕੇ ਹਨ। ਇਸ ਮੌਕੇ ਗੁਰਪਾਲ ਸਿੰਘ ਪਾਲੀ, ਮਾਸਟਰ ਰਜਿੰਦਰ ਸਿੰਘ, ਗੁਰਜੀਤ ਸਿੰਘ ਜੀਤਾ, ਸੋਮਨਾਥ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ ਆਦਿ ਹਾਜ਼ਿਰ ਸਨ।
Author : Malout Live