ਅਬੁਲਖੁਰਾਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿੱਚ ਵਿਦਿਆਰਥੀਆਂ ਨੂੰ ਵੰਡੇ ਸਕੂਲ ਬੈਗ
ਮਲੋਟ ਨੇੜਲੇ ਪਿੰਡ ਅਬੁਲ ਖੁਰਾਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿੱਚ ਪੰਜਾਬ ਸਰਕਾਰ ਸਿੱਖਿਆ ਵਿਭਾਗ ਵੱਲੋਂ ਗਿਆਰਵੀਂ ਅਤੇ ਬਾਰਵੀਂ ਦੇ ਵਿਦਿਆਰਥੀਆ ਨੂੰ ਸਕੂਲ ਬੈਗ ਵੰਡੇ ਗਏ।
ਮਲੋਟ : ਮਲੋਟ ਨੇੜਲੇ ਪਿੰਡ ਅਬੁਲ ਖੁਰਾਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿੱਚ ਪੰਜਾਬ ਸਰਕਾਰ ਸਿੱਖਿਆ ਵਿਭਾਗ ਵੱਲੋਂ ਗਿਆਰਵੀਂ ਅਤੇ ਬਾਰਵੀਂ ਦੇ ਵਿਦਿਆਰਥੀਆ ਨੂੰ ਸਕੂਲ ਬੈਗ ਵੰਡੇ ਗਏ। ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਸ. ਪ੍ਰਭਜੋਤ ਸਿੰਘ ਸਿੱਧੂ ਹਲਕਾ ਯੂਥ ਪ੍ਰਧਾਨ, ਸ. ਨਵਦੀਪ ਸਿੰਘ ਹਲਕਾ ਕੋਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ, ਸਰਪੰਚ ਪ੍ਰਤੀਨਿਧ ਸ. ਨਾਨਕ ਸਿੰਘ (ਵਿੱਕੀ), ਸ. ਗੁਰਪ੍ਰੀਤ ਸਿੰਘ ਫਕਰਸਰ ਥੇੜੀ,
ਸ. ਪਰਮਿੰਦਰ ਸਿੰਘ, ਜਸ਼ਨ ਬਰਾੜ, ਐੱਸ.ਐੱਸ.ਸੀ ਚੇਅਰਮੈਨ ਸ. ਪਵਨ ਸਿੰਘ, ਕਮੇਟੀ ਮੈਂਬਰ ਸ. ਜਸਵਿੰਦਰ ਸਿੰਘ ਅਬੁਲਖੁਰਾਣਾ ਹਾਜ਼ਿਰ ਹੋਏ। ਪ੍ਰਿੰਸੀਪਲ ਅਤੇ ਸਮੂਹ ਸਟਾਫ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਗੁਲਦਸਤਾ ਦੇ ਕੇ ਸਵਾਗਤ ਕੀਤਾ ਅਤੇ ਜੀ ਆਇਆਂ ਨੂੰ ਕਿਹਾ ਤੇ ਨਾਲ ਹੀ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
Author : Malout Live



