ਸਕੂਲੀ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਅਤੇ ਪੋਕਸੋ ਐਕਟ ਬਾਰੇ ਕੀਤਾ ਜਾਗਰੂਕ- ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ
ਲਿਟਲ ਫਲਾਵਰ ਕੋਨਵੈਂਟ ਸਕੂਲ, ਸ੍ਰੀ ਮੁਕਤਸਰ ਸਾਹਿਬ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਸਕੂਲ ਵਿੱਚ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ ਇਸ ਮੌਕੇ ਏ.ਆਰ.ਟੀ.ਓ ਸੁਰਿੰਦਰ ਗੌਇਲ ਅਤੇ ਚੈਕਿੰਗ ਟੀਮ ਦੁਆਰਾ 21 ਸਕੂਲੀ ਬੱਸਾਂ ਦੇ ਚਲਾਨ ਕੱਟੇ ਗਏ।
ਮਲੋਟ (ਸ਼੍ਰੀ ਮੁਤਤਸਰ ਸਾਹਿਬ) : ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਜੀਤ ਕਪਲਿਸ਼ (ਆਈ.ਏ.ਐੱਸ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਸ਼੍ਰੀ ਮੁਕਤਸਰ ਸਾਹਿਬ ਅਤੇ ਗਠਿਤ ਟੀਮ ਵੱਲੋਂ ਲਿਟਲ ਫਲਾਵਰ ਕੋਨਵੈਂਟ ਸਕੂਲ, ਸ੍ਰੀ ਮੁਕਤਸਰ ਸਾਹਿਬ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਸਕੂਲ ਵਿੱਚ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ ਇਸ ਮੌਕੇ ਏ.ਆਰ.ਟੀ.ਓ ਸੁਰਿੰਦਰ ਗੌਇਲ ਅਤੇ ਚੈਕਿੰਗ ਟੀਮ ਦੁਆਰਾ 21 ਸਕੂਲੀ ਬੱਸਾਂ ਦੇ ਚਲਾਨ ਕੱਟੇ ਗਏ।
ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਡਾ. ਸ਼ਿਵਾਨੀ ਨਾਗਪਾਲ ਵੱਲੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕਰਨ ਲਈ ਅਤੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਲਾਗੂ ਕਰਨ ਲਈ ਸਾਰੇ ਸਕੂਲ ਵੈਨਾਂ ਦੇ ਡਰਾਇਵਰਾਂ ਨੂੰ ਟ੍ਰੈਫ਼ਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਨਾਲ ਹੀ ਹਦਾਇਤ ਵੀ ਕੀਤੀ ਗਈ ਕਿ ਜੋ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਨੂੰ ਪੂਰਾ ਨਹੀਂ ਕਰਨਗੇ ਉਹਨਾਂ ਵਿਰੁੱਧ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਸ਼੍ਰੀਮਤੀ ਸੋਹਲਪ੍ਰੀਤ ਕੌਰ ਬਾਲ ਸੁਰੱਖਿਆ ਅਫ਼ਸਰ (IC) ਸ਼੍ਰੀ ਮੁਕਤਸਰ ਸਾਹਿਬ, ਸ੍ਰੀ ਸੌਰਵ ਚਾਵਲਾ ਲੀਗਲ-ਕਮ-ਪ੍ਰੋਬੇਸ਼ਨ ਅਫ਼ਸਰ ਸ੍ਰੀ ਮੁਕਤਸਰ ਸਾਹਿਬ, ਸ੍ਰੀ ਚਰਨਵੀਰ ਸਿੰਘ ਨੁਮਾਇੰਦਾ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਸ਼੍ਰੀ ਮੁਕਤਸਰ ਸਾਹਿਬ ਹਾਜ਼ਿਰ ਸਨ।
Author : Malout Live