ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਦਫਤਰ ਸੀਨੀਅਰ ਕਪਤਾਨ ਪੁਲਿਸ ਵਿਖੇ ਸਕੂਲ ਵਿਦਿਆਰਥੀਆਂ ਨੇ ਕੀਤਾ ਵਿਜਿਟ
ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਸਾਂਝ ਕੇਂਦਰ ਸਟਾਫ਼ ਵੱਲੋਂ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਪੁਲਿਸ ਕੰਟਰੋਲ ਰੂਮ ਅਤੇ ਸਾਈਬਰ ਪੁਲਿਸ ਥਾਣਾ ਤੇ ਵਿਜਿਟ ਕਰਵਾਇਆ ਗਿਆ ਅਤੇ ਨਾਲ ਹੀ ਸਾਂਝ ਕੇਂਦਰ ਦੀਆਂ ਸੇਵਾਵਾਂ ਬਾਰੇ ਜਾਣੂੰ ਵੀ ਕਰਵਾਇਆ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਤਹਿਤ ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਸਾਂਝ ਕੇਂਦਰ ਸਟਾਫ਼ ਵੱਲੋਂ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਪੁਲਿਸ ਕੰਟਰੋਲ ਰੂਮ ਅਤੇ ਸਾਈਬਰ ਪੁਲਿਸ ਥਾਣਾ ਤੇ ਵਿਜਿਟ ਕਰਵਾਇਆ ਗਿਆ ਅਤੇ ਨਾਲ ਹੀ ਸਾਂਝ ਕੇਂਦਰ ਦੀਆਂ ਸੇਵਾਵਾਂ ਬਾਰੇ ਜਾਣੂੰ ਵੀ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।
ਇਸ ਦੇ ਨਾਲ-ਨਾਲ ਅੱਜ ਦੇ ਸਮੇਂ ਵਿੱਚ ਦਿਨੋਂ-ਦਿਨ ਵੱਧ ਰਹੇ ਸਾਈਬਰ ਕ੍ਰਾਈਮ ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਇਸ ਤੋਂ ਬਚਣ ਲਈ ਸਾਵਧਾਨੀਆਂ ਬਾਰੇ ਜਾਣੂੰ ਕਰਵਾਇਆ ਗਿਆ। ਇਸ ਮੌਕੇ ਸਾਂਝ ਕੇਂਦਰ ਸਟਾਫ, ਵੱਖ-ਵੱਖ ਸਕੂਲਾਂ ਤੋਂ ਆਏ ਵਿਦਿਆਰਥੀ ਅਤੇ ਉਨ੍ਹਾਂ ਦਾ ਸਮੂਹ ਸਟਾਫ ਹਾਜ਼ਿਰ ਸੀ।
Author : Malout Live